ਇਹ ਚੀਜ਼ਾਂ ਵੀ ਹਨ ਕੈਲਸ਼ੀਅਮ ਦਾ ਚੰਗਾ ਸਰੋਤ

Updated On: 

11 Feb 2023 13:49 PM

ਕੈਲਸ਼ੀਅਮ ਸਾਡੇ ਲਈ ਬਹੁਤ ਮਹੱਤਵਪੂਰਨ ਪੌਸ਼ਟਿਕ ਤੱਤ ਹੈ। ਇਹ ਸਾਡੇ ਸਰੀਰ ਦੀ ਸਿਹਤ ਅਤੇ ਵਿਕਾਸ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਇਹ ਚੀਜ਼ਾਂ ਵੀ ਹਨ ਕੈਲਸ਼ੀਅਮ ਦਾ ਚੰਗਾ ਸਰੋਤ
Follow Us On

ਕੈਲਸ਼ੀਅਮ ਸਾਡੇ ਲਈ ਬਹੁਤ ਮਹੱਤਵਪੂਰਨ ਪੌਸ਼ਟਿਕ ਤੱਤ ਹੈ। ਇਹ ਸਾਡੇ ਸਰੀਰ ਦੀ ਸਿਹਤ ਅਤੇ ਵਿਕਾਸ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਅਕਸਰ ਸਿਹਤ ਮਾਹਿਰ ਸਾਨੂੰ ਕੈਲਸ਼ੀਅਮ ਭਰਪੂਰ ਭੋਜਨ ਲੈਣ ਦੀ ਸਲਾਹ ਦਿੰਦੇ ਹਨ ਤਾਂ ਜੋ ਸਾਡੇ ਸਰੀਰ ਨੂੰ ਭਰਪੂਰ ਮਾਤਰਾ ਵਿੱਚ ਕੈਲਸ਼ੀਅਮ ਮਿਲ ਸਕੇ। ਇਹ ਨਾ ਸਿਰਫ਼ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ ਸਗੋਂ ਦੰਦਾਂ ਦੀ ਸਿਹਤ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ। ਇਸ ਦੇ ਨਾਲ ਹੀ ਕੈਲਸ਼ੀਅਮ ਸਾਡੇ ਦਿਲ ਅਤੇ ਮਾਸਪੇਸ਼ੀਆਂ ਲਈ ਵੀ ਬਹੁਤ ਜ਼ਰੂਰੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ ਤਾਂ ਸਾਨੂੰ ਹਾਈਪੋਕੈਲਸੀਮੀਆ ਨਾਂ ਦੀ ਬਿਮਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜੋ ਕਿ ਬਹੁਤ ਖਤਰਨਾਕ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਦੁੱਧ, ਦਹੀਂ ਅਤੇ ਹੋਰ ਦੁੱਧ ਤੋਂ ਬਣੇ ਪਦਾਰਥ ਕੈਲਸ਼ੀਅਮ ਦੇ ਵਧੀਆ ਸਰੋਤ ਹਨ। ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਕਈ ਲੋਕ ਡੇਅਰੀ ਉਤਪਾਦ ਜ਼ਿਆਦਾ ਪਸੰਦ ਨਹੀਂ ਕਰਦੇ ਹਨ। ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਕੁਝ ਹੋਰ ਫੂਡਜ਼ ਬਾਰੇ ਦੱਸਣ ਜਾ ਰਹੇ ਹਾਂ ਜੋ ਕੈਲਸ਼ੀਅਮ ਨਾਲ ਭਰਪੂਰ ਹੁੰਦੇ ਹਨ। ਤੁਸੀਂ ਇਸ ਨੂੰ ਆਪਣੀ ਰੁਟੀਨ ਵਿੱਚ ਸ਼ਾਮਲ ਕਰਕੇ ਸਰੀਰ ਵਿੱਚ ਕੈਲਸ਼ੀਅਮ ਦੀ ਮਾਤਰਾ ਨੂੰ ਸਹੀ ਰੱਖ ਸਕਦੇ ਹੋ।

ਕੈਲਸ਼ੀਅਮ ਨਾਲ ਭਰਪੂਰ ਹਰੀਆਂ ਪੱਤੇਦਾਰ ਸਬਜ਼ੀਆਂ

ਸਿਹਤ ਮਾਹਿਰ ਅਕਸਰ ਸਾਨੂੰ ਹਰੀਆਂ ਪੱਤੇਦਾਰ ਸਬਜ਼ੀਆਂ ਖਾਣ ਦੀ ਸਲਾਹ ਦਿੰਦੇ ਹਨ ਕਿਉਂਕਿ ਇਨ੍ਹਾਂ ਨੂੰ ਕੈਲਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਹ ਸਾਰੀਆਂ ਸਬਜ਼ੀਆਂ ਕੈਲਸ਼ੀਅਮ ਨੂੰ ਬਿਹਤਰ ਤਰੀਕੇ ਨਾਲ ਸੋਖਣ ਵਿੱਚ ਮਦਦ ਕਰਦੀਆਂ ਹਨ ਅਤੇ ਤੁਹਾਡੀਆਂ ਹੱਡੀਆਂ ਅਤੇ ਦੰਦਾਂ ਲਈ ਬਹੁਤ ਫਾਇਦੇਮੰਦ ਮੰਨੀਆਂ ਜਾਂਦੀਆਂ ਹਨ। ਇਸ ਲਈ ਤੁਹਾਨੂੰ ਇਨ੍ਹਾਂ ਨੂੰ ਆਪਣੀ ਰੁਟੀਨ ਡਾਈਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਸੋਇਆ ਦੁੱਧ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸੋਇਆ ਕੈਲਸ਼ੀਅਮ ਦਾ ਵੀ ਚੰਗਾ ਸਰੋਤ ਹੈ। ਇਸ ਲਈ ਜੇਕਰ ਤੁਸੀਂ ਕੁਝ ਸਮੇਂ ਲਈ ਸੋਇਆ ਦੁੱਧ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੇ ਸ਼ਰੀਰ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਭਰ ਸਕਦਾ ਹੈ।

ਫਲੀਆਂ ਅਤੇ ਦਾਲਾਂ ਕੈਲਸ਼ੀਅਮ ਦਾ ਚੰਗਾ ਸਰੋਤ ਹਨ

ਸਿਹਤ ਮਾਹਿਰ ਇਸ ਗੱਲ ਨਾਲ ਸਹਿਮਤ ਹਨ ਕਿ ਜੇਕਰ ਤੁਸੀਂ ਡੇਅਰੀ ਉਤਪਾਦਾਂ ਅਤੇ ਮਾਸਾਹਾਰੀ ਪਦਾਰਥਾਂ ਤੋਂ ਇਲਾਵਾ ਕੈਲਸ਼ੀਅਮ ਦੇ ਚੰਗੇ ਸਰੋਤ ਦੀ ਭਾਲ ਕਰ ਰਹੇ ਹੋ, ਤਾਂ ਇਸ ਦੇ ਲਈ ਬੀਨਜ਼ ਅਤੇ ਦਾਲਾਂ ਸਭ ਤੋਂ ਵਧੀਆ ਸਪਲੀਮੈਂਟ ਹਨ। ਬੀਨਜ਼ ਅਤੇ ਦਾਲਾਂ ਤੋਂ ਨਾ ਸਿਰਫ਼ ਤੁਹਾਡੇ ਸਰੀਰ ਨੂੰ ਕਾਫ਼ੀ ਮਾਤਰਾ ਵਿੱਚ ਕੈਲਸ਼ੀਅਮ ਮਿਲਦਾ ਹੈ, ਸਗੋਂ ਇਹ ਸਾਡੇ ਸਰੀਰ ਨੂੰ ਪ੍ਰੋਟੀਨ ਅਤੇ ਫਾਈਬਰ ਦੀ ਸਪਲਾਈ ਵੀ ਕਰਦਿਆਂ ਹਨ ।