ਲੁਧਿਆਣਾ ਦੇ ਵਿਅਕਤੀ ਦੀ ਇਟਲੀ ‘ਚ ਮੌਤ, ਤਿਜੀ ਮੰਜਿਲ ‘ਤੇ ਕੰਮ ਕਰਦੇ ਹੋਏ ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ

Updated On: 

12 Aug 2023 21:53 PM

ਪੰਜਾਬ ਦੇ ਨੌਜਵਾਨਾਂ ਦੀਆਂ ਵਿਦੇਸ਼ਾਂ ਵਿੱਚ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ ਤੇ ਹੁਣ ਇੱਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਲੁਧਿਆਣਾ ਦੇ ਮਾਛੀਵਾੜਾ ਦੇ ਅਵਤਾਰ ਸਿੰਘ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ। ਉਹ ਕੰਮ ਕਰਨ ਦੌਰਾਨ ਤਿਜੀ ਮੰਜਿਲ ਤੋਂ ਪੈਰ ਤਿਲਕਣ ਕਾਰਨ ਹੇਠਾਂ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਲੁਧਿਆਣਾ ਦੇ ਵਿਅਕਤੀ ਦੀ ਇਟਲੀ ਚ ਮੌਤ, ਤਿਜੀ ਮੰਜਿਲ ਤੇ ਕੰਮ ਕਰਦੇ ਹੋਏ ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ
Follow Us On

ਐੱਨਆਰਆਈ ਨਿਊਜ। ਲੁਧਿਆਣਾ ਦੇ ਮਾਛੀਵਾੜਾ ਪਿੰਡ ਲੁਬਾਣਗੜ੍ਹ ਦੇ ਇੱਕ ਵਿਅਕਤੀ ਦੀ ਇਟਲੀ (Italy) ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਅਵਤਾਰ ਸਿੰਘ (40) ਉਸਾਰੀ ਅਧੀਨ ਇਮਾਰਤ ਵਿੱਚ ਮਿਸਤਰੀ ਦਾ ਕੰਮ ਕਰਦਾ ਸੀ। ਕੰਮ ਕਰਦੇ ਸਮੇਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ (Postmartam ) ਲਈ ਹਸਪਤਾਲ ‘ਚ ਰਖਵਾਇਆ ਗਿਆ ਹੈ। ਅਵਤਾਰ ਸਿੰਘ ਇਟਲੀ ਦੇ ਸ਼ਹਿਰ ਮੰਟੂਆ ਵਿਖੇ ਆਪਣੀ ਪਤਨੀ ਅਤੇ ਬੱਚਿਆਂ ਨਾਲ ਰਹਿੰਦਾ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ‘ਚ ਪਰਿਵਾਰਕ ਮੈਂਬਰਾਂ ‘ਚ ਮਾਤਮ ਛਾ ਗਿਆ ਹੈ।

ਮਾਛੀਵਾੜਾ ਸਾਹਿਬ (Machiwara Sahib) ਦੇ ਬਹਾਦਰ ਸਿੰਘ ਨੇ ਦੱਸਿਆ ਕਿ ਅਵਤਾਰ ਪਿਛਲੇ 10 ਸਾਲਾਂ ਤੋਂ ਇਟਲੀ ਵਿਚ ਰਹਿ ਰਿਹਾ ਸੀ। ਪੰਜਾਬ ਵਿੱਚ ਰੁਜ਼ਗਾਰ ਨਾ ਮਿਲਣ ਕਾਰਨ ਉਹ ਇਟਲੀ ਚਲਾ ਗਿਆ। ਪਿਛਲੇ ਸਾਲ ਉਹ ਉਸ ਨੂੰ ਮਿਲਣ ਲਈ ਭਾਰਤ ਆਇਆ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ ਜਦੋਂ ਵੀ ਪਿੰਡ ਆਉਂਦਾ ਤਾਂ ਸਾਰਿਆਂ ਨੂੰ ਮਿਲ ਜਾਂਦਾ। ਉਸ ਦਾ ਸੁਭਾਅ ਮਿਲਣਸਾਰ ਸੀ

ਜੱਦੀ ਪਿੰਡ ਵਿਖੇ ਹੋਵੇਗਾ ਅੰਤਿਮ ਸਸਕਾਰ

ਅਵਤਾਰ ਦੀ ਪਤਨੀ ਅਤੇ ਦੋ ਸਾਲ ਦਾ ਬੱਚਾ ਉਸ ਦੇ ਨਾਲ ਇਟਲੀ ਵਿੱਚ ਰਹਿੰਦਾ ਸੀ। ਇਟਲੀ ਤੋਂ ਉਸਦੇ ਦੋਸਤ ਅਵਤਾਰ ਦੀ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਅਵਤਾਰ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ