ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ‘ਚ ਹਾਦਸੇ ਮੌਤ, ਮਾਪਿਆਂ ਨੇ 40 ਲੱਖ ਰੁਪਏ ਖਰਚਕੇ 7 ਜੁਲਾਈ ਨੂੰ ਭੇਜਿਆ ਸੀ ਯੂਐੱਸਏ

Updated On: 

08 Aug 2023 07:25 AM

ਮ੍ਰਿਤਕ ਗੁਰਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਅਮਰੀਕਾ ਜਾਣ ਲਈ ਘਰੋ ਰਵਾਨਾ ਹੋਇਆ ਸੀ। ਪਰ ਉਸਦੀ ਮੌਤ ਹੋਣ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਤੋਂ ਇਵਾਲਾ ਅਮਰੀਕਾ ਜਾਣ ਦੇ ਚਾਹਵਾਨ ਵੱਖਰੇ ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਦੀ ਮੈਕਸੀਕੋ ਨਜਦੀਕ ਹਾਈਵੇ ਕੋਲ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖਬਰ ਹੈ।

ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਚ ਸੜਕ ਚ ਹਾਦਸੇ ਮੌਤ, ਮਾਪਿਆਂ ਨੇ 40 ਲੱਖ ਰੁਪਏ ਖਰਚਕੇ 7 ਜੁਲਾਈ ਨੂੰ ਭੇਜਿਆ ਸੀ ਯੂਐੱਸਏ
Follow Us On

ਗੁਰਦਾਸਪੁਰ। ਆਪਣੇ ਚੰਗੇ ਭਵਿੱਖ ਖਾਤਿਰ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਵਿਦੇਸ਼ੀ ਮੁਲਕਾਂ ਵਿਚ ਪ੍ਰਵਾਸ ਕਰਨ ਲਈ ਜਾਨ ਤੇ ਖੇਡ ਰਹੇ ਹਨ। ਇਸੇ ਤਰ੍ਹਾਂ ਅਮਰੀਕਾ (America) ਜਾਣ ਦੇ ਚਾਹਵਾਨ ਵੱਖਰੇ ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਦੀ ਮੈਕਸੀਕੋ ਨਜਦੀਕ ਹਾਈਵੇ ਕੋਲ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹਨਾਂ ਮੰਦਭਾਗੇ ਮ੍ਰਿਤਕ ਨੋਜਵਾਨਾਂ ‘ਚ ਜ਼ਿਲਾ ਗੁਰਦਾਸਪੁਰ (Gurdaspur) ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ।

ਮਰਹੂਮ ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਚੰਗੇ ਭਵਿੱਖ ਖਤਿਰ ਇੱਕ ਮਹੀਨਾ ਪਹਿਲਾ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ ਤੇ ਪੂਰੇ ਇਕ ਮਹੀਨੇ ਬਾਅਦ ਉਸਦੇ ਘਰ ਉਸਦੀ ਮੌਤ ਦੀ ਮੰਦਭਾਗੀ ਖਬਰ ਪਹੁੰਚ ਗਈ।

ਸਥਾਨਕ ਏਜੰਟ ਰਾਹੀਂ ਗਿਆ ਸੀ ਅਮਰੀਕਾ

ਮ੍ਰਿਤਕ ਗੁਰਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਇੱਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਟ੍ਰੈਵਲ ਏਜੰਟ (Travel agent) ਰਾਹੀਂ ਅਮਰੀਕਾ ਜਾਣ ਲਈ ਘਰੋਂ ਰਵਾਨਾ ਹੋਇਆ ਸੀ। ਉਹਨਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਦੇ ਅਮਰੀਕਾ ਪੁੱਜਣ ਲਈ ਉਨ੍ਹਾਂ ਵੱਲੋਂ ਮੋਟੀ ਰਕਮ ਦਾ ਇੰਤਜ਼ਾਮ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 40 ਲੱਖ ਉਹਨਾਂ ਨੇ ਏਜੰਟ ਨੂੰ ਅਦਾ ਕਰ ਦਿੱਤੇ ਸਨ।

ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗੀ ਮਦਦ

ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹਨਾਂ ਨੂੰ ਪਤਾ ਲੱਗਾ ਸੀ ਕਿ ਗੁਰਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੈ। ਪਰ ਅੱਜ ਪਿੰਡ ਬਾਗੜੀਆਂ ਦੇ ਵਾਸੀ ਚੇਅਰਮੈਨ ਠਾਕੁਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਗੁਰਪਾਲ ਸਿੰਘ ਦੇ ਏਜੰਟ ਨੇ ਦੱਸਿਆ ਹੈ ਕਿ ਗੁਰਪਾਲ ਸਿੰਘ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰ ਵੱਲੋਂ ਗੁਰਪਾਲ ਸਿੰਘ ਦੀ ਮੌਤ ਦੇ ਇਨਸਾਫ ਦੀ ਮੰਗ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਾਉਣ ਵਿੱਚ ਮਦਦ ਕੀਤੀ ਜਾਵੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ