Canada ‘ਚ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮੁੱਦੇ ‘ਤੇ ਮੰਤਰੀ ਧਾਲੀਵਾਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਉੱਧਰ ਕੈਨੇਡਾ ਸਰਕਾਰ ਵੱਲੋਂ ਡਿਪੋਰਟ ਕਰਨ ਦੇ ਫੈਸਲੇ ਖਿਲਾਫ਼ ਸਾਰੇ 700 ਵਿਦਿਆਰਥੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ ਵਿੱਚ ਪੰਜਾਬੀ ਸਿੰਗਰ ਸ਼ੈਰੀ ਮਾਨ ਤੇ ਐਲੀ ਮਾਂਗਟ ਵੀ ਬੀਤੇ ਦਿਨੀਂ ਧਰਨੇ ਵਿੱਚ ਸ਼ਾਮਲ ਹੋਏ ਸਨ।

ਚੰਡੀਗੜ੍ਹ ਨਿਊਜ। ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਦੱਸ ਦੇਈਏ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।
ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ। ਉਨ੍ਹਾਂ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।कनाडा में 700 पंजाब के बच्चों के साथ इमग्रेशन प्रतिनिधि के द्वारा धोखे के मामले में मदद के लिए भगवंत मान सरकार पूरी कोशिश कर रही है इसके लिए भारत के विदेश मंत्री श्री @DrSJaishankar जी को मैंने पत्र और ईमेल के माध्यम से कनाडा सरकार से बात करने की अपील भी की है. #indianstudents pic.twitter.com/1KH4KFb2Xb
— Kuldeep Dhaliwal (@KuldeepSinghAAP) June 6, 2023ਇਹ ਵੀ ਪੜ੍ਹੋ