Crackdown on anti-social elements: ਪੰਜਾਬ ਵਿੱਚ ‘ਆਪਰੇਸ਼ਨ ਸੀਲ ਟੂ’ ਜਾਰੀ
Police Strictness: ਪੰਜਾਬ ਭਰ ਵਿੱਚ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ,, ਜਿਸਦੇ ਲਈ ਸੂਬੇ ਵਿੱਚ 'ਆਪਰੇਸ਼ਨ ਸੀਲ ਟੂ' ਸ਼ੁਰੂ ਕੀਤਾ ਗਿਆ ਹੈ,, ਡੀਐੱਸਪੀਜੀ ਦੀ ਅਗਵਾਈ ਵਿੱਚ ਸ਼ੂਰੂ ਕੀਤੇ ਗਏ ਇਸ ਆਪੇਰਸ਼ਨ ਦੇ ਤਹਿਤ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਿਆਦਾ ਸਖਤੀ ਕੀਤੀ ਗਈ।
Punjab News: ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਕਰਵਾਇਆ ਜਾ ਰਿਹਾ ਹੈ,, ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਖਤੀ ਕਰ ਦਿੱਤੀ ਹੈ। ਜਿਸ ਕਾਰਨ ਸੂਬੇ ਵਿੱਚ ਆਪਰੇਸ਼ਨ ਸੀਲ ਟੂ ਚਲਾਇਆ ਗਿਆ ਹੈ,, ਜਿਸਦੇ ਤਹਿਤ ਸਰੁੱਖਿਆ ਵਿੱਚ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ ਤਾਂ ਜੋਂ ਬਿਨਾ ਜੀ-20 ਸੰਮੇਲਨ ਵਧੀਆ ਤਰੀਕੇ ਨਾਲ ਹੋ ਜਾਵੇ। ਆਪਰੇਸ਼ਨ ਸੀਲ ਦੇ ਤਹਿਤ ਪੰਜਾਬ ਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੰਜਾਬ ਸਰਕਾਰ ਨੇ ਪੁਲਿਸ ਨੂੰ ਸੁਰੱਖਿਆ ਨੂੰ ਲੈ ਕੇ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ।
ਸਰਹੱਦੀ ਜ਼ਿਲ੍ਹਿਆਂ ਵਿੱਚ ਰੱਖੀ ਜਾ ਰਹੀ ਖਾਸ ਨਜ਼ਰ
ਪੰਜਾਬ ਪੁਲਿਸ ਨੇ ਨੂੰ 10 ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਆਪ੍ਰੇਸ਼ਨ ਸੀਲ ਟੂ ਸ਼ੁਰੂ ਕੀਤਾ ਹੈ। ਇਸ ਕਾਰਵਾਈ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਲ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 366 ਦੇ ਚਾਲਾਨ ਕੀਤੇ ਗਏ ਤੇ ਕੁਝ ਵਾਹਨਾਂ ਨੂੰ ਜਬਤ ਕੀਤਾ ਗਿਆ
ਇਹ ਵੀ ਪੜੋ: Paper Leak Case: ਟੈੱਟ ਪੇਪਰ ਲੀਕ ਮਾਮਲੇ ਚ ਐਕਸ਼ਨ, ਦੋ ਅਫ਼ਸਰ ਸਸਪੈਂਡ
ਅੱਗੇ ਵੀ ਅਜਿਹੇ ਆਪਰੇਸ਼ਨ ਚਲਾਏ ਜਾਣਗੇ-ਡੀਜੀਪੀ
ਇਸ ਮੁਹਿੰਮ ਦੇ ਤਹਿਤ ਪੁਲਿਸ ਨੇ 33 ਐਫਆਈਆਰ ਦਰਜ ਕਰਕੇ ਤਿੰਨ ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 70 ਕਿਲੋ ਭੁੱਕੀ, ਇੱਕ ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਆਪ੍ਰੇਸ਼ਨ ਕੀਤੇ ਜਾਣਗੇ। ਪੰਜਾਬ ਪੁਲਿਸ ਨੇ ਪੰਜਾਬ ਸਣੇ ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਸ਼ਾਮਲ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ ਆਪਰੇਸ਼ਨ ਸੀਲ ਖਾਸ ਕਰਕੇ ਚਲਾਇਆ ਇਸ ਮੁਹਿੰਮ ਵਿੱਚ ਕਰੀਬ 1600 ਪੁਲਿਸ ਮੁਲਾਜ਼ਮਾ ਸ਼ਾਮਿਲ ਕੀਤੇ ਗਏ ਹਨ,ਇਸ ਮੁਹਿੰਮ ਦਾ ਉਦੇਸ਼ ਗੈਰ-ਕਾਨੂੰਨੀ ਨਸ਼ਿਆਂ, ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ਨੂੰ ਰੋਕਣਾ ਹੈ। ਡੀਜੀਪੀ ਨੇ ਕਿਹਾ ਕਿ ਇਸ ਦੌਰਾਨ ਕੋਸ਼ਿਸ਼ ਕੀਤੀ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਇਹ ਆਪਰੇਸ਼ਨ ਜਾਰੀ ਰਹੇਗਾ ਤਾਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ
ਇਹ ਵੀ ਪੜੋ: Protest: ਜਲਾਲਾਬਾਦ ਤੋਂ ਮੁੱਖ ਮੰਤਰੀ ਭਵਨ ਚੰਡੀਗੜ੍ਹ ਤੱਕ ਪੈਦਲ ਮਾਰਚ
ਇਹ ਵੀ ਪੜ੍ਹੋ
ਗੈਂਗਸਟਰਾਂ ਦਾ ਸਾਥੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ
ਪੰਜਾਬ ਪੁਲਿਸ ਦੀ ਤਰਫੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਤੋੜਨ ਲਈ ਐਨਆਈਏ ਦੀ ਤਰਜ਼ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਵਿੱਚ ਆਪਰੇਸ਼ਨ ਈਗਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪੁਲਿਸ ਨੇ ਅੱਤਵਾਦੀਆਂ ਅਰਸ਼ ਡੱਲਾ, ਗੋਲਡੀ ਬਰਾੜ, ਰਿੰਦਾ, ਜੱਗੂ ਭਗਵਾਨਪੁਰੀਆ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕਰਕੇ ਬਹੁਤ ਸਾਰਾ ਸਾਮਾਨ ਅਤੇ ਦਸਤਾਵੇਜ਼ ਜ਼ਬਤ ਕੀਤੇ ਸਨ।