AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੁੱਲੂ ‘ਚ ਮਨਾਇਆ ਜਾਂਦਾ ਹੈ ਅਨੋਖਾ ਦੁਸ਼ਹਿਰਾ, ਇਸ ਦੀਆਂ ਕੁੱਝ ਦਿਲਚਸਪ ਗੱਲਾਂ ਜਾਣੋ

ਅੱਜ ਪੂਰੇ ਭਾਰਤ ਵਿੱਚ ਦੁਸ਼ਹਿਰਾ ਮਨਾਇਆ ਜਾ ਰਿਹਾ ਹੈ। ਭਗਵਾਨ ਰਾਮ ਦੀ ਰਾਵਣ 'ਤੇ ਜਿੱਤ ਨੂੰ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਦੇਸ਼ ਵਿੱਚ ਇੱਕ ਅਜਿਹੀ ਥਾਂ ਹੈ ਜਿੱਥੇ 7 ਦਿਨਾਂ ਤੱਕ ਚੱਲਣ ਵਾਲਾ ਅਨੋਖੇ ਦੁਸਹਿਰਾ ਦਾ ਅਯੋਜਨ ਵੀ ਕੀਤਾ ਜਾਂਦਾ ਹੈ। ਇਸ ਦਾ ਇਤਿਆਸ ਬਹੁਤ ਹੀ ਵੱਖਰਾ ਹੈ ਇਸ ਨੂੰ ਮਨਾਉਣ ਦੀਆਂ ਕਈ ਦਿਲਚਸਪ ਗੱਲਾਂ ਜੁੜੀਆਂ ਹੋਈਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਇਸ 'ਅਨੋਖੇ ਦੁਸਹਿਰੇ' ਬਾਰੇ ਕਿ ਇਸ ਚ ਕੀ ਵਿਸ਼ੇਸ਼ ਹੈ।

ਕੁੱਲੂ 'ਚ ਮਨਾਇਆ ਜਾਂਦਾ ਹੈ ਅਨੋਖਾ ਦੁਸ਼ਹਿਰਾ, ਇਸ ਦੀਆਂ ਕੁੱਝ ਦਿਲਚਸਪ ਗੱਲਾਂ ਜਾਣੋ
Photo Credit: Tv9 Hindi
tv9-punjabi
| Published: 24 Oct 2023 17:21 PM IST
Share
ਲਾਈਫ ਸਟਾਈਲ ਨਿਊਜ। ਅੱਜ ਦੇਸ਼ ਦੇ ਹਰ ਵਿੱਚ ਦੁਸ਼ਹਿਰੇ (Dussehra) ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਲੋਕ ਦੁਸ਼ਹਿਰਾ ਮਨਾ ਰਹੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਭਾਰਤ ਵਿੱਚ ਇੱਕ ਅਜਿਹੀ ਜਗ੍ਹਾਂ ਹੈ ਜਿੱਥੇ ਦੁਸ਼ਹਿਰਾ ਵਿਜੇਦਸ਼ਮੀ ਤੋਂ ਸ਼ੁਰੂ ਹੁੰਦਾ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਵਿਜੇਦਸ਼ਮੀ ਨਾਲ ਦੁਸ਼ਹਿਰਾ ਕਿਵੇਂ ਸ਼ੁਰੂ ਹੋ ਸਕਦਾ ਹੈ। ਦਰਅਸਲ, ਅਸੀਂ ਗੱਲ ਕਰ ਰਹੇ ਹਾਂ ਕੁੱਲੂ ਦੁਸ਼ਹਿਰੇ ਦੀ ਜੋ ਹਿਮਾਚਲ ਦੇ ਇਸ ਆਕਰਸ਼ਕ ਸੈਰ-ਸਪਾਟਾ ਸਥਾਨ ‘ਤੇ ਲਗਭਗ 7 ਦਿਨਾਂ ਤੱਕ ਚੱਲਦਾ ਹੈ। ਸਥਾਨਕ ਲੋਕ ਇਸ ਤਿਉਹਾਰ ਨੂੰ ਆਪਣੇ ਰੀਤੀ-ਰਿਵਾਜਾਂ ਨਾਲ ਮਨਾਉਂਦੇ ਹਨ। ਦੁਸ਼ਹਿਰੇ ਦੀ ਸ਼ੁਰੂਆਤ ਦੇ ਨਾਲ ਹੀ ਕੁੱਲੂ ਵਿੱਚ ਇੱਕ ਵੱਖਰੀ ਹੀ ਰੌਣਕ ਦੇਖਣ ਨੂੰ ਮਿਲਦੀ ਹੈ। ਇੱਥੇ ਰਾਵਣ (Ravan), ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਨਹੀਂ ਸਾੜੇ ਜਾਂਦੇ ਹਨ। ਸਗੋਂ ਸਥਾਨਕ ਲੋਕ ਆਪਣੇ ਰੱਬ ਦੀ ਭਗਤੀ ਵਿੱਚ ਲੀਨ ਹੋ ਜਾਂਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕੁੱਲੂ ਦੁਸ਼ਹਿਰੇ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ।

ਹਿਮਾਚਲ ਦੇ ਕੁੱਲੂ ਮਨਾਇਆ ਜਾਂਦਾ ਅਨੋਖਾ ਦੁਸ਼ਹਿਰ

ਹਿਮਾਚਲ ਦੇ ਕੁੱਲੂ ‘ਚ ਅੱਜ 24 ਅਕਤੂਬਰ ਤੋਂ ਦੁਸ਼ਹਿਰਾ ਸ਼ੁਰੂ ਹੋ ਗਿਆ ਹੈ। ਇੱਥੇ ਲੋਕ ਆਪਣੇ ਭਗਵਾਨ ਰਘੁਨਾਥ ਦੀ ਇੱਕ ਵਿਸ਼ਾਲ ਰੱਥ ਯਾਤਰਾ ਦਾ ਆਯੋਜਨ ਕਰਦੇ ਹਨ। ਲੋਕ ਢੋਲ ਦੀਆਂ ਧੁਨਾਂ ਨਾਲ ਆਪਣੇ ਇਸ਼ਟ ਦਾ ਸਵਾਗਤ ਕਰਦੇ ਹਨ। ਤਿਉਹਾਰ ਮਨਾ ਰਹੇ ਲੋਕ ਇਸ ਦੌਰਾਨ ਸਥਾਨਕ ਪਹਿਰਾਵੇ ਵਿੱਚ ਨਜ਼ਰ ਆਉਂਦੇ ਹਨ। ਇਸ ਦੌਰਾਨ ਢੋਲ ਅਤੇ ਬੰਸਰੀ ਦੀ ਵਰਤੋਂ ਕਰਕੇ ਪ੍ਰਮਾਤਮਾ ਨੂੰ ਖੁਸ਼ ਕਰਨ ਦਾ ਯਤਨ ਕੀਤਾ ਜਾਂਦਾ ਹੈ।

ਸਥਾਨਕ ਡਾਂਸ

ਇਸ ਦੌਰਾਨ ਸਥਾਨਕ ਲੋਕ ਆਪਣਾ ਰਵਾਇਤੀ ਡਾਂਸ ਵੀ ਕਰਦੇ ਹਨ। ਸੱਤ ਦਿਨਾਂ ਤੱਕ ਚੱਲਣ ਵਾਲਾ ਕੁੱਲੂ ਦੁਸਹਿਰਾ ਲੋਕਾਂ ਦੀ ਸੰਸਕ੍ਰਿਤੀ ਅਤੇ ਧਾਰਮਿਕ ਆਸਥਾ ਦਾ ਪ੍ਰਤੀਕ ਹੈ। ਤਿਉਹਾਰ ‘ਚ ਹਿੱਸਾ ਲੈਣ ਵਾਲੇ ਲੋਕਾਂ ਦਾ ਮੰਨਣਾ ਹੈ ਕਿ ਇਸ ਮੌਕੇ ‘ਤੇ 100 ਦੇ ਕਰੀਬ ਦੇਵੀ-ਦੇਵਤੇ ਧਰਤੀ ‘ਤੇ ਆਉਂਦੇ ਹਨ ਅਤੇ ਇਸ ਦਾ ਹਿੱਸਾ ਬਣਦੇ ਹਨ।

ਇਤਿਹਾਸ

ਇਹ ਮੇਲਾ ਕੁੱਲੂ ਦੇ ਧੌਲਪੁਰ ਮੈਦਾਨ ਵਿੱਚ ਲਗਾਇਆ ਜਾਂਦਾ ਹੈ। ਇਹ ਚੜ੍ਹਦੇ ਚੰਦਰਮਾ ਨਾਲ ਸ਼ੁਰੂ ਹੁੰਦਾ ਹੈ ਅਤੇ 7 ਦਿਨਾਂ ਤੱਕ ਰਹਿੰਦਾ ਹੈ। ਮੰਨਿਆ ਜਾਂਦਾ ਹੈ ਕਿ ਇਹ ਤਿਉਹਾਰ ਸਾਲ 1662 ਵਿੱਚ ਸ਼ੁਰੂ ਹੋਇਆ ਸੀ, ਪਰ ਇਸਦਾ ਇਤਿਹਾਸ ਕਾਫ਼ੀ ਪੁਰਾਣਾ ਹੈ। ਦੁਸ਼ਹਿਰੇ ਦੇ ਤਿਉਹਾਰ ਦੇ ਪਹਿਲੇ ਦਿਨ ਕੁੱਲੂ ਆਉਂਦੇ ਹਨ।

ਭਗਵਾਨ ਰਘੁਨਾਥ ਜੀ

ਤਿਉਹਾਰ ਨਾਲ ਜੁੜੀ ਇਕ ਅਨੋਖੀ ਕਹਾਣੀ ਹੈ। ਕਿਹਾ ਜਾਂਦਾ ਹੈ ਕਿ ਸੰਨ 1650 ਵਿੱਚ ਇਸ ਸਥਾਨ ਦੇ ਰਾਜਾ ਜਗਤ ਸਿੰਘ ਬੀਮਾਰ ਹੋ ਗਏ ਸਨ। ਉਨ੍ਹਾਂ ਨੇ ਆਪਣੇ ਇਲਾਜ ਲਈ ਬਾਬਾ ਪਿਆਹਾਰੀ ਦੀ ਮਦਦ ਲਈ ਜਿਨ੍ਹਾਂ ਨੇ ਰਾਜੇ ਨੂੰ ਰਘੁਨਾਥ ਜੀ ਦੀ ਮੂਰਤੀ ਲਿਆਉਣ ਅਤੇ ਇਸ ਦਾ ਚਰਨਾਮ੍ਰਿਤ ਪੀਣ ਦੀ ਸਲਾਹ ਦਿੱਤੀ। ਕਾਫੀ ਮੁਸ਼ਕਿਲਾਂ ਤੋਂ ਬਾਅਦ ਇਹ ਮੂਰਤੀ ਕੁੱਲੂ ਆ ਸਕੀ। ਜਿਸ ਤੋਂ ਬਾਅਦ ਰਾਜੇ ਨੇ ਸਾਰੇ ਦੇਵੀ ਦੇਵਤਿਆਂ ਦਾ ਸ਼ਾਨਦਾਰ ਸਮਾਰੋਹ ਨਾਲ ਸਵਾਗਤ ਕੀਤਾ। ਉਦੋਂ ਤੋਂ ਰਘੁਨਾਥ ਜੀ ਨੂੰ ਇੱਥੇ ਸਭ ਤੋਂ ਵੱਡਾ ਦੇਵਤਾ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਦੁਸ਼ਹਿਰੇ ਤੋਂ ਦੇਵੀ ਦੇਵਤਿਆਂ ਨੂੰ ਲੈ ਕੇ ਆਉਣ ਦੀ ਪਰੰਪਰਾ ਚੱਲ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...