AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੇ ਵਿਅਕਤੀ ਦੀ ਇਟਲੀ ‘ਚ ਮੌਤ, ਤਿਜੀ ਮੰਜਿਲ ‘ਤੇ ਕੰਮ ਕਰਦੇ ਹੋਏ ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ

ਪੰਜਾਬ ਦੇ ਨੌਜਵਾਨਾਂ ਦੀਆਂ ਵਿਦੇਸ਼ਾਂ ਵਿੱਚ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ ਤੇ ਹੁਣ ਇੱਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਲੁਧਿਆਣਾ ਦੇ ਮਾਛੀਵਾੜਾ ਦੇ ਅਵਤਾਰ ਸਿੰਘ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ। ਉਹ ਕੰਮ ਕਰਨ ਦੌਰਾਨ ਤਿਜੀ ਮੰਜਿਲ ਤੋਂ ਪੈਰ ਤਿਲਕਣ ਕਾਰਨ ਹੇਠਾਂ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਲੁਧਿਆਣਾ ਦੇ ਵਿਅਕਤੀ ਦੀ ਇਟਲੀ 'ਚ ਮੌਤ, ਤਿਜੀ ਮੰਜਿਲ 'ਤੇ ਕੰਮ ਕਰਦੇ ਹੋਏ ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ
rajinder-arora-ludhiana
| Updated On: 12 Aug 2023 21:53 PM IST
Share
ਐੱਨਆਰਆਈ ਨਿਊਜ। ਲੁਧਿਆਣਾ ਦੇ ਮਾਛੀਵਾੜਾ ਪਿੰਡ ਲੁਬਾਣਗੜ੍ਹ ਦੇ ਇੱਕ ਵਿਅਕਤੀ ਦੀ ਇਟਲੀ (Italy) ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਅਵਤਾਰ ਸਿੰਘ (40) ਉਸਾਰੀ ਅਧੀਨ ਇਮਾਰਤ ਵਿੱਚ ਮਿਸਤਰੀ ਦਾ ਕੰਮ ਕਰਦਾ ਸੀ। ਕੰਮ ਕਰਦੇ ਸਮੇਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ (Postmartam ) ਲਈ ਹਸਪਤਾਲ ‘ਚ ਰਖਵਾਇਆ ਗਿਆ ਹੈ। ਅਵਤਾਰ ਸਿੰਘ ਇਟਲੀ ਦੇ ਸ਼ਹਿਰ ਮੰਟੂਆ ਵਿਖੇ ਆਪਣੀ ਪਤਨੀ ਅਤੇ ਬੱਚਿਆਂ ਨਾਲ ਰਹਿੰਦਾ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ‘ਚ ਪਰਿਵਾਰਕ ਮੈਂਬਰਾਂ ‘ਚ ਮਾਤਮ ਛਾ ਗਿਆ ਹੈ। ਮਾਛੀਵਾੜਾ ਸਾਹਿਬ (Machiwara Sahib) ਦੇ ਬਹਾਦਰ ਸਿੰਘ ਨੇ ਦੱਸਿਆ ਕਿ ਅਵਤਾਰ ਪਿਛਲੇ 10 ਸਾਲਾਂ ਤੋਂ ਇਟਲੀ ਵਿਚ ਰਹਿ ਰਿਹਾ ਸੀ। ਪੰਜਾਬ ਵਿੱਚ ਰੁਜ਼ਗਾਰ ਨਾ ਮਿਲਣ ਕਾਰਨ ਉਹ ਇਟਲੀ ਚਲਾ ਗਿਆ। ਪਿਛਲੇ ਸਾਲ ਉਹ ਉਸ ਨੂੰ ਮਿਲਣ ਲਈ ਭਾਰਤ ਆਇਆ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ ਜਦੋਂ ਵੀ ਪਿੰਡ ਆਉਂਦਾ ਤਾਂ ਸਾਰਿਆਂ ਨੂੰ ਮਿਲ ਜਾਂਦਾ। ਉਸ ਦਾ ਸੁਭਾਅ ਮਿਲਣਸਾਰ ਸੀ

ਜੱਦੀ ਪਿੰਡ ਵਿਖੇ ਹੋਵੇਗਾ ਅੰਤਿਮ ਸਸਕਾਰ

ਅਵਤਾਰ ਦੀ ਪਤਨੀ ਅਤੇ ਦੋ ਸਾਲ ਦਾ ਬੱਚਾ ਉਸ ਦੇ ਨਾਲ ਇਟਲੀ ਵਿੱਚ ਰਹਿੰਦਾ ਸੀ। ਇਟਲੀ ਤੋਂ ਉਸਦੇ ਦੋਸਤ ਅਵਤਾਰ ਦੀ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਅਵਤਾਰ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...