AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Neem Water: ਕੁਦਰਤ ਦਾ ਵਰਦਾਨ ਹੈ ਨਿੰਮ ਦਾ ਪਾਣੀ, ਗਰਮੀਆਂ ਵਿੱਚ ਜ਼ਰੂਰ ਕਰੋ ਸੇਵਨ

Summer Problems: ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਾਨੂੰ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਜਾਂਦਾ ਹੈ। ਇਹਨਾਂ ਵਿੱਚੋਂ ਪ੍ਰਮੁੱਖ ਹਨ ਖੁਜਲੀ, ਫੁਨਸੀਆਂ, ਫੋੜੇ, ਮੁਹਾਸੇ ਆਦਿ। ਇਸ ਦੇ ਨਾਲ ਹੀ ਇਸ ਮੌਸਮ 'ਚ ਸਾਨੂੰ ਪੇਟ ਨਾਲ ਜੁੜੀਆਂ ਕਈ ਬੀਮਾਰੀਆਂ ਵੀ ਲੱਗ ਜਾਂਦੀਆਂ ਹਨ। ਇਸ ਲਈ ਗਰਮੀਆਂ ਵਿੱਚ ਨਿੰਮ ਦੇ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

Neem Water: ਕੁਦਰਤ ਦਾ ਵਰਦਾਨ ਹੈ ਨਿੰਮ ਦਾ ਪਾਣੀ, ਗਰਮੀਆਂ ਵਿੱਚ ਜ਼ਰੂਰ ਕਰੋ ਸੇਵਨ
ਗਰਮੀਆਂ ਵਿੱਚ ਜਰੂਰ ਪੀਓ ਨਿੰਮ ਦਾ ਪਾਣੀ, ਕੁਦਰਤ ਦਾ ਵਰਦਾਨ ਨਿੰਮ ਦਾ ਪਾਣੀ।
tv9-punjabi
| Published: 28 Mar 2023 16:37 PM IST
Share
Lifestyle: ਗਰਮੀਆਂ ਵਿੱਚ ਨਿੰਮ ਦਾ ਪਾਣੀ (Neem water) ਬਹੁਤ ਫਾਇਦੇਮੰਦ ਹੈ ਜਿਸਦੀ ਵਰਤੋਂਂ ਲਗਾਤਾਰ ਕਰਨੀ ਚਾਹੀਦੀ ਹੈ। ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਾਨੂੰ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਜਾਂਦਾ ਹੈ। ਇਹਨਾਂ ਵਿੱਚੋਂ ਪ੍ਰਮੁੱਖ ਹਨ ਖੁਜਲੀ, ਫੁਨਸੀਆਂ, ਫੋੜੇ, ਮੁਹਾਸੇ ਆਦਿ। ਇਸ ਦੇ ਨਾਲ ਹੀ ਗਰਮੀਆਂ (Summer) ਇਸ ਮੌਸਮ ‘ਚ ਸਾਨੂੰ ਪੇਟ ਨਾਲ ਜੁੜੀਆਂ ਕਈ ਬੀਮਾਰੀਆਂ ਵੀ ਲੱਗ ਜਾਂਦੀਆਂ ਹਨ। ਇਨ੍ਹਾਂ ਸਭ ਦਾ ਇੱਕੋ ਇੱਕ ਕਾਰਨ ਇਹ ਹੈ ਕਿ ਗਰਮੀਆਂ ਵਿੱਚ ਤਾਪਮਾਨ ਬਹੁਤ ਵੱਧ ਜਾਂਦਾ ਹੈ। ਇਸ ਕਾਰਨ ਗਰਮੀ ਬਹੁਤ ਵਧ ਜਾਂਦੀ ਹੈ। ਜਿਸ ਕਾਰਨ ਸਾਡਾ ਸਰੀਰ ਅਤੇ ਚਮੜੀ ਇਸ ਨੂੰ ਬਰਦਾਸ਼ਤ ਨਹੀਂ ਕਰ ਪਾਉਂਦੀ ਅਤੇ ਸਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਮੱਸਿਆਵਾਂ ਦੇ ਕਾਰਨ ਜਿੱਥੇ ਅਸੀਂ ਆਪਣੇ ਇਲਾਜ ਲਈ ਡਾਕਟਰਾਂ ਕੋਲ ਹਜ਼ਾਰਾਂ ਰੁਪਏ ਖਰਚ ਕਰਦੇ ਹਾਂ। ਉੱਥੇ ਆਯੁਰਵੇਦ (Ayurveda) ਨੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਬਚਣ ਲਈ ਕਈ ਤਰੀਕੇ ਦੱਸੇ ਹਨ, ਜਿਨ੍ਹਾਂ ਵਿੱਚੋਂ ਇੱਕ ਹੈ ਨਿੰਮ। ਇਹ ਦਰੱਖਤ ਆਪਣੇ ਔਸ਼ਧੀ ਗੁਣਾਂ ਕਾਰਨ ਬਹੁਤ ਲਾਭਦਾਇਕ ਮੰਨਿਆ ਗਿਆ ਹੈ। ਨਿੰਮ ਦੇ ਦਰੱਖਤ ਦੀ ਸੱਕ, ਇਸ ਦੀਆਂ ਟਹਿਣੀਆਂ ਅਤੇ ਪੱਤੇ ਸਭ ਸਾਡੇ ਲਈ ਬਹੁਤ ਫਾਇਦੇਮੰਦ ਹਨ। ਪਰ ਇਨ੍ਹਾਂ ਸਭ ਵਿੱਚ ਸਾਡੇ ਲਈ ਨਿੰਮ ਦੀਆਂ ਪੱਤੀਆਂ ਹਨ। ਨਿੰਮ ਦੇ ਪੱਤਿਆਂ ਦਾ ਰਸ ਪੀਣ ਨਾਲ ਅਸੀਂ ਚਮੜੀ ਅਤੇ ਸਰੀਰ ਨਾਲ ਸਬੰਧਤ ਇਨ੍ਹਾਂ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਗਰਮੀਆਂ ਵਿੱਚ ਨਿੰਮ ਸਾਡੇ ਲਈ ਕਿੰਨਾ ਫਾਇਦੇਮੰਦ ਹੁੰਦਾ ਹੈ।

ਚਮੜੀ ਅਤੇ ਪੇਟ ਲਈ ਫਾਇਦੇਮੰਦ ਹੈ

ਨਿੰਮ ਦੀਆਂ ਪੱਤੀਆਂ ਦਾ ਰਸ ਪੀਣਾ ਸਾਡੀ ਚਮੜੀ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਯੁਰਵੇਦ ਦੇ ਅਨੁਸਾਰ ਨਿੰਮ ਦਾ ਪਾਣੀ ਐਂਟੀ-ਬੈਕਟੀਰੀਅਲ (Anti-bacterial) ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਕਿ ਮੁਹਾਸੇ, ਦਾਗ-ਧੱਬੇ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਹਰ ਰੋਜ਼ ਇਸ ਨੂੰ ਕੁਝ ਮਾਤਰਾ ‘ਚ ਪੀਣ ਨਾਲ ਸਾਡੇ ਖੂਨ ‘ਚ ਮੌਜੂਦ ਸਾਰੇ ਹਾਨੀਕਾਰਕ ਤੱਤ ਖਤਮ ਹੋ ਜਾਂਦੇ ਹਨ। ਤਾਂ ਜੋ ਇਹ ਸਾਫ਼ ਰਹੇ। ਇਸ ਦੇ ਨਾਲ ਹੀ ਇਹ ਮੰਨਿਆ ਜਾਂਦਾ ਹੈ ਕਿ ਨਿੰਮ ਦੀਆਂ ਪੱਤੀਆਂ ਦਾ ਰਸ ਪੇਟ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦਾ ਹੈ।

ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ

ਨਿੰਮ ਦੇ ਪੱਤੇ ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਤੋਂ ਘੱਟ ਨਹੀਂ ਹਨ। ਜੇਕਰ ਤੁਸੀਂ ਸ਼ੂਗਰ (Sugar) ਦੇ ਮਰੀਜ਼ ਹੋ ਤਾਂ ਤੁਸੀਂ ਸਵੇਰੇ ਖਾਲੀ ਪੇਟ ਨਿੰਮ ਦੀਆਂ ਪੱਤੀਆਂ ਨੂੰ ਚਬਾ ਸਕਦੇ ਹੋ, ਜੇਕਰ ਤੁਹਾਨੂੰ ਅਜਿਹਾ ਕਰਨਾ ਮੁਸ਼ਕਿਲ ਹੋ ਰਿਹਾ ਹੈ ਤਾਂ ਤੁਸੀਂ ਨਿੰਮ ਦੀਆਂ ਪੱਤੀਆਂ ਦਾ ਰਸ ਪੀ ਸਕਦੇ ਹੋ। ਇਸ ਦਾ ਸਵਾਦ ਬੇਸ਼ੱਕ ਕੌੜਾ ਹੋਵੇਗਾ ਪਰ ਇਹ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...