ਪਹਿਲੀ ਵਾਰ ਕਰਨ ਜਾ ਰਹੇ ਹੋ ਯੋਗ, ਮਾਹਿਰਾਂ ਦੀ ਦੱਸੀ ਇਹ ਗੱਲ ਨਾ ਭੁੱਲੋ
ਚੰਡੀਗੜ੍ਹ ਨਿਊਜ: ਦਿੱਲੀ ਦੀ
ਆਮ ਆਦਮੀ ਪਾਰਟੀ ਦੀ ਸਰਕਾਰ ਵਾਂਗ ਹੁਣ ਪੰਜਾਬ ਸਰਕਾਰ ਵੀ ਸੂਬੇ ਵਿੱਚ ਯੋਗਸ਼ਾਲਾ ਸ਼ੁਰੂ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ, ਇਨ੍ਹਾਂ ਯੋਗਸ਼ਾਲਾਵਾਂ ਦਾ ਨਾਂ ਸੀਐੱਮ ਮਾਨ ਦੀ ਯੋਗਸ਼ਾਲਾ ਰੱਖਿਆ ਜਾਵੇਗਾ।
ਇਨ੍ਹਾਂ ਯੋਗਸ਼ਾਲਾਵਾਂ ਵਿੱਚ ਰੋਜਾਨਾ ਲੋਕਾਂ ਨੂੰ ਮੁਫਤ ਯੋਗ ਸਿੱਖਿਆ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਯੋਗਾ ਇੰਸਟ੍ਰਕਟਰ ਯੋਗ ਨੂੰ ਡੋਰ-ਟੂ-ਡੋਰ ਪਹੁੰਚਾਉਣ ਦਾ ਕੰਮ ਕਰਨਗੇ।
ਸਵਾਲਾਂ ਚ ਘਿਰੀ ਦਿੱਲੀ ਸਰਕਾਰ ਦੀ ਯੋਜਨਾ
ਜਿਕਰਯੋਗ ਹੈ ਕਿ ਕੋਰੋਨਾ ਦੌਰਾਨ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਘਰ ਯੋਗ ਪਹੁੰਚਾਉਣ ਦੀ ਪਹਿਲ ਕੀਤੀ ਸੀ। ਇਸ ਲਈ ਉਨ੍ਹਾਂ ਨੇ ਯੋਗ ਇੰਸਟ੍ਰਕਟਰਾਂ ਦੀ ਨਿਯੁਕਤੀ ਕੀਤੀ ਸੀ। ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਗਈ ਸੀ ਜਿਸ ਸੁਸਾਇਟੀ ਵਿੱਚ ਘੱਟੋ-ਘੱਟ 25 ਲੋਕ ਇੱਕ ਕਲਾਸ ਚ ਯੋਗ ਕਰਨਾ ਚਾਹੁੰਦੇ ਹਨ, ਉਹ ਦਿੱਲੀ ਸਰਕਾਰ ਨੂੰ ਇਸਦੀ ਜਾਣਕਾਰੀ ਦੇਣ। ਸਰਕਾਰ ਉਨ੍ਹਾਂ ਦੀ ਸੁਸਾਇਟੀ ਵਿੱਚ ਮੁਫਤ ਯੋਗਾ ਇੰਸਟ੍ਰਕਟਰ ਭੇਜੇਗੀ। ਹਾਲਾਂਕਿ, ਬਾਅਦ ਵਿੱਚ ਇਸ ਮੁਹਿੰਮ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ, ਕਿਉਂਕਿ ਯੋਗਾ ਇੰਸਟ੍ਰਕਟਰਾਂ ਨੇ ਤਨਖਾਹ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ