ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਨੇਡਾ ਤੋਂ ਰਚੀ ਜਾ ਰਹੀ ਹੈ ਭਾਰਤ ਵਿਰੋਧੀ ਵੱਡੀ ਸਾਜ਼ਿਸ਼, ਖੁਫੀਆ ਏਜੰਸੀਆਂ ਅਲਰਟ, ਵਾਇਰਲ ਪੋਸਟਰ ਕਾਰਨ ਹੜਕੰਪ

ਕੈਨੇਡੀਅਨ ਖਾਲਿਸਤਾਨ ਸਮਰਥਕ ਹੁਣ ਭਾਰਤੀ ਡਿਪਲੋਮੈਟਾਂ ਨੂੰ ਮਾਰਨ ਲਈ ਉਕਸਾ ਰਹੇ ਹਨ। ਸਰੀ ਸਥਿਤ ਸ੍ਰੀ ਗੁਰੂ ਨਾਨਕ ਗੁਰਦੁਆਰੇ ਵਿੱਚ ਤਿੰਨ ਭਾਰਤੀ ਡਿਪਲੋਮੈਟਾਂ ਦੇ ਕਤਲ ਦੀ ਮੰਗ ਕਰਦੇ ਪੋਸਟਰ ਲਾਏ ਗਏ ਹਨ।ਇਹ ਉਹੀ ਗੁਰਦੁਆਰਾ ਹੈ ਜਿਸ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਸਨ।

ਕੈਨੇਡਾ ਤੋਂ ਰਚੀ ਜਾ ਰਹੀ ਹੈ ਭਾਰਤ ਵਿਰੋਧੀ ਵੱਡੀ ਸਾਜ਼ਿਸ਼, ਖੁਫੀਆ ਏਜੰਸੀਆਂ ਅਲਰਟ, ਵਾਇਰਲ ਪੋਸਟਰ ਕਾਰਨ ਹੜਕੰਪ
Follow Us
tv9-punjabi
| Updated On: 08 Oct 2023 23:14 PM

ਕੈਨੇਡਾ। ਕੈਨੇਡੀਅਨ ਖਾਲਿਸਤਾਨ ਸਮਰਥਕ ਹੁਣ ਭਾਰਤੀ ਡਿਪਲੋਮੈਟਾਂ ਨੂੰ ਮਾਰਨ ਲਈ ਉਕਸਾ ਰਹੇ ਹਨ। ਸਰੀ ਸਥਿਤ ਸ੍ਰੀ ਗੁਰੂ ਨਾਨਕ ਗੁਰਦੁਆਰੇ ਵਿੱਚ ਤਿੰਨ ਭਾਰਤੀ ਡਿਪਲੋਮੈਟਾਂ (Indian diplomats) ਦੇ ਕਤਲ ਦੀ ਮੰਗ ਕਰਦੇ ਪੋਸਟਰ ਲਾਏ ਗਏ ਹਨ।ਇਹ ਉਹੀ ਗੁਰਦੁਆਰਾ ਹੈ ਜਿਸ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਸਨ। ਕੈਨੇਡਾ ਵਿੱਚ ਖਾਲਿਸਤਾਨ ਪੱਖੀ ਕੱਟੜਪੰਥੀਆਂ ਨੇ ਨਾਪਾਕ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਉਹ 9 ਅਕਤੂਬਰ ਨੂੰ ਪੰਜਾਬ ਵਿੱਚ ਕੈਨੇਡਾ ਥੈਂਕਸਗਿਵਿੰਗ ਡੇ ਮਨਾਉਣ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। ਇਹ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਵਿੱਚ ਕੇਂਦਰੀ ਅਤੇ ਰਾਜ ਦੀਆਂ ਖੁਫੀਆ ਏਜੰਸੀਆਂ ਸਰਗਰਮ ਹੋ ਗਈਆਂ ਹਨ। ਇਸ ਦੌਰਾਨ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਕੈਨੇਡਾ ਤੇ ਨਿੱਝਰ ਵਾਲਾ ਪੋਸਟਰ ਵਾਇਰਲ ਹੋ ਰਿਹਾ ਹੈ।

ਇਹ ਪੋਸਟਰ ਫਤਿਹਗੜ੍ਹ ਯੂਨਿਟ ਵੱਲੋਂ ਕੀਤ ਗਿਆ ਜਾਰੀ

ਪੋਸਟਰ ਵਿੱਚ ਲਿਖਿਆ ਗਿਆ ਹੈ ਕਿ ਸਿੱਖਾਂ ਅਤੇ ਮਨੁੱਖੀ ਅਧਿਕਾਰਾਂ (Human rights) ਦੇ ਪ੍ਰੇਮੀਆਂ ਨੂੰ 9 ਅਕਤੂਬਰ ਨੂੰ ਕੈਨੇਡਾ ਦੇ ਨਾਲ ਥੈਂਕਸਗਿਵਿੰਗ ਡੇਅ ਮਨਾਇਆ ਜਾਣਾ ਚਾਹੀਦਾ ਹੈ। ਇਹ ਪੋਸਟਰ ਫਤਿਹਗੜ੍ਹ ਯੂਨਿਟ ਵੱਲੋਂ ਜਾਰੀ ਕੀਤਾ ਗਿਆ ਹੈ। ਪੋਸਟਰ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ, ਸੰਸਦ ਮੈਂਬਰ ਸਿਰਮਨਜੀਤ ਸਿੰਘ ਮਾਨ, ਹਰਦੀਪ ਸਿੰਘ ਨਿੱਝਰ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਇਲਾਵਾ ਸਥਾਨਕ ਇਕਾਈ ਦੇ ਆਗੂਆਂ ਦੀਆਂ ਤਸਵੀਰਾਂ ਹਨ।

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਦਰਾਰ

ਦੱਸ ਦਈਏ ਕਿ ਇਹ ਪ੍ਰੋਗਰਾਮ ਅਜਿਹੇ ਸਮੇਂ ‘ਚ ਆਯੋਜਿਤ ਕੀਤਾ ਜਾ ਰਿਹਾ ਹੈ ਜਦੋਂ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਦਰਾਰ ਹੈ। ਅੱਤਵਾਦ (Terrorism) ਦੇ ਮੁੱਦੇ ‘ਤੇ ਦੋਵਾਂ ਵਿਚਾਲੇ ਕੁੜੱਤਣ ਹੈ। ਭਾਜਪਾ ਦੇ ਸੀਨੀਅਰ ਆਗੂ ਅਮਿਤ ਤਨੇਜਾ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਮਾਨ ਨੇ ਲੋਕ ਸਭਾ ਵਿੱਚ ਜਾਣ ਤੋਂ ਪਹਿਲਾਂ ਭਾਰਤੀ ਸੰਵਿਧਾਨ ਦੀ ਸਹੁੰ ਖਾਧੀ ਸੀ ਅਤੇ ਹੁਣ ਉਹ ਉਸੇ ਸੰਵਿਧਾਨ ਦੇ ਉਲਟ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੇ ਹਨ ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ।

ਪੰਜਾਬ ਵਿੱਚ ਹਿੰਦੂ ਸਿੱਖ ਭਾਈਚਾਰਾ ਇੱਕ ਮਿਸਾਲ ਹੈ। ਜਦੋਂਕਿ ਕੈਨੇਡੀਅਨ ਖਾਲਿਸਤਾਨ ਸਮਰਥਕ ਹੁਣ ਭਾਰਤੀ ਡਿਪਲੋਮੈਟਾਂ ਨੂੰ ਮਾਰਨ ਲਈ ਉਕਸਾਉਣ ਲੱਗੇ ਹਨ। ਸਰੀ ਸਥਿਤ ਸ੍ਰੀ ਗੁਰੂ ਨਾਨਕ ਗੁਰਦੁਆਰੇ ਵਿੱਚ ਤਿੰਨ ਭਾਰਤੀ ਡਿਪਲੋਮੈਟਾਂ ਦੇ ਕਤਲ ਦੀ ਮੰਗ ਕਰਦੇ ਪੋਸਟਰ ਲਾਏ ਗਏ ਹਨ।

ਹਰਦੀਪ ਸਿੰਘ ਨਿੱਝਰ ਕੀਤਾ ਗਿਆ ਸੀ ਕਤਲ

ਇਹ ਉਹੀ ਗੁਰਦੁਆਰਾ ਹੈ ਜਿਸ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਸਨ। ਇਸ ਗੁਰਦੁਆਰੇ ਦੇ ਸਾਹਮਣੇ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। 21 ਅਕਤੂਬਰ ਨੂੰ ਖਾਲਿਸਤਾਨੀ ਸਮਰਥਕਾਂ ਨੇ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਦੇ ਸਾਹਮਣੇ ‘ਕਿਲ ਇੰਡੀਆ’ ਵਰਗੇ ਨਾਅਰਿਆਂ ਨਾਲ ਇੱਕ ਵਾਰ ਫਿਰ ਕਾਰ ਰੈਲੀ ਕਰਨ ਦੀ ਯੋਜਨਾ ਬਣਾਈ ਹੈ।

ਲੋਕਾਂ ਨੂੰ ਉਕਸਾਉਣਾ ਇੱਕ ਵੱਡਾ ਅਪਰਾਧ

ਕੈਨੇਡਾ ਵਿੱਚ ਇਸ ਦਾ ਕਾਫੀ ਵਿਰੋਧ ਹੋ ਰਿਹਾ ਹੈ। ਭਾਰਤੀ ਮੂਲ ਦੇ ਜੋਗਿੰਦਰ ਸਿੰਘ ਬਾਸੀ ਦਾ ਕਹਿਣਾ ਹੈ ਕਿ ਕੁਝ ਲੋਕ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਵਿਗਾੜ ਰਹੇ ਹਨ। ਖਾਲਿਸਤਾਨੀ ਅਤੇ ਕੱਟੜਪੰਥੀ ਭਾਰਤ ਨੂੰ ਤੋੜਨਾ ਚਾਹੁੰਦੇ ਹਨ ਅਤੇ ਇਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਤਣਾਅ ਹੈ। ਕੈਨੇਡਾ ਵਿੱਚ ਭਾਰਤੀ ਰਾਜਦੂਤ ਦੇ ਕਤਲ ਲਈ ਲੋਕਾਂ ਨੂੰ ਉਕਸਾਉਣਾ ਇੱਕ ਵੱਡਾ ਅਪਰਾਧ ਹੈ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...