AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Crackdown on anti-social elements: ਪੰਜਾਬ ਵਿੱਚ ‘ਆਪਰੇਸ਼ਨ ਸੀਲ ਟੂ’ ਜਾਰੀ

Police Strictness: ਪੰਜਾਬ ਭਰ ਵਿੱਚ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ,, ਜਿਸਦੇ ਲਈ ਸੂਬੇ ਵਿੱਚ 'ਆਪਰੇਸ਼ਨ ਸੀਲ ਟੂ' ਸ਼ੁਰੂ ਕੀਤਾ ਗਿਆ ਹੈ,, ਡੀਐੱਸਪੀਜੀ ਦੀ ਅਗਵਾਈ ਵਿੱਚ ਸ਼ੂਰੂ ਕੀਤੇ ਗਏ ਇਸ ਆਪੇਰਸ਼ਨ ਦੇ ਤਹਿਤ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਿਆਦਾ ਸਖਤੀ ਕੀਤੀ ਗਈ।

Crackdown on anti-social elements: ਪੰਜਾਬ ਵਿੱਚ 'ਆਪਰੇਸ਼ਨ ਸੀਲ ਟੂ' ਜਾਰੀ
lalit-kumar
| Updated On: 14 Mar 2023 09:15 AM IST
Share
Punjab News: ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਕਰਵਾਇਆ ਜਾ ਰਿਹਾ ਹੈ,, ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਖਤੀ ਕਰ ਦਿੱਤੀ ਹੈ। ਜਿਸ ਕਾਰਨ ਸੂਬੇ ਵਿੱਚ ਆਪਰੇਸ਼ਨ ਸੀਲ ਟੂ ਚਲਾਇਆ ਗਿਆ ਹੈ,, ਜਿਸਦੇ ਤਹਿਤ ਸਰੁੱਖਿਆ ਵਿੱਚ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ ਤਾਂ ਜੋਂ ਬਿਨਾ ਜੀ-20 ਸੰਮੇਲਨ ਵਧੀਆ ਤਰੀਕੇ ਨਾਲ ਹੋ ਜਾਵੇ। ਆਪਰੇਸ਼ਨ ਸੀਲ ਦੇ ਤਹਿਤ ਪੰਜਾਬ ਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੰਜਾਬ ਸਰਕਾਰ ਨੇ ਪੁਲਿਸ ਨੂੰ ਸੁਰੱਖਿਆ ਨੂੰ ਲੈ ਕੇ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ।

ਸਰਹੱਦੀ ਜ਼ਿਲ੍ਹਿਆਂ ਵਿੱਚ ਰੱਖੀ ਜਾ ਰਹੀ ਖਾਸ ਨਜ਼ਰ

ਪੰਜਾਬ ਪੁਲਿਸ ਨੇ ਨੂੰ 10 ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਆਪ੍ਰੇਸ਼ਨ ਸੀਲ ਟੂ ਸ਼ੁਰੂ ਕੀਤਾ ਹੈ। ਇਸ ਕਾਰਵਾਈ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਲ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 366 ਦੇ ਚਾਲਾਨ ਕੀਤੇ ਗਏ ਤੇ ਕੁਝ ਵਾਹਨਾਂ ਨੂੰ ਜਬਤ ਕੀਤਾ ਗਿਆ

ਇਹ ਵੀ ਪੜੋ: Paper Leak Case: ਟੈੱਟ ਪੇਪਰ ਲੀਕ ਮਾਮਲੇ ਚ ਐਕਸ਼ਨ, ਦੋ ਅਫ਼ਸਰ ਸਸਪੈਂਡ

ਅੱਗੇ ਵੀ ਅਜਿਹੇ ਆਪਰੇਸ਼ਨ ਚਲਾਏ ਜਾਣਗੇ-ਡੀਜੀਪੀ

ਇਸ ਮੁਹਿੰਮ ਦੇ ਤਹਿਤ ਪੁਲਿਸ ਨੇ 33 ਐਫਆਈਆਰ ਦਰਜ ਕਰਕੇ ਤਿੰਨ ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 70 ਕਿਲੋ ਭੁੱਕੀ, ਇੱਕ ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਆਪ੍ਰੇਸ਼ਨ ਕੀਤੇ ਜਾਣਗੇ। ਪੰਜਾਬ ਪੁਲਿਸ ਨੇ ਪੰਜਾਬ ਸਣੇ ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਸ਼ਾਮਲ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ ਆਪਰੇਸ਼ਨ ਸੀਲ ਖਾਸ ਕਰਕੇ ਚਲਾਇਆ ਇਸ ਮੁਹਿੰਮ ਵਿੱਚ ਕਰੀਬ 1600 ਪੁਲਿਸ ਮੁਲਾਜ਼ਮਾ ਸ਼ਾਮਿਲ ਕੀਤੇ ਗਏ ਹਨ,ਇਸ ਮੁਹਿੰਮ ਦਾ ਉਦੇਸ਼ ਗੈਰ-ਕਾਨੂੰਨੀ ਨਸ਼ਿਆਂ, ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ਨੂੰ ਰੋਕਣਾ ਹੈ। ਡੀਜੀਪੀ ਨੇ ਕਿਹਾ ਕਿ ਇਸ ਦੌਰਾਨ ਕੋਸ਼ਿਸ਼ ਕੀਤੀ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਇਹ ਆਪਰੇਸ਼ਨ ਜਾਰੀ ਰਹੇਗਾ ਤਾਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ

ਇਹ ਵੀ ਪੜੋ: Protest: ਜਲਾਲਾਬਾਦ ਤੋਂ ਮੁੱਖ ਮੰਤਰੀ ਭਵਨ ਚੰਡੀਗੜ੍ਹ ਤੱਕ ਪੈਦਲ ਮਾਰਚ

ਗੈਂਗਸਟਰਾਂ ਦਾ ਸਾਥੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ

ਪੰਜਾਬ ਪੁਲਿਸ ਦੀ ਤਰਫੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਤੋੜਨ ਲਈ ਐਨਆਈਏ ਦੀ ਤਰਜ਼ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਵਿੱਚ ਆਪਰੇਸ਼ਨ ਈਗਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪੁਲਿਸ ਨੇ ਅੱਤਵਾਦੀਆਂ ਅਰਸ਼ ਡੱਲਾ, ਗੋਲਡੀ ਬਰਾੜ, ਰਿੰਦਾ, ਜੱਗੂ ਭਗਵਾਨਪੁਰੀਆ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕਰਕੇ ਬਹੁਤ ਸਾਰਾ ਸਾਮਾਨ ਅਤੇ ਦਸਤਾਵੇਜ਼ ਜ਼ਬਤ ਕੀਤੇ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...