AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬ੍ਰਿਟੇਨ: ਭਾਰਤੀ ਮੂਲ ਦੀ 7 ਸਾਲਾ ਬੱਚੀ ਨੂੰ ਮਿਲਿਆ ‘ਪੁਆਇੰਟਸ ਆਫ ਲਾਈਟ’ ਐਵਾਰਡ, ਬਰਤਾਨੀਆ ਦੇ ਡਿਪਟੀ ਪੀਐਮ ਨੇ ਕੀਤਾ ਸਨਮਾਨਿਤ

ਮੋਕਸ਼ਾ ਨੇ ਕਿਹਾ ਕਿ ਮੈਂ ਪੁਆਇੰਟਸ ਆਫ ਲਾਈਟ ਐਵਾਰਡ ਪ੍ਰਾਪਤ ਕਰਕੇ ਬਹੁਤ ਖੁਸ਼ ਹਾਂ। ਮੈਂ ਉਮੀਦ ਕਰਦੀ ਹਾਂ ਕਿ ਬੱਚੇ ਅਤੇ ਬਾਲਗ ਸਮਝਣਗੇ ਕਿ ਇਸ ਗ੍ਰਹਿ ਅਤੇ ਇਸਦੇ ਲੋਕਾਂ ਦੀ ਦੇਖਭਾਲ ਕਰਨਾ ਅਤੇ ਹਰ ਕਿਸੇ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਉਣਾ ਸਿਰਫ਼ ਕੁਝ ਲੋਕਾਂ ਦਾ ਕੰਮ ਨਹੀਂ ਹੈ।

ਬ੍ਰਿਟੇਨ: ਭਾਰਤੀ ਮੂਲ ਦੀ 7 ਸਾਲਾ ਬੱਚੀ ਨੂੰ ਮਿਲਿਆ 'ਪੁਆਇੰਟਸ ਆਫ ਲਾਈਟ' ਐਵਾਰਡ, ਬਰਤਾਨੀਆ ਦੇ ਡਿਪਟੀ ਪੀਐਮ ਨੇ ਕੀਤਾ ਸਨਮਾਨਿਤ
tv9-punjabi
| Updated On: 21 Jul 2023 19:29 PM IST
Share
ਭਾਰਤੀ ਮੂਲ ਦੀ ਸੱਤ ਸਾਲਾ ਸਕੂਲੀ ਵਿਦਿਆਰਥਣ ਨੂੰ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਪੁਆਇੰਟਸ ਆਫ ਲਾਈਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦਰਅਸਲ, ਇਹ ਵਿਦਿਆਰਥਅ ਸਿਰਫ਼ ਤਿੰਨ ਸਾਲ ਦੀ ਉਮਰ ਤੋਂ ਹੀ ਮਾਈਕ੍ਰੋਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਸੰਯੁਕਤ ਰਾਸ਼ਟਰ ਦੀ ਪਹਿਲਕਦਮੀ ਲਈ ਕੰਮ ਕਰ ਰਹੀ ਹੈ। ਜਾਣਕਾਰੀ ਮੁਤਾਬਕ, ਪਿਛਲੇ ਹਫਤੇ ਬ੍ਰਿਟਿਸ਼ ਉਪ ਪ੍ਰਧਾਨ ਮੰਤਰੀ ਓਲੀਵਰ ਡਾਊਡੇਨ ਨੇ ਮੋਕਸ਼ਾ ਰਾਏ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਸੀ। ਮੋਕਸ਼ਾ ਰਾਏ ਨੂੰ ਇਹ ਪੁਰਸਕਾਰ ਦੁਨੀਆ ਦੀ ਸਭ ਤੋਂ ਘੱਟ ਉਮਰ ਦੀ ਸਥਿਰਤਾ ਵਕੀਲ ਵਜੋਂ ਪ੍ਰਾਪਤ ਹੋਇਆ ਹੈ। ਲੋੜਵੰਦ ਬੱਚਿਆਂ ਦੀ ਮਦਦ ਲਈ ਪੈਸਾ ਇਕੱਠਾ ਕਰਨ ਸਮੇਤ ਕਈ ਮੁਹਿੰਮਾਂ ਵਿੱਚ ਬਿਹਤਰ ਕੰਮ ਕਰਨ ਲਈ ਉਸ ਨੂੰ ਪਛਾਣ ਮਿਲੀ।

ਆਪਣੇ ਕੰਮ ਦੁਆਰਾ ਕਾਇਮ ਕੀਤੀ ਮਿਸਾਲ

ਬ੍ਰਿਟੇਨ ਦੇ ਉਪ ਪ੍ਰਧਾਨ ਮੰਤਰੀ ਓਲੀਵਰ ਡਾਊਡੇਨ ਨੇ ਕਿਹਾ ਕਿ ਮੋਕਸ਼ਾ ਨੇ ਸੰਯੁਕਤ ਰਾਸ਼ਟਰ ਸਸਟੇਨੇਬਲ ਡਿਵੈਲਪਮੈਂਟ ਟੀਚਿਆਂ (United Nations Sustainable Development) ਦੀ ਵਕਾਲਤ ਕਰਦੇ ਹੋਏ ਆਪਣੇ ਕੰਮ ਨਾਲ ਇਕ ਵਧੀਆ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਗੱਲਾਂ ਨੂੰ ਸਕੂਲੀ ਪਾਠਕ੍ਰਮ ਵਿੱਚ ਥਾਂ ਦਿਵਾਉਣ ਲਈ ਉਸ ਨੇ ਲੰਮਾ ਸਮਾਂ ਸੰਘਰਸ਼ ਕੀਤਾ ਹੈ। ਡਾਉਡੇਨ ਨੇ ਕਿਹਾ ਕਿ ਉਹ ਵਿਸ਼ਵ ਨੇਤਾਵਾਂ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਸੰਪਰਕ ਵਿੱਚ ਰਹੀ ਹੈ।

ਪੁਆਇੰਟਸ ਆਫ਼ ਲਾਈਟ ਅਵਾਰਡ ਪ੍ਰਾਪਤ ਕਰਕੇ ਖੁਸ਼

ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੋਕਸ਼ਾ ਰਾਏ ਨੇ ਭਾਰਤ ਵਿੱਚ ਗਰੀਬ ਸਕੂਲੀ ਬੱਚਿਆਂ ਲਈ ਅਕਾਦਮਿਕ ਸੈਸ਼ਨਾਂ ਵਿੱਚ ਵੀ ਮਦਦ ਕੀਤੀ। ਦੂਜੇ ਪਾਸੇ ਮੋਕਸ਼ਾ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਮੈਂ ਪੁਆਇੰਟਸ ਆਫ ਲਾਈਟ ਐਵਾਰਡ ਹਾਸਲ ਕਰਕੇ ਬਹੁਤ ਖੁਸ਼ ਹਾਂ। ਮੈਂ ਉਮੀਦ ਕਰਦੀ ਹਾਂ ਕਿ ਬੱਚੇ ਅਤੇ ਬਾਲਗ ਸਮਝਣਗੇ ਕਿ ਇਸ ਗ੍ਰਹਿ ਅਤੇ ਇਸਦੇ ਲੋਕਾਂ ਦੀ ਦੇਖਭਾਲ ਕਰਨਾ ਅਤੇ ਹਰ ਕਿਸੇ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਉਣਾ ਸਿਰਫ਼ ਕੁਝ ਲੋਕਾਂ ਦਾ ਕੰਮ ਨਹੀਂ ਹੈ।

ਮੋਕਸ਼ਾ ਦੇ ਮਾਪਿਆਂ ਨੇ ਜਤਾਈ ਖੁਸ਼ੀ

ਮੋਕਸ਼ ਨੇ ਕਿਹਾ ਕਿ ਅਸੀਂ ਦੰਦਾਂ ਦੀ ਦੇਖਭਾਲ ਅਤੇ ਦਰਦ ਤੋਂ ਬਚਣ ਲਈ ਆਪਣੇ ਦੰਦ ਬੁਰਸ਼ ਕਰਦੇ ਹਾਂ। ਇਸੇ ਤਰ੍ਹਾਂ ਅਸੀਂ ਇਸ ਧਰਤੀ ਨੂੰ ਦੂਜਿਆਂ ਲਈ ਨਹੀਂ ਸਗੋਂ ਆਪਣੇ ਲਈ ਸੁਰੱਖਿਅਤ ਰੱਖਣਾ ਹੈ। ਜਲਵਾਯੂ ਤਬਦੀਲੀ, ਪ੍ਰਦੂਸ਼ਣ, ਗਰੀਬੀ ਅਤੇ ਅਸਮਾਨਤਾ ਦਾ ਮੁਕਾਬਲਾ ਕਰਨ ਲਈ ਅਸੀਂ ਸਾਰੇ ਆਪਣੀਆਂ ਜ਼ਿੰਦਗੀਆਂ ਵਿੱਚ ਛੋਟੀਆਂ-ਛੋਟੀਆਂ ਚੀਜ਼ਾਂ ਕਰ ਸਕਦੇ ਹਾਂ। ਮੋਕਸ਼ਾ ਦੇ ਮਾਤਾ-ਪਿਤਾ ਰਾਗਿਨੀ ਅਤੇ ਸੌਰਵ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਦੀ ਕੋਸ਼ਿਸ਼ ਸਾਬਤ ਕਰਦੀ ਹੈ ਕਿ ਸਮਾਜ ਦੇ ਛੋਟੇ ਬੱਚਿਆਂ ਦੀ ਵੀ ਜਲਵਾਯੂ ਪਰਿਵਰਤਨ ਨਾਲ ਲੜਨ ਲਈ ਭੂਮਿਕਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...