ਜੋਰਡਨ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ, ਮ੍ਰਿਤਕ ਦੇਹ ਪਹੁੰਚਾਈ ਗਈ ਪੰਜਾਬ
ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ। ਕਿਤੇ ਐਕਸੀਡੈਂਟ ਤੇ ਕਿਤੇ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਦੇਸ਼ਾਂ ਲਗਾਤਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਨੇ। ਤੇ ਹੁਣ ਜੋਰਡਨ ਵਿੱਚ ਇੱਕ ਹੋਰ ਜਲੰਧਰ ਦੇ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸਦੀ ਲਾਸ਼ ਅੰਮ੍ਰਿਤਸਰ ਏਅਰਪੋਰਟ ਤੇ ਸਵੇਰੇ ਮੰਗਲਵਾਰ ਪਹੁੰਚਾਈ ਗਈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ। ਦੱਸਿਆ ਜਾ ਰਿਹਾ ਹੈ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਬਜ਼ੁਰਗ ਮਾਤਾ ਪਿਤਾ ਦਾ ਇੱਕਲੌਤਾ ਸਹਾਰਾ ਸੀ।
ਐੱਨਆਰਆਈ ਨਿਊਜ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ (Sri Guru Ramdas International Airport) ਤੇ ਅੱਜ ਤੜਕਸਾਰ 3 ਵਜੇ ਦੇ ਕਰੀਬ ਜੋਰਡਨ ਤੋਂ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਅਮ੍ਰਿਤਪਾਲ ਸਿੰਘ ਦੀ ਲਾਸ਼ ਪਹੁੰਚਾਈ ਗਈ। ਜਿਸ ਦੀ ਹਾਰਟ ਅਟੈਕ ਨਾਲ ਜੋਰਡਨ ਚ ਮੌਤ ਹੋ ਗਈ ਸੀ। ਉਸਦੇ ਮਾਪਿਆਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਪੰਜਾਬ ਦੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਲਗਾਤਾਰ ਪੈਰਵਾਈ ਕਰਕੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਪੰਜਾਬ ਪਹੁੰਚਾਈ ਗਈ।
ਕਰੀਬ ਦੋ ਮਹੀਨਿਆਂ ਬਾਅਦ ਅੰਮ੍ਰਿਤਪਾਲ ਸਿੰਘ (Amritpal Singh) ਦੀ ਲਾਸ਼ ਪੰਜਾਬ ਪਹੁੰਚਾਈ ਗਈ। ਜਦੋਂ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਦੇ ਮ੍ਰਿਤਕ ਦੇਹ ਪਹੁੰਚਾਈ ਗਈ ਤਾਂ ਉਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਤੇ ਉਨ੍ਹਾਂ ਨੇ ਪਰਿਵਾਰ ਨਾਲ ਵੀ ਇਸ ਬਾਰੇ ਦੁੱਖ ਸਾਂਝਾ ਕੀਤਾ।
‘ਦੋ ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਅੰਮ੍ਰਿਤਪਾਲ ਸਿੰਘ’
ਇਸ ਮੌਕੇ ਐਨ ਆਰ ਆਈ ਮੰਤਰੀ (NRI Minister) ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੀਬ 2 ਮਹੀਨੇ ਤੋਂ ਪਹਿਲਾਂ ਜਲੰਧਰ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਨੌਕਰੀ ਕਰਨ ਲਈ ਜੋਰਡਨ ਗਿਆ ਸੀ ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੀ ਮਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਅਮ੍ਰਿਤਪਾਲ ਆਪਣੀ ਮਾਂ ਦਾ ਇਕਲੌਤਾ ਪੁੱਤ ਸੀ ਓਹਨਾ ਕਿਹਾ ਪਰਿਵਾਰ ਲਈ ਬਹੁਤ ਔਖਾ ਸਮਾਂ ਹੈ ਅਤੇ ਪੰਜਾਬ ਸਰਕਾਰ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਲੈਣ ਪਹੰਚੇ ਉਸ ਦੇ ਰਿਸ਼ਤੇਦਾਰ ਨੇ ਕਿਹਾ ਕਿ ਅਮ੍ਰਿਤਪਾਲ ਦੀ ਮੌਤ ਹਾਰਟ ਅਟੈਕ ਕਰਕੇ ਹੋ ਗਈ ਹੈ। ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ ਜਿਸ ਲਈ ਉਹ ਉਨਾਂ ਦਾ ਧੰਨਵਾਦ ਕਰਦੇ ਹਨ।