AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Reproductive Health: ਡਾਇਬਟੀਜ਼ ਦੀਆਂ ਦਵਾਈਆਂ fertility ਵਿੱਚ ਫਾਇਦੇਮੰਦ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਖੋਜ ਦੇ ਅਨੁਸਾਰ, ਮੋਟੀਆਂ ਔਰਤਾਂ ਵਿੱਚ ਪ੍ਰਜਨਨ ਹਾਰਮੋਨ ਦੇ ਪੱਧਰ ਨੂੰ ਖੂਨ ਵਿੱਚ ਗਲੂਕੋਜ਼ (ਸ਼ੂਗਰ) ਦੇ ਪੱਧਰ ਨੂੰ ਘਟਾ ਕੇ ਅੰਸ਼ਕ ਤੌਰ 'ਤੇ ਠੀਕ ਕੀਤਾ ਜਾ ਸਕਦਾ ਹੈ।

Reproductive Health: ਡਾਇਬਟੀਜ਼ ਦੀਆਂ ਦਵਾਈਆਂ fertility ਵਿੱਚ ਫਾਇਦੇਮੰਦ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
tv9-punjabi
| Updated On: 14 May 2023 11:30 AM IST
Share
Reproductive Health: ਪ੍ਰਜਨਨ ਸਿਹਤ ਮਨੁੱਖੀ ਜੀਵਨ ਦਾ ਇੱਕ ਮਹੱਤਵਪੂਰਨ ਪਹਿਲੂ ਹੈ। ਇਹ ਇੱਕ ਵਿਅਕਤੀ ਨੂੰ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੌਰ ‘ਤੇ ਪ੍ਰਭਾਵਿਤ ਕਰ ਸਕਦਾ ਹੈ। ਮੰਨਿਆ ਜਾਂਦਾ ਹੈ ਕਿ ਜੋ ਔਰਤਾਂ ਮੋਟੀਆਂ ਹੁੰਦੀਆਂ ਹਨ, ਉਨ੍ਹਾਂ ਨੂੰ ਗਰਭ ਧਾਰਨ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਜੀਵਨ ਸ਼ੈਲੀ (Lifestyle) ਕਾਰਨ ਮੋਟਾਪੇ ਦੀ ਸਮੱਸਿਆ ਵਧਦੀ ਜਾ ਰਹੀ ਹੈ। ਖੋਜ ਦੇ ਅਨੁਸਾਰ, ਮੋਟੀਆਂ ਔਰਤਾਂ ਵਿੱਚ ਪ੍ਰਜਨਨ ਹਾਰਮੋਨ ਦੇ ਪੱਧਰ ਨੂੰ ਖੂਨ ਵਿੱਚ ਗਲੂਕੋਜ਼ (ਸ਼ੂਗਰ) ਦੇ ਪੱਧਰ ਨੂੰ ਘਟਾ ਕੇ ਅੰਸ਼ਕ ਤੌਰ ‘ਤੇ ਠੀਕ ਕੀਤਾ ਜਾ ਸਕਦਾ ਹੈ। ਇਸ ਨਾਲ ਔਰਤਾਂ ਵਿੱਚ ਪ੍ਰਜਨਨ ਦੀਆਂ ਸੰਭਾਵਨਾਵਾਂ ਵਿੱਚ ਸੁਧਾਰ ਹੋ ਸਕਦਾ ਹੈ। ਇਸ ਸਬੰਧੀ ਚੂਹਿਆਂ ‘ਤੇ ਖੋਜ ਕੀਤੀ ਗਈ। ਇਸ ਖੋਜ ਮੁਤਾਬਕ ਟਾਈਪ-2 ਡਾਇਬਟੀਜ਼ ਦੀਆਂ ਦਵਾਈਆਂ ਨਾਲ ਬਲੱਡ ਸ਼ੂਗਰ (Blood Sugar) ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਹ ਪ੍ਰਜਨਨ ਹਾਰਮੋਨਸ ਵਿੱਚ ਤਬਦੀਲੀਆਂ ਨੂੰ ਠੀਕ ਕਰ ਸਕਦਾ ਹੈ। ਸਿਹਤ ਮਾਹਿਰਾਂ ਅਨੁਸਾਰ ਸ਼ੂਗਰ ਦੇ ਇਲਾਜ ਵਿਚ ਡੈਪਗਲੀਫਲੋਜ਼ਿਨ ਨਾਂ ਦੀ ਦਵਾਈ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਗਲੂਕੋਜ਼ ਦੇ ਪੱਧਰ ਨੂੰ ਘੱਟ ਕਰਦੀ ਹੈ।

Reproductive Health ਦਾ ਦੇਖਭਾਲ ਕਿਵੇਂ ਕਰੀਏ?

ਸਮੋਕਿੰਗ ਅਤੇ ਸ਼ਰਾਬ ਪੀਣ ਤੋਂ ਪਰਹੇਜ਼ ਕਰੋ: ਸਿਗਰਟਨੋਸ਼ੀ ਅਤੇ ਜ਼ਿਆਦਾ ਸ਼ਰਾਬ ਪੀਣ ਨਾਲ ਪ੍ਰਜਨਨ ਸਿਹਤ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਨਾਲ ਕੈਂਸਰ ਦਾ ਖਤਰਾ ਵੀ ਵਧ ਜਾਂਦਾ ਹੈ। ਨਿਯਮਤ ਤੌਰ ‘ਤੇ ਸਕ੍ਰੀਨਿੰਗ ਕਰਵਾਓ: ਪੈਪ ਟੈਸਟ, ਮੈਮੋਗ੍ਰਾਮ ਅਤੇ ਐਚਪੀਵੀ ਟੈਸਟ ਸਮੇਤ ਔਰਤਾਂ ਦੀਆਂ ਬਿਮਾਰੀਆਂ ਨਾਲ ਸਬੰਧਤ ਨਿਯਮਤ ਸਕ੍ਰੀਨਿੰਗ ਕਰਵਾਓ। ਸਿਹਤਮੰਦ ਜੀਵਨ ਸ਼ੈਲੀ: ਸੰਤੁਲਿਤ ਭੋਜਨ ਖਾਣਾ, ਨਿਯਮਤ ਕਸਰਤ ਕਰਨਾ ਅਤੇ ਤਣਾਅ ਦਾ ਪ੍ਰਬੰਧਨ ਕਰਨਾ ਪ੍ਰਜਨਨ ਸਿਹਤ ਸਮੱਸਿਆਵਾਂ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ। ਦਰਦ ਨੂੰ ਹਲਕੇ ਵਿੱਚ ਨਾ ਲਓ: ਕਿਸੇ ਵੀ ਤਰ੍ਹਾਂ ਦੇ ਦਰਦ ਜਾਂ ਬੇਅਰਾਮੀ ਨੂੰ ਨਜ਼ਰਅੰਦਾਜ਼ ਨਾ ਕਰੋ। ਜੇਕਰ ਅਜਿਹਾ ਹੁੰਦਾ ਹੈ, ਤਾਂ ਤੁਰੰਤ ਡਾਕਟਰ ਕੋਲ ਜਾਓ। ਪਰਿਵਾਰਕ ਇਤਿਹਾਸ ਜਾਣੋ: ਤੁਹਾਡੇ ਪਰਿਵਾਰ ਦੇ ਪ੍ਰਜਨਨ ਸਿਹਤ ਸਮੱਸਿਆਵਾਂ ਦੇ ਇਤਿਹਾਸ ਨੂੰ ਜਾਣਨਾ ਤੁਹਾਡੇ ਅਤੇ ਡਾਕਟਰ ਲਈ ਵੀ ਆਸਾਨ ਬਣਾ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਕਿਸੇ ਵੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਡਾਕਟਰ ਦੀ ਸਲਾਹ ਅਨੁਸਾਰ ਟੀਕਾਕਰਨ ਵੱਲ ਵੀ ਧਿਆਨ ਦਿਓ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...