ਸਿਹਤ ਲਈ ਹੈ ਬਹੁਤ ਫਾਇਦੇਮੰਦ ਹੈ ਗ੍ਰੀਨ ਕੌਫੀ

Published: 

14 Feb 2023 15:38 PM

ਗ੍ਰੀਨ ਕੌਫੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਦੀ ਵਰਤੋਂ ਨਾਲ ਕਈ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ।

ਸਿਹਤ ਲਈ ਹੈ ਬਹੁਤ ਫਾਇਦੇਮੰਦ ਹੈ ਗ੍ਰੀਨ ਕੌਫੀ
Follow Us On

ਮੌਜੂਦਾ ਸਮੇਂ ‘ਚ ਕੌਫੀ ਦੇ ਸ਼ੌਕੀਨ ਤੇਜ਼ੀ ਨਾਲ ਵਧ ਰਹੇ ਹਨ। ਕੁਝ ਬਲੈਕ ਕੌਫੀ ਪੀਣ ਦੇ ਸ਼ੌਕੀਨ ਹਨ ਅਤੇ ਕੁਝ ਦੁੱਧ, ਕਰੀਮ ਵਾਲੀ ਕੌਫੀ ਨੂੰ ਪਸੰਦ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਗ੍ਰੀਨ ਕੌਫੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਦੀ ਵਰਤੋਂ ਨਾਲ ਸਾਡੀਆਂ ਕਈ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਗ੍ਰੀਨ ਕੌਫੀ ‘ਚ ਮੌਜੂਦ ਐਂਟੀਆਕਸੀਡੈਂਟ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਇਹ ਨਾ ਸਿਰਫ ਸਾਡੇ ਸਰੀਰ ਦਾ ਭਾਰ ਘਟਾਉਣ ‘ਚ ਮਦਦਗਾਰ ਹੈ, ਸਗੋਂ ਇਹ ਸ਼ੂਗਰ ਨੂੰ ਵੀ ਕੰਟਰੋਲ ‘ਚ ਰੱਖਦਾ ਹੈ। ਗ੍ਰੀਨ ਕੌਫੀ ਬਣਾਉਣ ਲਈ, ਹਰੇ ਬੀਜਾਂ ਨੂੰ ਕੌਫੀ ਦੇ ਪੌਦੇ ਤੋਂ ਵੱਖ ਕੀਤਾ ਜਾਂਦਾ ਹੈ ਅਤੇ ਫਿਰ ਭੁੰਨਿਆ ਜਾਂਦਾ ਹੈ। ਭੁੰਨਣ ਤੋਂ ਬਾਅਦ ਇਸ ਤੋਂ ਕੌਫੀ ਪਾਊਡਰ ਤਿਆਰ ਕੀਤਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਗ੍ਰੀਨ ਕੌਫੀ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੋ ਸਕਦੀ ਹੈ।

ਊਰਜਾ ਬੂਸਟਰ ਹੈ ਗ੍ਰੀਨ ਕੌਫੀ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਗ੍ਰੀਨ ਕੌਫੀ ਵਿੱਚ ਕ੍ਰੋਨੋਲੋਜੀਕਲ ਐਸਿਡ ਪਾਇਆ ਜਾਂਦਾ ਹੈ। ਸਰੀਰ ਦਾ ਮੈਟਾਬੋਲਿਜ਼ਮ ਵਧਾਉਣ ਦੇ ਨਾਲ-ਨਾਲ ਇਹ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਜੇਕਰ ਅਸੀਂ ਸਵੇਰੇ ਗ੍ਰੀਨ ਕੌਫੀ ਪੀਂਦੇ ਹਾਂ ਤਾਂ ਇਹ ਤੁਹਾਨੂੰ ਪੂਰੇ ਦਿਨ ਲਈ ਊਰਜਾ ਦਿੰਦੀ ਹੈ।

ਭਾਰ ਘਟਾਉਣ ਵਿੱਚ ਮਦਦਗਾਰ

ਗ੍ਰੀਨ ਕੌਫੀ ਦੇ ਐਬਸਟਰੈਕਟ ‘ਚ ਐਂਟੀਓਬੇਸਿਟੀ ਗੁਣ ਪਾਏ ਜਾਂਦੇ ਹਨ, ਜਿਸ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਇਸ ਨੂੰ ਪੀਣ ਨਾਲ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ। ਜਿਸ ਕਾਰਨ ਭੁੱਖ ਘੱਟ ਜਾਂਦੀ ਹੈ। ਇਸ ਨੂੰ ਨਿਯਮਤ ਤੌਰ ‘ਤੇ ਪੀਣ ਨਾਲ ਸਰੀਰ ਦਾ ਮੇਟਾਬੋਲਿਜ਼ਮ ਵੀ ਠੀਕ ਰਹਿੰਦਾ ਹੈ। ਇਸ ਦਾ ਸੇਵਨ ਸਾਡੇ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।

ਸਿਰ ਦਰਦ ਤੋਂ ਛੁਟਕਾਰਾ

ਗ੍ਰੀਨ ਕੌਫੀ ਵਿੱਚ ਕੈਫੀਨ ਦੀ ਮਾਤਰਾ ਪਾਈ ਜਾਂਦੀ ਹੈ। ਇਸ ਦਾ ਸੇਵਨ ਕਰਨ ਨਾਲ ਸਿਰਦਰਦ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਡਾਕਟਰ ਮਾਈਗ੍ਰੇਨ ਦੀ ਸਮੱਸਿਆ ਵਾਲੇ ਲੋਕਾਂ ਨੂੰ ਗ੍ਰੀਨ ਕੌਫੀ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ।

ਕੋਲੇਸਟ੍ਰੋਲ ਨੂੰ ਕੰਟਰੋਲ

ਗ੍ਰੀਨ ਕੌਫੀ ਪੀਣ ਨਾਲ ਵੀ ਆਸਾਨੀ ਨਾਲ LDL-C ਦਾ ਪੱਧਰ ਘੱਟ ਹੋ ਜਾਂਦਾ ਹੈ। ਇਸ ਲਈ ਇਹ ਸਾਡੇ ਸਰੀਰ ਦੇ ਕੋਲੈਸਟ੍ਰਾਲ ਦੇ ਪੱਧਰ ਨੂੰ ਠੀਕ ਰੱਖਣ ‘ਚ ਮਦਦਗਾਰ ਸਾਬਤ ਹੁੰਦਾ ਹੈ।

Exit mobile version