AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੇਕਰ ਤੁਸੀਂ ਵੀ ਕੂਹਣੀਆਂ ਅਤੇ ਗੋਡਿਆਂ ਦੇ ਕਾਲੇਪਨ ਤੋਂ ਪਰੇਸ਼ਾਨ ਹੋ ਤਾਂ ਇਸ ਤਰ੍ਹਾਂ ਮਿਲੇਗੀ ਰਾਹਤ

ਗੋਡਿਆਂ ਅਤੇ ਕੂਹਣੀਆਂ ਦੇ ਕਾਲੇਪਨ ਨੂੰ ਦੂਰ ਕਰਨ ਲਈ ਤੁਹਾਡਾ ਵੀ ਪਸੀਨਾ ਛੁੱਟਿਆ ਹੋਵੇਗਾ ਪਰ ਹੁਣ ਤੁਸੀਂ ਇਸ ਸਮੱਸਿਆ ਨੂੰ ਆਸਾਨੀ ਨਾਲ ਦੂਰ ਕਰ ਸਕਦੇ ਹੋ।

ਜੇਕਰ ਤੁਸੀਂ ਵੀ ਕੂਹਣੀਆਂ ਅਤੇ ਗੋਡਿਆਂ ਦੇ ਕਾਲੇਪਨ ਤੋਂ ਪਰੇਸ਼ਾਨ ਹੋ ਤਾਂ ਇਸ ਤਰ੍ਹਾਂ ਮਿਲੇਗੀ ਰਾਹਤ
ਜੇਕਰ ਤੁਸੀਂ ਵੀ ਕੂਹਣੀਆਂ ਅਤੇ ਗੋਡਿਆਂ ਦੇ ਕਾਲੇਪਨ ਤੋਂ ਪਰੇਸ਼ਾਨ ਹੋ ਤਾਂ ਇਸ ਤਰ੍ਹਾਂ ਮਿਲੇਗੀ ਰਾਹਤ
tv9-punjabi
| Published: 13 Jan 2023 20:04 PM IST
Share
ਅਸੀਂ ਆਪਣੇ ਚਿਹਰੇ ਦੀ ਚਮੜੀ ਦਾ ਖਾਸ ਧਿਆਨ ਰੱਖਦੇ ਹਾਂ ਕਿਉਂਕਿ ਅਸੀਂ ਸਾਰੇ ਚਾਹੁੰਦੇ ਹਾਂ ਕਿ ਸਾਡਾ ਚਿਹਰਾ ਅਜਿਹਾ ਹੋਵੇ ਜੋ ਸਾਰਿਆਂ ਨੂੰ ਪ੍ਰਭਾਵਿਤ ਕਰੇ। ਪਰ ਚਿਹਰੇ ਦੇ ਨਾਲ-ਨਾਲ ਸਾਡੇ ਸਰੀਰ ਦੇ ਕੁਝ ਅਜਿਹੇ ਹਿੱਸੇ ਹੁੰਦੇ ਹਨ ਜੋ ਸਾਡੀ ਸ਼ਖਸੀਅਤ ਨੂੰ ਨਿਖਾਰਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪਰ ਅਸੀਂ ਉਨ੍ਹਾਂ ਵੱਲ ਪੂਰਾ ਧਿਆਨ ਨਹੀਂ ਦੇ ਪਾਉਂਦੇ। ਇਹ ਹਿੱਸੇ ਕੂਹਣੀ ਅਤੇ ਗੋਡੇ ਹਨ। ਅਸੀਂ ਦੇਖਦੇ ਹਾਂ ਕਿ ਸਾਡੀਆਂ ਕੂਹਣੀਆਂ ਅਤੇ ਗੋਡੇ ਅਕਸਰ ਸਹੀ ਸਫਾਈ ਨਾ ਹੋਣ ਕਾਰਨ ਕਾਲੇ ਹੋ ਜਾਂਦੇ ਹਨ। ਇਸੇ ਲਈ ਜਦੋਂ ਅਸੀਂ ਘਰ ਤੋਂ ਸਲੀਵਲੇਸ, ਹਾਫ ਸਲੀਵ ਜਾਂ ਸ਼ਾਰਟਸ ਪਹਿਨਣ ਬਾਰੇ ਸੋਚਦੇ ਹਾਂ, ਉਦੋਂ ਅਸਹਿਜ ਮਹਿਸੂਸ ਕਰਦੇ ਹਾਂ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਸਾਡੇ ਸਰੀਰ ਦੇ ਇਹ ਹਿੱਸੇ ਕਾਲੇ ਹੋ ਜਾਂਦੇ ਹਨ ਅਤੇ ਕਿਸ ਤਰ੍ਹਾਂ ਅਸੀਂ ਆਸਾਨੀ ਨਾਲ ਆਪਣੇ ਸਰੀਰ ਦੇ ਇਨ੍ਹਾਂ ਹਿੱਸਿਆਂ ਦੇ ਕਾਲੇਪਨ ਨੂੰ ਦੂਰ ਕਰ ਸਕਦੇ ਹਾਂ ਅਤੇ ਆਪਣੀ ਸ਼ਖਸੀਅਤ ਨੂੰ ਨਿਖਾਰ ਸਕਦੇ ਹਾਂ।

ਕੂਹਣੀਆਂ ਅਤੇ ਗੋਡਿਆਂ ‘ਤੇ ਕਾਲੀ ਚਮੜੀ ਦੇ ਕਾਰਨ

ਸਾਡੇ ਸਰੀਰ ਦੇ ਦੂਜੇ ਹਿੱਸਿਆਂ ਦੇ ਉਲਟ, ਅਸੀਂ ਕੂਹਣੀਆਂ ਅਤੇ ਗੋਡਿਆਂ ਦੀ ਸਫਾਈ ਵੱਲ ਘੱਟ ਧਿਆਨ ਦਿੰਦੇ ਹਾਂ, ਜਿਸ ਕਾਰਨ ਇਨ੍ਹਾਂ ਦੋਹਾਂ ਦੀ ਚਮੜੀ ਕਾਲੀ ਹੋ ਜਾਂਦੀ ਹੈ। ਸਕਿਨ ਕੇਅਰ ਮਾਹਿਰਾਂ ਅਨੁਸਾਰ ਇਸ ਦਾ ਇੱਕ ਕਾਰਨ ਸਾਡੇ ਸਰੀਰ ਵਿੱਚ ਸ਼ਾਮਿਲ ਇੱਕ ਅਜਿਹਾ ਤੱਤ ਹੈ। ਜੋ ਇਨ੍ਹਾਂ ਹਿੱਸਿਆਂ ਦੀ ਚਮੜੀ ਦੇ ਕਾਲੇ ਹੋਣ ਲਈ ਜ਼ਿੰਮੇਵਾਰ ਹੈ। ਇਸ ਤੱਤ ਦੇ ਕਾਰਨ ਪਿਗਮੈਂਟੇਸ਼ਨ ਵਧ ਜਾਂਦੀ ਹੈ ਅਤੇ ਚਮੜੀ ਦੇ ਕਈ ਹਿੱਸੇ ਕਾਲੇ ਹੋ ਜਾਂਦੇ ਹਨ। ਚਮੜੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਸਰੀਰ ਦੇ ਇਨ੍ਹਾਂ ਦੋਹਾਂ ਹਿੱਸਿਆਂ ਦੀ ਚਮੜੀ ‘ਤੇ ਕਾਲਾਪਨ ਹੋਣਾ ਆਮ ਗੱਲ ਹੈ, ਇਸ ਨਾਲ ਚਮੜੀ ਨੂੰ ਕੋਈ ਖਾਸ ਨੁਕਸਾਨ ਨਹੀਂ ਹੁੰਦਾ, ਪਰ ਇਹ ਚੰਗਾ ਨਹੀਂ ਲੱਗਦਾ, ਖਾਸ ਕਰਕੇ ਔਰਤਾਂ ਇਸ ਤੋਂ ਹਰ ਕੀਮਤ ‘ਤੇ ਛੁਟਕਾਰਾ ਪਾਉਣਾ ਚਾਹੁੰਦੀਆਂ ਹਨ। ਹਾਲਾਂਕਿ ਇਹ ਕਿਸੇ ਨੂੰ ਵੀ ਹੋ ਸਕਦਾ ਹੈ, ਪਰ ਇਹ ਕਾਲੇ ਰੰਗ ਦੀ ਚਮੜੀ ਵਾਲੇ ਲੋਕਾਂ ਨੂੰ ਕੁਝ ਜ਼ਿਆਦਾ ਹੀ ਪਰੇਸ਼ਾਨ ਕਰਦਾ ਹੈ, ਕਿਉਂਕਿ ਉਨ੍ਹਾਂ ਦੀ ਚਮੜੀ ‘ਚ ਮੇਲੇਨਿਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਇਸ ਤਰ੍ਹਾਂ ਛੁਟਕਾਰਾ ਪਾਓ

ਸਰੀਰ ਦੇ ਇਨ੍ਹਾਂ ਦੋਹਾਂ ਹਿੱਸਿਆਂ ਦੀ ਚਮੜੀ ਦੇ ਕਾਲੇਪਨ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਕੁਝ ਖਾਸ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਦੇ ਲਈ ਸਾਨੂੰ ਸਾਧਾਰਨ ਉਪਾਅ ਕਰਨੇ ਪੈਣਗੇ ਅਤੇ ਅਸੀਂ ਇਸ ਤੋਂ ਰਾਹਤ ਪਾ ਸਕਦੇ ਹਾਂ। ਇਸ ਦੇ ਲਈ ਸਾਨੂੰ ਆਪਣੇ ਸਰੀਰ ਦੇ ਇਨ੍ਹਾਂ ਹਿੱਸਿਆਂ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਇਸ ਦੇ ਨਾਲ ਹੀ ਚਮੜੀ ਨੂੰ ਨਿਯਮਿਤ ਰੂਪ ਨਾਲ ਨਮੀ ਦੇਣੀ ਚਾਹੀਦੀ ਹੈ। ਕਾਲੇ ਰੰਗ ਦੀ ਚਮੜੀ ‘ਚ ਚਮਕ ਲਿਆਉਣ ਲਈ ਸਾਨੂੰ ਪਿਗਮੈਂਟ ਲਾਈਟਨਿੰਗ ਕਰੀਮ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਲਾਭਦਾਇਕ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਚਾਹੋ ਤਾਂ ਟੀਸੀਏ ਜਾਂ ਸੈਲੀਸਿਲਿਕ ਐਸਿਡ ਪੀਲ ਦਾ ਸਹਾਰਾ ਲੈ ਸਕਦੇ ਹੋ। ਇਸ ਦੇ ਨਾਲ ਹੀ ਅਸੀਂ ਘਰੇਲੂ ਨੁਸਖੇ ਨੂੰ ਅਜ਼ਮਾਉਂਦੇ ਹੋਏ ਬੇਕਿੰਗ ਸੋਡਾ ਅਤੇ ਨਿੰਬੂ ਦਾ ਪੇਸਟ ਬਣਾ ਸਕਦੇ ਹਾਂ ਅਤੇ ਇਸ ‘ਤੇ ਲਗਾ ਸਕਦੇ ਹਾਂ। ਇਸ ਨੂੰ ਕਾਲੀ ਚਮੜੀ ‘ਤੇ ਕੁਝ ਦੇਰ ਤੱਕ ਲਗਾਉਣ ਤੋਂ ਬਾਅਦ ਇਸ ਨੂੰ ਧੋ ਲੈਣਾ ਚਾਹੀਦਾ ਹੈ। ਅਜਿਹਾ ਲਗਾਤਾਰ ਕਰਨ ਨਾਲ ਅਸੀਂ ਇਨ੍ਹਾਂ ਦੋਹਾਂ ਹਿੱਸਿਆਂ ਦੀ ਚਮੜੀ ਦੇ ਕਾਲੇਪਨ ਤੋਂ ਛੁਟਕਾਰਾ ਪਾ ਸਕਦੇ ਹਾਂ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...