AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਸਿੱਖ ਵਿਅਕਤੀ ਦਾ ਕਤਲ, ਬੰਦੂਕ ਦੇਣ ਵਾਲੇ ਨੂੰ ਜੇਲ੍ਹ ਦੀ ਸਜ਼ਾ

Sikh Murder in USA : 22 ਸਾਲ ਦੇ ਇੱਕ ਅਜੀਹੇ ਅਮਰੀਕੀ ਨੌਜਵਾਨ ਨੂੰ 18 ਮਹੀਨਿਆਂ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ। ਜਿਸ ਨੇ ਚੋਰੀ ਕੀਤੀ ਹੈਂਡਗਨ ਇੱਕ ਕਿਸ਼ੋਰ ਮੁੰਡੇ ਨੂੰ ਦੇ ਦਿੱਤੀ ਸੀ ਅਤੇ ਉਸ ਬੰਦੂਕ ਦਾ ਇਸਤੇਮਾਲ ਸਾਲ 2021 ਵਿੱਚ ਭਾਰਤੀ ਮੂਲ ਦੇ ਇੱਕ ਸਿੱਖ ਵਿਅਕਤੀ ਦਾ ਕਤਲ ਕਰਨ ਵਿੱਚ ਕੀਤਾ ਗਿਆ ਸੀ।

ਅਮਰੀਕਾ 'ਚ ਸਿੱਖ ਵਿਅਕਤੀ ਦਾ ਕਤਲ, ਬੰਦੂਕ ਦੇਣ ਵਾਲੇ ਨੂੰ ਜੇਲ੍ਹ ਦੀ ਸਜ਼ਾ
ਸੰਕੇਤਕ ਤਸਵੀਰ.
tv9-punjabi
| Updated On: 20 Mar 2023 15:58 PM IST
Share
ਨਿਊਯਾਰਕ ਨਿਊਜ਼:ਅਮਰੀਕਾ ਦੇ ਓਗਡੈਨ ਦੇ ਰਹਿਣ ਵਾਲੇ 22 ਸਾਲ ਦੇ ਟੇਡਨ ਟੇਲਰ ਲਾ ਨੇ ਉਸ ਵੇਲੇ 15 ਸਾਲ ਦੀ ਉਮਰ ਦੇ ਐਂਟੋਨਿਓ ਗਿਏਨੀ ਗਾਰਸੀਆ ਨੂੰ 9 ਐਮਐਮ ਦੀ ਰੁਗਰ ਐਲਸੀ 9 ਬੰਦੂਕ ਦਿੱਤੀ ਸੀ। ਜਿਸ ਨੇ 28 ਫਰਵਰੀ 2021 ਨੂੰ ਸੁਪਰ ਗਰਾਸਰੀ ਵਿੱਚ ਵੜ ਕੇ ਉੱਥੇ ਪੰਜਾਬ ਦੇ ਰਹਿਣ ਵਾਲੇ 65 ਸਾਲ ਦੇ ਸਤਨਾਮ ਸਿੰਘ ਨੂੰ ਗੋਲੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤੀ ਸੀ। ਯੂਐਸ ਅਟਾਰਨੀ ਆਫਿਸ (US Attorney office) ਦੇ ਮੁਤਾਬਿਕ, ਲਾ ਨੇ ਬੰਦੂਕ ਅਤੇ ਉਸ ਦੀ ਗੋਲੀਆਂ ਉਸ ਘਰ ਤੋਂ ਚੋਰੀ ਕੀਤੀਆਂ ਸਨ ਜਿੱਥੇ ਉਹ ਕੰਮ ਕਰਦਾ ਸੀ।

1987 ਵਿੱਚ ਅਮਰੀਕਾ ਗਏ ਸਨ ਸਤਨਾਮ ਸਿੰਘ

ਪੰਜਾਬ ਵਿੱਚ ਪੈਦਾ ਹੋਏ ਸਤਨਾਮ ਸਿੰਘ ਸੰਨ 1987 ਵਿੱਚ ਅਮਰੀਕਾ ਚਲੇ ਗਏ ਸਨ, ਜਿੱਥੇ ਉਨ੍ਹਾਂ ਨੇ ਸਾਲ 2000 ਵਿੱਚ ਸੁਪਰ ਗਰੋਸਰੀ (Super Grocery) ਖਰੀਦ ਲਿਆ ਸੀ। ਇਸ ਲੁੱਟਖੋਹ ਦੀ ਵਾਰਦਾਤ ਵਿੱਚ ਹੱਤਿਆ ਕਰ ਦਿੱਤੇ ਜਾਣ ਮਗਰੋਂ ਸਤਨਾਮ ਸਿੰਘ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਿਆ ਸੀ, ਜਿਸ ਵਿੱਚ ਉਨ੍ਹਾਂ ਦੀ ਪਤਨੀ ਅਤੇ ਤਿੰਨ ਧੀਆਂ ਮੌਜੂਦ ਹਨ।

ਦੇਰ ਰਾਤ ਸੁਪਰ ਗਰੋਸਰੀ ਵਿੱਚ ਆਇਆ ਹਮਲਾਵਰ

ਹਮਲਾਵਰ ਗਾਰਸੀਆ ਦੇਰ ਰਾਤ ਸੁਪਰ ਗਰੋਸਰੀ ਵਿੱਚ ਆਇਆ ਸੀ ਅਤੇ ਕੁਝ ਸਮਾਨ ਖਰੀਦਣ ਮਗਰੋਂ ਹੈਂਡ ਗੱਨ ਕੱਢ ਲਈ ਅਤੇ ਸਤਨਾਮ ਸਿੰਘ ਉੱਤੇ ਕਈ ਗੋਲੀਆਂ ਚਲਾਈਆਂ। ਤਿੰਨ ਗੋਲੀਆਂ ਲੱਗਣ ਮਗਰੋਂ ਸਤਨਾਮ ਸਿੰਘ ਨੇ ਸਟੋਰ ਵਿੱਚ ਹੀ ਦਮ ਤੋੜ ਦਿੱਤਾ ਸੀ। ਪੁਲਿਸ ਨੂੰ ਆਪਣੇ ਦਿੱਤੇ ਬਿਆਨ ਵਿੱਚ ਗਾਰਸੀਆ ਨੇ ਦੱਸਿਆ ਕਿ ਉਸ ਦੇ ਕੋਲ ਗਰੋਸਰੀ ਤੋਂ ਸਮਾਨ ਖਰੀਦਣ ਲਈ ਜ਼ਿਆਦਾ ਪੈਸੇ ਨਹੀਂ ਸਨ।

ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ

ਸਤਨਾਮ ਸਿੰਘ ਦੀ ਧੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦੇ ਕਾਤਲ ਨੂੰ ਉਮਰ ਕੈਦ (Life imprisonment) ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸ ਨੂੰ ਜੇਲ ਵਿੱਚ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹਨਾਂ ਦੀ ਆਪਣੇ ਪਿਤਾ ਨਾਲ ਚੰਗੀ ਦੋਸਤੀ ਸੀ ਅਤੇ ਪੂਰੀ ਦੁਨੀਆਂ ਵਿੱਚ ਉਹ ਆਪਣੇ ਪਿਤਾ ਨੂੰ ਹੀ ਸਭ ਤੋਂ ਵੱਧ ਪਿਆਰ ਕਰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...