AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੋਹੜੀ ਦੇ ਤਿਉਹਾਰ ਮੌਕੇ ਘੁੰਮਣ ਲਈ ਸਭ ਤੋਂ ਵਧੀਆ ਹਨ ਪੰਜਾਬ ਦੀਆਂ ਇਹ ਥਾਵਾਂ

ਲੋਹੜੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ, ਇਸ ਖੁਸ਼ੀਆਂ ਦੇ ਤਿਉਹਾਰ ਮੌਕੇ ਘਰ ਵਿੱਚ ਹੋਰ ਜ਼ਿਆਦਾ ਖੁਸ਼ੀਆਂ ਦੇ ਆਉਣ ਦੀ ਕਾਮਨਾ ਕੀਤੀ ਜਾਂਦੀ ਹੈ। ਜੇਕਰ ਇਸ ਲੋਹੜੀ ਦੇ ਤਿਉਹਾਰ ਮੌਕੇ ਤੁਸੀਂ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰਨਾ ਚਾਹੁੰਦੇ ਹੋ ਤਾਂ ਪੰਜਾਬ ਤੁਹਾਡੇ ਲਈ ਸਭ ਤੋਂ ਵਧੀਆ ਹੈ, ਇੱਥੇ ਨਾ ਸਿਰਫ਼ ਤੁਹਾਨੂੰ ਘੁੰਮਣ ਲਈ ਥਾਵਾਂ ਮਿਲਣਗੀਆਂ ਸਗੋਂ ਐਥੇ ਤੁਹਾਨੂੰ ਸੱਭਿਆਚਾਰਿਕ ਤੇ ਧਾਰਮਿਕ ਰੰਗ ਵੀ ਦੇਖਣ ਨੂੰ ਮਿਲਣਗੇ। ਜੇਕਰ ਤੁਸੀਂ ਪੰਜਾਬ ਆ ਰਹੇ ਹੋ ਤਾਂ ਇਹ ਥਾਵਾਂ ਤੁਹਾਡੇ ਲਈ ਦੇਖਯੋਗ ਹਨ।

ਲੋਹੜੀ ਦੇ ਤਿਉਹਾਰ ਮੌਕੇ ਘੁੰਮਣ ਲਈ ਸਭ ਤੋਂ ਵਧੀਆ ਹਨ ਪੰਜਾਬ ਦੀਆਂ ਇਹ ਥਾਵਾਂ
ਲੋਹੜੀ ਦਾ ਤਿਉਹਾਰ (FILE)
tv9-punjabi
| Updated On: 10 Jan 2024 13:45 PM IST
Share
ਲੋਹੜੀ ਭੰਗੜਾ ਪਾਉਣ, ਗਿੱਧਾ ਪਾਉਣ ਅਤੇ ਖੁਸ਼ੀਆਂ ਸਾਂਝੀਆਂ ਕਰਨ ਦਾ ਤਿਉਹਾਰ ਹੈ। ਇਸ ਤਿਉਹਾਰ ‘ਤੇ ਲੋਕ ਇਕ-ਦੂਜੇ ਦੇ ਘਰ ਇਕੱਠੇ ਹੁੰਦੇ ਹਨ ਅਤੇ ਬੜੇ ਉਤਸ਼ਾਹ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹਨ। ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ਵਿੱਚ ਅਰਦਾਸ ਕੀਤੀ ਜਾਂਦੀ ਹੈ। ਭਾਵੇਂ ਦੇਸ਼ ਵਿੱਚ ਹਰ ਥਾਂ ਲੋਹੜੀ ਮਨਾਈ ਜਾਂਦੀ ਹੈ ਪਰ ਹਰਿਆਣਾ ਅਤੇ ਖਾਸ ਕਰਕੇ ਪੰਜਾਬ ਵਿੱਚ ਲੋਹੜੀ ਬੜੀ ਧੂਮਧਾਮ ਨਾਲ ਮਨਾਈ ਜਾਂਦੀ ਹੈ। ਪੰਜਾਬ ਦੇ ਕੁਝ ਸਥਾਨ ‘ਤੇ ਘੁੰਮਣ ਨਾਲ ਲੋਹੜੀ ਤੁਹਾਡੇ ਲਈ ਜੀਵਨ ਭਰ ਦੀ ਖੂਬਸੂਰਤ ਯਾਦ ਬਣੀ ਰਹੇਗੀ। ਜੇਕਰ ਤੁਸੀਂ ਲੋਹੜੀ ਦੇ ਮੌਕੇ ‘ਤੇ ਆਪਣੇ ਪਰਿਵਾਰ ਨਾਲ ਕਿਤੇ ਘੁੰਮਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪੰਜਾਬ ਇਸ ਲਈ ਸਭ ਤੋਂ ਵਧੀਆ ਲੋਕੇਸ਼ਨ ਹੋਵੇਗੀ। ਜੇਕਰ ਤੁਸੀਂ ਇੱਥੇ ਕੁਝ ਥਾਵਾਂ ਨੂੰ ਇਕਸਪਲੋਰ ਕਰਦੇ ਹੋ, ਤਾਂ ਤਿਉਹਾਰ ਦਾ ਮਜ਼ਾ ਦੁੱਗਣਾ ਹੋ ਜਾਵੇਗਾ ਅਤੇ ਇਹ ਤੁਹਾਡੇ ਲਈ ਇਸ ਤਿਉਹਾਰ ਦਾ ਸਭ ਤੋਂ ਵਧੀਆ ਪਲ ਹੋਵੇਗਾ, ਤਾਂ ਆਓ ਜਾਣਦੇ ਹਾਂ।

ਜਰੂਰ ਜਾਓ ਸ੍ਰੀ ਹਰਿਮੰਦਿਰ ਸਾਹਿਬ

ਲੋਹੜੀ ਦਾ ਤਿਉਹਾਰ ਹੋਵੇ ਅਤੇ ਤੁਸੀਂ ਅੰਮ੍ਰਿਤਸਰ ਵਿੱਚ ਹੋਵੋ ਤਾਂ ਇਸ ਤੋਂ ਵੱਧ ਖੁਸ਼ੀ ਅਤੇ ਆਨੰਦ ਹੋਰ ਕੀ ਹੋ ਸਕਦਾ ਹੈ। ਹਰਿਮੰਦਰ ਸਾਹਿਬ ਆਪਣੇ ਇਤਿਹਾਸਕ ਅਤੇ ਧਾਰਮਿਕ ਪਿਛੋਕੜ ਲਈ ਦੇਸ਼ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਜੇਕਰ ਤੁਸੀਂ ਲੋਹੜੀ ਦੇ ਤਿਉਹਾਰ ਲਈ ਪੰਜਾਬ ਜਾਂਦੇ ਹੋ, ਤਾਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਦਰਸ਼ਨ ਜ਼ਰੂਰ ਕਰੋ।

ਲੁਧਿਆਣਾ ਸ਼ਹਿਰ ਵੀ ਹੈ ਖਾਸ

ਤੁਸੀਂ ਇਸ ਲੋਹੜੀ ਦੇ ਤਿਉਹਾਰ ‘ਤੇ ਭੰਗੜਾ ਅਤੇ ਗਿੱਧਾ ਕਰਨਾ ਚਾਹੁੰਦੇ ਹੋ ਤਾਂ ਲੁਧਿਆਣਾ ਨੂੰ ਇਕਸਪਲੋਰ ਕਰ ਸਕਦੇ ਹੋ। ਜੇਕਰ ਤੁਸੀਂ ਲੋਹੜੀ ਦੇ ਸੱਭਿਆਚਾਰਕ ਅਤੇ ਰਵਾਇਤੀ ਰੀਤੀ-ਰਿਵਾਜਾਂ ਨੂੰ ਬਹੁਤ ਨੇੜਿਓਂ ਦੇਖਣਾ ਚਾਹੁੰਦੇ ਹੋ, ਤਾਂ ਲੋਹੜੀ ਦੇ ਮੌਕੇ ‘ਤੇ ਲੁਧਿਆਣਾ ਤੁਹਾਡੇ ਲਈ ਸਭ ਤੋਂ ਵਧੀਆ ਸਥਾਨ ਹੋਵੇਗਾ।

ਆਨੰਦਪੁਰ ਸਾਹਿਬ ਵਿਖੇ ਵੱਖਰਾ ਆਨੰਦ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਸਥਿਤ ਆਨੰਦਪੁਰ ਸਾਹਿਬ ਸਿੱਖ ਧਰਮ ਦੇ ਲੋਕਾਂ ਲਈ ਇੱਕ ਪਵਿੱਤਰ ਤੀਰਥ ਸਥਾਨ ਹੈ। ਲੋਹੜੀ ਦੇ ਮੌਕੇ ‘ਤੇ ਸ਼ਰਧਾਲੂ ਇੱਥੇ ਅਰਦਾਸ ਕਰਨ ਆਉਂਦੇ ਹਨ। ਜੇਕਰ ਤੁਸੀਂ ਪੰਜਾਬ ਜਾਂਦੇ ਹੋ ਤਾਂ ਇੱਥੇ ਜਾਣਾ ਵੀ ਨਾ ਭੁੱਲਣਾ। ਇਸ ਅਸਥਾਨ ਤੇ ਜਾਕੇ ਤੁਸੀਂ ਇੱਕ ਵੱਖਰੀ ਸ਼ਾਂਤੀ ਦਾ ਅਨੁਭਵ ਕਰੋਗੇ।

ਕਮਾਲ ਦੀ ਹੈ ਜਲੰਧਰ ਦੀ ਲੋਹੜੀ

ਪੰਜਾਬ ਦੇ ਜਲੰਧਰ ਵਿੱਚ ਵੀ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਪੰਜਾਬ ਜਾ ਰਹੇ ਹੋ ਤਾਂ ਜਲੰਧਰ ਜ਼ਰੂਰ ਜਾਓ। ਇੱਥੇ ਲੋਹੜੀ ਦੀਆਂ ਤਿਆਰੀਆਂ ਬਹੁਤ ਪਹਿਲਾਂ ਤੋਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਇੱਕ ਵੱਖਰੀ ਹੀ ਰੌਣਕ ਦੇਖਣ ਨੂੰ ਮਿਲਦੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...