AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ਦਾ ਮਿੰਨੀ ਗੋਆ ਬਣੇਗਾ ਸੈਲਾਨੀਆਂ ਦੀ ਨਵੀਂ ਪਸੰਦ, ਸ਼ੁਰੂ ਹੋਈਆਂ ਐਡਵੈਂਚਰ ਗਤੀਵਿਧੀਆਂ

Pathankot Tourism: ਪਠਾਨਕੋਟ ਦੇ ਚਮਰੌੜ ਪੱਤਣ ਵਿੱਚ ਪੈਰਾਸੇਲਿੰਗ ਅਤੇ ਕਰੂਜ਼ ਰਾਹੀਂ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਹਿਮਾਚਲ ਅਤੇ ਜੰਮੂ ਤੋਂ ਵੀ ਸੈਲਾਨੀਆਂ ਨੂੰ ਖਿੱਚਣ ਦੀ ਤਿਆਰੀ ਹੈ।

ਪਠਾਨਕੋਟ ਦਾ ਮਿੰਨੀ ਗੋਆ ਬਣੇਗਾ ਸੈਲਾਨੀਆਂ ਦੀ ਨਵੀਂ ਪਸੰਦ, ਸ਼ੁਰੂ ਹੋਈਆਂ ਐਡਵੈਂਚਰ ਗਤੀਵਿਧੀਆਂ
mukesh-saini
| Updated On: 17 Aug 2026 19:20 PM IST
Share

ਪੰਜਾਬ ਦੇ ਵਸਨੀਕਾਂ ਨੂੰ ਹੁਣ ਪੈਰਾਸੇਲਿੰਗ ਅਤੇ ਰੋਮਾਂਚਕ ਵਾਟਰ ਸਪੋਰਟਸ ਦਾ ਆਨੰਦ ਲੈਣ ਲਈ ਦੂਰ-ਦੁਰਾਡੇ ਗੋਆ ਜਾਣ ਦੀ ਲੋੜ ਨਹੀਂ ਪਵੇਗੀ। ਪੰਜਾਬ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਜ਼ਿਲ੍ਹਾ ਪਠਾਨਕੋਟ ਵਿਖੇ ਰਾਵੀ ਦਰਿਆ ‘ਤੇ ਬਣੇ ਡੈਮ ਦੀ ਖੂਬਸੂਰਤ ਝੀਲ ਵਿੱਚ ਇਹ ਸਾਰੀਆਂ ਆਧੁਨਿਕ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਡੈਮ ਪ੍ਰਸ਼ਾਸਨ ਵੱਲੋਂ ਇਨ੍ਹਾਂ ਰੋਮਾਂਚਕ ਗਤੀਵਿਧੀਆਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਰਣਜੀਤ ਸਾਗਰ ਡੈਮ ਦੀ ਝੀਲ ਦੇ ਕੰਢੇ ਸਥਿਤ ਅਤੇ ‘ਮਿੰਨੀ ਗੋਆ’ ਦੇ ਨਾਂ ਨਾਲ ਮਸ਼ਹੂਰ ਚਮਰੋੜ ਪੱਤਣ ਸਮੇਤ ਨਵੇਂ ਬਣੇ ਸ਼ਾਹਪੁਰਕੰਡੀ ਬੈਰਾਜ ਝੀਲ ਨੂੰ ਕੌਮਾਂਤਰੀ ਪੱਧਰ ਦਾ ਟੂਰਿਜ਼ਮ ਹੱਬ ਬਣਾਉਣ ਲਈ ਡੈਮ ਪ੍ਰਸ਼ਾਸਨ ਵੱਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਹਿਲਾਂ ਜਿੱਥੇ ਰਾਵੀ ਦਰਿਆ ਦੀ ਝੀਲ ਵਿੱਚ ਸੈਲਾਨੀ ਸਿਰਫ਼ ਸਪੀਡ ਬੋਟਿੰਗ ਦਾ ਆਨੰਦ ਮਾਣਦੇ ਸਨ, ਉੱਥੇ ਹੀ ਹੁਣ ਉਹ ਹਵਾ ਵਿੱਚ ਉੱਡਣ ਵਾਲੀ ਪੈਰਾਸੇਲਿੰਗ ਦਾ ਵੀ ਰੋਮਾਂਚਕ ਲੁਤਫ਼ ਉਠਾ ਸਕਣਗੇ।

ਸੈਲਾਨੀਆਂ ‘ਚ ਭਾਰੀ ਉਤਸ਼ਾਹ

ਮਿੰਨੀ ਗੋਆ ਵਜੋਂ ਮਸ਼ਹੂਰ ਚਮਰੋੜ ਵਿਖੇ ਘੁੰਮਣ ਆਏ ਸੈਲਾਨੀਆਂ ਨੇ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਆਪਣੇ ਹੀ ਸੂਬੇ ਵਿੱਚ ਗੋਆ ਵਰਗਾ ਮਾਹੌਲ ਅਤੇ ਰੋਮਾਂਚ ਮਿਲ ਰਿਹਾ ਹੈ। ਇੱਥੇ ਸਪੀਡ ਬੋਟ ਦੇ ਨਾਲ-ਨਾਲ ਪੈਰਾਸੇਲਿੰਗ ਸ਼ੁਰੂ ਹੋਣ ਨਾਲ ਨਾ ਸਿਰਫ਼ ਸੈਲਾਨੀਆਂ ਦੀ ਆਮਦ ਵਿੱਚ ਭਾਰੀ ਵਾਧਾ ਹੋਵੇਗਾ, ਸਗੋਂ ਸਥਾਨਕ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਇਸ ਦੇ ਨਾਲ ਹੀ ਕੁਝ ਸੈਲਾਨੀਆਂ ਨੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਮਿੰਨੀ ਗੋਆ ਤੱਕ ਪਹੁੰਚਣ ਵਾਲੀ ਮੁੱਖ ਸੜਕ ਬੁਰੀ ਤਰ੍ਹਾਂ ਟੁੱਟੀ ਹੋਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਸੜਕ ਦੀ ਹਾਲਤ ਤੁਰੰਤ ਸੁਧਾਰੀ ਜਾਵੇ ਤਾਂ ਜੋ ਸੈਲਾਨੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ: ਸੀਨੀਅਰ ਇੰਜੀਨੀਅਰ

ਦੂਜੇ ਪਾਸੇ, ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ ਡੈਮ ਦੇ ਸੀਨੀਅਰ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਝੀਲ ਵਿੱਚ ਸਪੀਡ ਬੋਟਾਂ ਚਲਾਈਆਂ ਜਾ ਰਹੀਆਂ ਸਨ ਅਤੇ ਹੁਣ ਸੈਲਾਨੀਆਂ ਦੇ ਮਨੋਰੰਜਨ ਲਈ ਪੈਰਾਸੇਲਿੰਗ ਦੀ ਸਹੂਲਤ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੈਲਾਨੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹਰ ਤਰ੍ਹਾਂ ਦੇ ਪੁਖ਼ਤਾ ਅਤੇ ਠੋਸ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਬੈਰਾਜ ਦੀ ਸਮੁੱਚੀ ਸੁਰੱਖਿਆ ਯਕੀਨੀ ਬਣਾਉਣਾ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ, ਜਿਸ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...