AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Health News: ਯੂਰਿਨ ਦਾ ਇਨਫੈਕਸ਼ਨ ਬਣ ਸਕਦਾ ਹੈ ਕਿਡਨੀ ਦੀ ਗੰਭੀਰ ਬੀਮਾਰੀ, ਇਹ ਹਨ ਲੱਛਣ

Urine infection and kidney diseases: ਕਈ ਮਾਮਲਿਆਂ ਵਿੱਚ ਕਿਡਨੀ ਦੀ ਬੀਮਾਰੀ ਯੂਟੀਆਈ ਇਨਫੈਕਸ਼ਨ ਨਾਲ ਸ਼ੁਰੂ ਹੁੰਦੀ ਹੈ। ਖ਼ਤਰਨਾਕ ਬੈਕਟੀਰੀਆ ਪਿਸ਼ਾਬ ਨਾਲੀ ਤੋਂ ਗੁਰਦੇ ਤੱਕ ਪਹੁੰਚ ਜਾਂਦੇ ਹਨ। ਜਿਸ ਕਾਰਨ ਕਿਡਨੀ 'ਚ ਇਨਫੈਕਸ਼ਨ ਹੋਣ ਦਾ ਖਤਰਾ ਵੀ ਰਹਿੰਦਾ ਹੈ।

Health News: ਯੂਰਿਨ ਦਾ ਇਨਫੈਕਸ਼ਨ ਬਣ ਸਕਦਾ ਹੈ ਕਿਡਨੀ ਦੀ ਗੰਭੀਰ ਬੀਮਾਰੀ, ਇਹ ਹਨ ਲੱਛਣ
kusum-chopra
| Updated On: 28 Feb 2023 19:56 PM IST
Share
Urine infection : ਕਈ ਮਾਮਲਿਆਂ ਵਿੱਚ ਕਿਡਨੀ ਦੀ ਬੀਮਾਰੀ ਯੂਟੀਆਈ ਇਨਫੈਕਸ਼ਨ ਨਾਲ ਸ਼ੁਰੂ ਹੁੰਦੀ ਹੈ। ਖ਼ਤਰਨਾਕ ਬੈਕਟੀਰੀਆ ਪਿਸ਼ਾਬ ਨਾਲੀ ਤੋਂ ਗੁਰਦੇ ਤੱਕ ਪਹੁੰਚ ਜਾਂਦੇ ਹਨ। ਜਿਸ ਕਾਰਨ ਕਿਡਨੀ ‘ਚ ਇਨਫੈਕਸ਼ਨ ਹੋਣ ਦਾ ਖਤਰਾ ਵੀ ਰਹਿੰਦਾ ਹੈ। : ਯੂਟੀਆਈ ਯਾਨੀ ਯੂਰਿਨਰੀ ਟ੍ਰੈਕਟ ਇਨਫੈਕਸ਼ਨ (Urinary tract infection)ਦੀ ਸਮੱਸਿਆ ਬਹੁਤ ਆਮ ਹੁੰਦੀ ਜਾ ਰਹੀ ਹੈ। UTI ਨੂੰ ਹੀ ਯੂਰਿਨ ਇਨਫੈਕਸ਼ਨ ਕਿਹਾ ਜਾਂਦਾ ਹੈ। ਇਹ ਸਮੱਸਿਆ ਔਰਤਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ ਪਰ ਇਸ ਦੇ ਕੇਸ ਮਰਦਾਂ ਵਿੱਚ ਵੀ ਆਉਂਦੇ ਹਨ। ਡਾਕਟਰਾਂ ਮੁਤਾਬਕ ਯੂਟੀਆਈ ਇੱਕ ਬੈਕਟੀਰੀਆ ਦੀ ਲਾਗ ਹੈ ਜੋ ਪਿਸ਼ਾਬ ਨਾਲੀ ਵਿੱਚ ਹੁੰਦੀ ਹੈ। ਇਸ ਕਾਰਨ ਪਿਸ਼ਾਬ ਕਰਦੇ ਸਮੇਂ ਜਲਣ ਅਤੇ ਪਿਸ਼ਾਬ ਕਰਨ ‘ਚ ਦਿੱਕਤ ਹੁੰਦੀ ਹੈ ਪਰ ਇਹ ਛੋਟੀ ਜਿਹੀ ਸਮੱਸਿਆ ਗੰਭੀਰ ਬੀਮਾਰੀ ਦਾ ਰੂਪ ਧਾਰਨ ਕਰ ਸਕਦੀ ਹੈ। ਅਜਿਹੇ ‘ਚ ਇਸ ਤੋਂ ਬਚਣਾ ਬਹੁਤ ਜਰੂਰੀ ਹੈ। ਡਾਕਟਰ ਦੱਸਦੇ ਹਨ ਕਿ ਕਈ ਮਾਮਲਿਆਂ ਵਿੱਚ ਕਿਡਨੀ ਦੀ ਬਿਮਾਰੀ ਯੂਟੀਆਈ ਇਨਫੈਕਸ਼ਨ ਨਾਲ ਹੀ ਸ਼ੁਰੂ ਹੁੰਦੀ ਹੈ। ਖ਼ਤਰਨਾਕ ਬੈਕਟੀਰੀਆ ਪਿਸ਼ਾਬ ਨਾਲੀ ਤੋਂ ਗੁਰਦੇ ਤੱਕ ਪਹੁੰਚ ਜਾਂਦੇ ਹਨ। ਜਿਸ ਕਾਰਨ ਕਿਡਨੀ ‘ਚ ਇਨਫੈਕਸ਼ਨ ਹੋਣ ਦਾ ਖਤਰਾ ਵੀ ਰਹਿੰਦਾ ਹੈ। ਮਰਦਾਂ ਅਤੇ ਔਰਤਾਂ ਵਿੱਚ UTI ਦੇ ਲੱਛਣ ਵੱਖ-ਵੱਖ ਹੋ ਸਕਦੇ ਹਨ। ਮਰਦਾਂ ਵਿੱਚ, ਲੱਛਣ ਇਸ ਤਰ੍ਹਾਂ ਦਿਖਾਈ ਦਿੰਦੇ ਹਨ.

ਮਰਦਾਂ ਵਿੱਚ UTI ਦੇ ਇਹ ਹਨ ਲੱਛਣ

ਵਾਰ ਵਾਰ ਪਿਸ਼ਾਬ ਦੀ ਸ਼ਿਕਾਇਤ ਪੇਲਵਿਕ ਖੇਤਰ (ਪੇਟ ਦੇ ਹੇਠਲੇ ਹਿੱਸੇ) ਵਿੱਚ ਦਰਦ ਪਿਸ਼ਾਬ ਕਰਨ ਵੇਲੇ ਜਲਣ ਪਿਸ਼ਾਬ ਦੀ ਗੰਧ ਆਉਣਾ ਪਿਸ਼ਾਬ ਕਰਦੇ ਸਮੇਂ ਗੰਭੀਰ ਜਲਣ

ਯੂਰਿਨ ਇਨਫੈਕਸ਼ਨ ਨੂੰ ਨਾ ਕਰੋ ਨਜ਼ਰਅੰਦਾਜ

ਨੈਫਰੋਲੋਜਿਸਟ ਡਾਕਟਰ ਵੈਭਵ ਕੁਮਾਰ ਦਾ ਕਹਿਣਾ ਹੈ ਕਿ ਜ਼ਿਆਦਾਤਰ ਲੋਕ ਯੂਰਿਨ ਇਨਫੈਕਸ਼ਨ ਨੂੰ ਆਮ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਕਰਦੇ ਹਨ, ਪਰ ਅਜਿਹਾ ਨਹੀਂ ਕਰਨਾ ਚਾਹੀਦਾ। ਲਾਪਰਵਾਹੀ ਕਾਰਨ ਇਹ ਸਮੱਸਿਆ ਕਿਡਨੀ ਦੀ ਬੀਮਾਰੀ ਦਾ ਕਾਰਨ ਵੀ ਬਣ ਸਕਦੀ ਹੈ। ਇਹ ਸਮੱਸਿਆ ਕਿਡਨੀ ਨੂੰ ਵੀ ਪੂਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦੀ ਹੈ।ਯੂਰਿਨ ਇਨਫੈਕਸ਼ਨ ਤੋਂ ਬਚਣ ਲਈ ਸਫਾਈ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੈ। ਜੇਕਰ ਪ੍ਰੋਸਟੇਟ ਦੀ ਸਮੱਸਿਆ ਹੈ ਤਾਂ ਨਿਯਮਿਤ ਤੌਰ ‘ਤੇ ਟੈਸਟ ਕਰਵਾਉਂਦੇ ਰਹੋ। ਡਾਕਟਰ ਕੁਮਾਰ ਅਨੁਸਾਰ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਵੀ ਆਪਣੇ ਆਪ ਠੀਕ ਹੋ ਸਕਦੀ ਹੈ ਪਰ ਜੇਕਰ ਲੱਛਣ ਬਣੇ ਰਹਿੰਦੇ ਹਨ ਤਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਹ ਲਾਗ ਐਂਟੀਬਾਇਓਟਿਕਸ ਦੁਆਰਾ ਠੀਕ ਕੀਤੀ ਜਾਂਦੀ ਹੈ। ਜੇਕਰ ਲੱਛਣ ਇੱਕ ਹਫ਼ਤੇ ਤੱਕ ਬਣੇ ਰਹਿਣ ਤਾਂ ਇਲਾਜ ਵਿੱਚ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ।

ਇਹਨਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ

ਘੱਟੋ-ਘੱਟ ਅੱਠ ਗਲਾਸ ਪਾਣੀ ਪੀਓ ਪਿਸ਼ਾਬ ਨਾ ਰੱਖੋ ਸਫਾਈ ਦਾ ਧਿਆਨ ਰੱਖੋ ਰੋਜ਼ਾਨਾ ਆਪਣੇ ਅੰਡਰਗਾਰਮੈਂਟਸ ਬਦਲੋ ਜਨਤਕ ਟਾਇਲਟ ਦੀ ਵਰਤੋਂ ਦੇਖ ਕੇ ਕਰੋ ਪਿਸ਼ਾਬ ਕਰਨ ਤੋਂ ਬਾਅਦ ਗੁਪਤ ਅੰਗ ਨੂੰ ਸਾਫ਼ ਕਰੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...