AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟਾਈ ਐਂਡ ਡਾਈ ਹਸਤਕਲਾ… PM ਮੋਦੀ ਦੀ ਬੰਧੇਜ ਪੱਗ ਕਿਉਂ ਹੈ ਇੰਨੀ ਖ਼ਾਸ? ਜਾਣੋ ਇਸ ਬਾਰੇ

Independence Day 2026: ਭਾਰਤ ਅੱਜ ਆਪਣਾ 80ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਇਸ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਲਾਲ ਰੰਗ ਦੀ ਬੰਧੇਜ ਪੱਗ ਪਾਏ ਹੋਏ ਨਜ਼ਰ ਆਏ। ਜਾਣੋ ਇਸ ਪੱਗ ਵਿੱਚ ਕੀ ਹੈ ਖ਼ਾਸ...

ਟਾਈ ਐਂਡ ਡਾਈ ਹਸਤਕਲਾ... PM ਮੋਦੀ ਦੀ ਬੰਧੇਜ ਪੱਗ ਕਿਉਂ ਹੈ ਇੰਨੀ ਖ਼ਾਸ? ਜਾਣੋ ਇਸ ਬਾਰੇ
ਜਾਣੋ PM ਮੋਦੀ ਦੀ ਲਾਲ ਬੰਧੇਜ ਪੱਗ ਦੀ ਖ਼ਾਸੀਅਤ!
tv9-punjabi
| Published: 15 Aug 2026 12:24 PM IST
Share

ਲਾਲ ਕਿਲ੍ਹੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 80ਵੇਂ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਆਜ਼ਾਦੀ ਸਾਡੇ ਲਈ ਬਹੁਤ ਮਾਇਨੇ ਰੱਖਦੀ ਹੈ, ਕਿਉਂਕਿ ਇਸ ਨੂੰ ਹਾਸਲ ਕਰਨ ਲਈ ਵੀਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਪ੍ਰਧਾਨ ਮੰਤਰੀ ਮੋਦੀ ਲਾਲ ਕਿਲ੍ਹੇ ਦੀ ਧਰਤੀ ਤੋਂ ਭਾਰਤੀਆਂ ਨੂੰ ਸੰਬੋਧਨ ਵੀ ਕਰਦੇ ਹਨ। ਹਰ ਵਾਰ ਉਨ੍ਹਾਂ ਦੀ ਪੱਗ/ਸਾਫ਼ਾ ਵੱਖਰੇ ਅੰਦਾਜ਼ ਵਿੱਚ ਹੋਣ ਕਾਰਨ ਸੁਰਖੀਆਂ ਵਿੱਚ ਆ ਜਾਂਦੀ ਹੈ। ਪ੍ਰਧਾਨ ਮੰਤਰੀ ਦੀ ਪੱਗ ਹਰ ਵਾਰ ਕੋਈ ਨਾ ਕੋਈ ਖ਼ਾਸ ਸੰਦੇਸ਼ ਜ਼ਰੂਰ ਦਿੰਦੀ ਹੈ। 2026 ਦੇ ਸੁਤੰਤਰਤਾ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਜੋ ਪੱਗ ਪਾਈ, ਉਹ ਬੰਧੇਜ ਸਟਾਈਲ ਦੀ ਹੈ। ਇਸ ਪ੍ਰਿੰਟ ਦਾ ਰਾਜਸਥਾਨ ਅਤੇ ਗੁਜਰਾਤ ਵਿੱਚ ਕਾਫ਼ੀ ਰੁਝਾਨ ਹੈ।

ਪੱਗ ਰਾਹੀਂ ਪ੍ਰਧਾਨ ਮੰਤਰੀ ਮੋਦੀ ਇੱਕ ਵਾਰ ਫਿਰ ਵੋਕਲ ਫੋਰ ਲੋਕਲ ਦਾ ਸੰਦੇਸ਼ ਦਿੰਦੇ ਹੋਏ ਨਜ਼ਰ ਆਏ। ਪ੍ਰਧਾਨ ਮੰਤਰੀ ਦੇ ਮੁਤਾਬਕ, ਸਾਨੂੰ ਆਪਣੇ ਦੇਸ਼ ਵਿੱਚ ਬਣੀਆਂ ਚੀਜ਼ਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਆਓ, ਤੁਹਾਨੂੰ ਦੱਸਦੇ ਹਾਂ ਕਿ ਇਸ ਪੱਗ ਵਿੱਚ ਕੀ-ਕੀ ਖ਼ਾਸ ਹੈ?

ਬੰਧੇਜ ਪੱਗ ਵਿੱਚ ਕੀ ਹੈ ਖ਼ਾਸ?

ਇਸ ਪੱਗ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਸ ਨੂੰ ਹੱਥਾਂ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਹ ਹਸਤਕਲਾ ਦੇ ਟਾਈ ਐਂਡ ਡਾਈ ਤਰੀਕੇ ‘ਤੇ ਆਧਾਰਿਤ ਹੈ। ਅਜਿਹੇ ਕੱਪੜੇ ਨੂੰ ਧਾਗਿਆਂ ਨਾਲ ਬੰਨ੍ਹ ਕੇ ਅਤੇ ਫਿਰ ਉਸ ‘ਤੇ ਰੰਗ ਚੜ੍ਹਾ ਕੇ ਤਿਆਰ ਕੀਤਾ ਜਾਂਦਾ ਹੈ। ਰਾਜਸਥਾਨੀ ਅਤੇ ਗੁਜਰਾਤੀ ਲੋਕ ਖ਼ਾਸ ਸਮਾਗਮਾਂ ਦੌਰਾਨ ਇਸ ਤਰ੍ਹਾਂ ਦੀ ਪੱਗ ਪਾਉਂਦੇ ਹਨ। ਖ਼ਾਸ ਗੱਲ ਇਹ ਹੈ ਕਿ ਇਹ ਸਿਰਫ਼ ਇੱਕ ਪਹਿਰਾਵਾ ਹੀ ਨਹੀਂ, ਸਗੋਂ ਰਾਜਸਥਾਨੀ ਸੱਭਿਆਚਾਰ ਦੀ ਸ਼ਾਨਦਾਰ ਝਲਕ ਪੇਸ਼ ਕਰਨ ਦਾ ਇੱਕ ਤਰੀਕਾ ਵੀ ਹੈ।

ਇਸ ਪ੍ਰਿੰਟ ਵਾਲੀ ਪੱਗ ਸਨਮਾਨ, ਮਾਣ ਅਤੇ ਉਤਸਵ ਦਾ ਪ੍ਰਤੀਕ ਮੰਨੀ ਜਾਂਦੀ ਹੈ। ਭਾਰਤੀ ਕਾਰੀਗਰ ਇਸ ਨੂੰ ਤਿਆਰ ਕਰਨ ਲਈ ਬਹੁਤ ਮਿਹਨਤ ਕਰਦੇ ਹਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਪਾਈ ਗਈ ਇਹ ਪੱਗ ਵੋਕਲ ਫੋਰ ਲੋਕਲ ਦਾ ਸੰਦੇਸ਼ ਵੀ ਦਿੰਦੀ ਹੈ।

ਪੱਗ ਨਾਲ ਜੁੜੀਆਂ ਖ਼ਾਸ ਗੱਲਾਂ

  • ਪੱਗ ਦੇ ਪ੍ਰਿੰਟ ਦੀ ਗੱਲ ਕਰੀਏ ਤਾਂ ਇਸ ਵਿੱਚ ਛੋਟੇ-ਛੋਟੇ ਚਿੱਟੇ ਬਿੰਦੂ ਹਨ ਅਤੇ ਇਸ ਦਾ ਰੰਗ ਗੂੜ੍ਹਾ ਲਾਲ ਹੈ। ਇਹੀ ਬੰਧੇਜ ਪੱਗ ਦੀ ਕਲਾ ਅਤੇ ਇਸ ਦੀ ਖ਼ਾਸ ਪਛਾਣ ਮੰਨੀ ਜਾਂਦੀ ਹੈ।
  • ਪ੍ਰਧਾਨ ਮੰਤਰੀ ਮੋਦੀ ਦੀ ਪੱਗ ਲਾਲ ਰੰਗ ਦੀ ਹੈ ਅਤੇ ਇਸ ‘ਤੇ ਛੋਟੇ-ਛੋਟੇ ਚਿੱਟੇ ਬਿੰਦੂ ਵੀ ਹਨ। ਰਾਜਸਥਾਨ ਅਤੇ ਗੁਜਰਾਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲਾਲ ਰੰਗ ਨੂੰ ਸ਼ੁਭਤਾ, ਸ਼ਕਤੀ, ਜੋਸ਼ ਅਤੇ ਉਤਸਵ ਦਾ ਪ੍ਰਤੀਕ ਮੰਨਿਆ ਜਾਂਦਾ ਹੈ।
  • ਇਹ ਪੱਗ ਇੱਕ ਵੱਖਰੇ ਹੀ ਉਤਸ਼ਾਹ ਅਤੇ ਸਨਮਾਨ ਨੂੰ ਦਰਸਾਉਂਦੀ ਹੈ। ਇਸ ਲਈ ਰਾਜਸਥਾਨ ਅਤੇ ਗੁਜਰਾਤ ਵਿੱਚ ਵਿਆਹ, ਪਾਰਟੀ ਜਾਂ ਕਿਸੇ ਹੋਰ ਸਮਾਗਮ ਦੌਰਾਨ ਵੱਡੇ-ਬਜ਼ੁਰਗ ਬੰਧੇਜ ਪੱਗ ਜ਼ਰੂਰ ਪਾਉਂਦੇ ਹਨ।

ਪ੍ਰਧਾਨ ਮੰਤਰੀ ਮੋਦੀ ਦੇ ਪੂਰੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਸ ਨੂੰ ਚਿੱਟੇ ਕੁੜਤੇ-ਪਜਾਮੇ, ਚਾਕਲੇਟ-ਬ੍ਰਾਊਨ ਵੈਸਟ ਅਤੇ ਤਿਰੰਗੇ ਰੰਗ ਦੇ ਪਾਕੇਟ ਸਕਵੇਅਰ ਨਾਲ ਪਾਇਆ। ਇਸ ਦੇ ਉੱਪਰ ਉਨ੍ਹਾਂ ਨੇ ਡਾਰਕ ਬ੍ਰਾਊਨ ਰੰਗ ਦੀ ਹਾਫ ਜੈਕੇਟ ਪਾਈ ਹੋਈ ਸੀ। ਚਿੱਟੇ ਕੁੜਤੇ ਦੇ ਨਾਲ ਲਾਲ ਰੰਗ ਦੀ ਬੰਧੇਜ ਪੱਗ ਉਨ੍ਹਾਂ ਦੇ ਲੁੱਕ ਨੂੰ ਸ਼ਾਨਦਾਰ ਬਣਾ ਰਹੀ ਸੀ।

Source:TV9Hindi.com

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...