ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PCOS ਨਾਲ ਨਜਿੱਠਣ ਲਈ ਰਾਤ ਨੂੰ ਖਾਓ ਇਹ 5 ਚੀਜ਼ਾਂ, ਹਾਰਮੋਨਸ ਨੂੰ ਸੰਤੁਲਿਤ ਕਰਨ ‘ਚ ਮਿਲੇਗੀ ਮਦਦ

Health Tips: ਪੀਸੀਓਐਸ ਵਿੱਚ ਵਾਲਾਂ ਦਾ ਝੜਨਾ, ਅਨਿਯਮਿਤ ਮਾਹਵਾਰੀ, ਤਣਾਅ ਅਤੇ ਚਮੜੀ ਨਾਲ ਸਬੰਧਤ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਔਰਤਾਂ ਨੂੰ ਆਪਣੀ ਡਾਈਟ ਦਾ ਜ਼ਿਆਦਾ ਧਿਆਨ ਰੱਖਣ ਦੀ ਲੋੜ ਹੁੰਦੀ ਹੈ।

PCOS ਨਾਲ ਨਜਿੱਠਣ ਲਈ ਰਾਤ ਨੂੰ ਖਾਓ ਇਹ 5 ਚੀਜ਼ਾਂ, ਹਾਰਮੋਨਸ ਨੂੰ ਸੰਤੁਲਿਤ ਕਰਨ ‘ਚ ਮਿਲੇਗੀ ਮਦਦ
ਸੰਕੇਤਕ ਤਸਵੀਰ
Follow Us
tv9-punjabi
| Published: 30 Mar 2023 12:57 PM

Women Health Tips: ਪੋਲੀਸਿਸਟਿਕ ਅੰਡਾਸ਼ਯ ਸਿੰਡਰੋਮ (ਪੀਸੀਓਐਸ) ਇੱਕ ਹਾਰਮੋਨਲ ਬਿਮਾਰੀ ਹੈ। ਇਹ ਬਿਮਾਰੀ ਅੱਜ ਕੱਲ੍ਹ ਔਰਤਾਂ ਵਿੱਚ ਬਹੁਤ ਆਮ ਹੋ ਗਈ ਹੈ। ਇਸ ਬਿਮਾਰੀ ਦੇ ਲੱਛਣ ਵਾਲਾਂ ਦਾ ਝੜਨਾ, ਅਨਿਯਮਿਤ ਮਾਹਵਾਰੀ ਅਤੇ ਸੋਜ ਵਰਗੀਆਂ ਸਮੱਸਿਆਵਾਂ ਹਨ। ਇਸ ਕਾਰਨ ਚਿਹਰੇ ‘ਤੇ ਮੁਹਾਸੇ ਵੀ ਦਿਖਾਈ ਦਿੰਦੇ ਹਨ। ਇਸ ਦੌਰਾਨ ਹਾਰਮੋਨਸ ਦਾ ਸੰਤੁਲਨ ਵਿਗੜ ਜਾਂਦਾ ਹੈ। ਇਸ ਤੋਂ ਇਲਾਵਾ ਇਸ ਬਿਮਾਰੀ ਦੇ ਹੋਰ ਵੀ ਕਈ ਲੱਛਣ ਹਨ। ਸਿਹਤਮੰਦ ਜੀਵਨ ਸ਼ੈਲੀ (Healthy lifestyle) ਅਪਣਾ ਕੇ ਇਸ ਨਾਲ ਨਜਿੱਠਿਆ ਜਾ ਸਕਦਾ ਹੈ। ਇਸ ਦੌਰਾਨ ਔਰਤਾਂ ਨੂੰ ਆਪਣੇ ਖਾਣ-ਪੀਣ ਦਾ ਜ਼ਿਆਦਾ ਧਿਆਨ ਰੱਖਣਾ ਪੈਂਦਾ ਹੈ। ਇਸ ਕਾਰਨ ਨੀਂਦ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ।
ਅਜਿਹੇ ‘ਚ ਔਰਤਾਂ ਰਾਤ ਨੂੰ ਕੁਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰ ਸਕਦੀਆਂ ਹਨ, ਜੋ ਨਾ ਸਿਰਫ ਇਸ ਬੀਮਾਰੀ ਨਾਲ ਨਜਿੱਠਣ ‘ਚ ਮਦਦਗਾਰ ਹੋਣਗੀਆਂ, ਸਗੋਂ ਇਹ ਭੋਜਨ ਸਿਹਤ ਨੂੰ ਹੋਰ ਵੀ ਕਈ ਫਾਇਦੇ ਦੇਣ ਦਾ ਕੰਮ ਕਰਨਗੇ। ਆਓ ਜਾਣਦੇ ਹਾਂ ਔਰਤਾਂ ਰਾਤ ਨੂੰ ਕਿਹੜੇ-ਕਿਹੜੇ ਭੋਜਨ ਖਾ ਸਕਦੀਆਂ ਹਨ।

ਚਿਆ ਸੀਡਸ ਖਾਓ

ਚਿਆ ਸੀਡਸ ਓਮੇਗਾ ਫੈਟੀ ਐਸਿਡ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ। ਇਹ ਬੀਜ ਟੈਸਟੋਸਟੀਰੋਨ ਦੇ ਪੱਧਰ ਅਤੇ ਅੰਡੇ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਦਾ ਕੰਮ ਕਰਦੇ ਹਨ। ਤੁਸੀਂ ਰਾਤ ਨੂੰ 1 ਚਮਚ ਭਿੱਜੇ ਹੋਏ ਚਿਆ ਸੀਡਸ (Chia seeds) ਖਾ ਸਕਦੇ ਹੋ।

ਅਸ਼ਵਗੰਧਾ ਪਾਊਡਰ

ਤੁਸੀਂ ਭਿੱਜੇ ਹੋਏ ਸੁੱਕੇ ਮੇਵੇ ਦੇ ਨਾਲ 2/3 ਚਮਚ ਅਸ਼ਵਗੰਧਾ ਪਾਊਡਰ ਲੈ ਸਕਦੇ ਹੋ। ਇਹ ਸਰੀਰ ਵਿੱਚ ਕੋਰਟੀਸੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਪੀਸੀਓਐਸ ਤੋਂ ਪੀੜਤ ਔਰਤਾਂ ਲਈ ਇਹ ਬਹੁਤ ਫਾਇਦੇਮੰਦ ਹੈ। ਇਹ ਤਣਾਅ ਅਤੇ ਹੋਰ ਲੱਛਣਾਂ ਨੂੰ ਕੰਟਰੋਲ (Control symptoms) ਕਰਨ ਵਿੱਚ ਮਦਦ ਕਰਦਾ ਹੈ।

ਨਾਰੀਅਲ

ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਨਾਰੀਅਲ ਦੇ 2 ਟੁਕੜੇ ਵੀ ਖਾ ਸਕਦੇ ਹੋ। ਇਸ ਵਿੱਚ ਫੈਟੀ ਐਸਿਡ ਹੁੰਦਾ ਹੈ। ਇਹ Metabolism ਨੂੰ ਤੇਜ਼ ਕਰਦਾ ਹੈ। ਇਹ ਊਰਜਾ ਦੇ ਪੱਧਰ ਨੂੰ ਵਧਾਉਂਦਾ ਹੈ। ਇਸ ਨਾਲ ਇਨਸੁਲਿਨ ਦੇ ਸਤਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।

1 ਚਮਚ ਕੱਦੂ ਦੇ ਬੀਜ

ਕੱਦੂ ਦੇ ਬੀਜਾਂ ਵਿੱਚ ਬੀਟਾ-ਸਿਟੋਸਟ੍ਰੋਲ ਹੁੰਦਾ ਹੈ। ਇਹ ਐਨਜ਼ਾਈਮ ਨੂੰ ਰੋਕਦਾ ਹੈ ਜੋ ਟੈਸਟੋਸਟੀਰੋਨ ਨੂੰ ਡੀਐਚਟੀ ਵਿੱਚ ਬਦਲਦਾ ਹੈ। ਇਹ ਵਾਲਾਂ ਦੇ ਝੜਨ (Hairfall) ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਫੈਟੀ ਐਸਿਡ ਵੀ ਹੁੰਦੇ ਹਨ। ਇਹ ਸਰੀਰ ਨੂੰ ਹੋਰ ਵੀ ਕਈ ਲਾਭ ਪਹੁੰਚਾਉਣ ਦਾ ਕੰਮ ਕਰਦੇ ਹਨ।

ਭਿੱਜਿਆ ਹੋਇਆ ਕੇਸਰ

ਭਿੱਜਿਆ ਹੋਇਆ ਕੇਸਰ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਹ ਸਮੱਸਿਆ ਆਮ ਤੌਰ ‘ਤੇ PCOS ਵਿੱਚ ਆਉਂਦੀ ਹੈ। ਇਹ ਟੈਸਟੋਸਟੀਰੋਨ ਦੇ ਪੱਧਰ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...