ਰਾਏਕੋਟ ਦੇ ਨੌਜਵਾਨ ਦੀ ਕੈਨੇਡਾ ‘ਚ ਗੋਲੀ ਮਾਰਕੇ ਹੱਤਿਆ, ਨਕਾਬ ਪੋਸ਼ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਕੈਨੇਡਾ ਦੇ ਸ਼ਹਿਰ ਮਿਸੀਮਾਗਾ ਵਿੱਚ ਲੁਧਿਆਣਾ ਦੇ ਰਾਏਕੋਟ ਦੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਟ੍ਰਾਂਸਪੋਹਰਟ ਯਾਰਡ ਵਿਖੇ ਸਿਕਿਓਰਿਟੀ ਗਾਰਡ ਦੇ ਤੌਰ ਤੇ ਨੌਕਰੀ ਕਰਦਾ ਸੀ। ਮ੍ਰਿਤਕ ਨੌਜਵਾਨ ਤਿੰਨ ਮਹੀਨੇ ਪਹਿਲਾਂ ਹੀ ਸਟੱਡੀ ਵੀਜੇ ਤੇ ਕੈਨੇਜਾ ਗਿਆ ਸੀ ਤੇ 15 ਨਵੰਬਰ ਨੂੰ ਜਗਰਾਜ ਸਿੰਘ ਨੂੰ ਗੋਲੀ ਮਾਰ ਦਿੱਤੀ। ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ ਤੇ ਹੁਣ ਇੱਕ ਹੋਰ ਪੰਜਾਬੀ ਮੁੰਡੇ ਦਾ ਗੋਲੀਮਾਰਕੇ ਕਤਲ ਕਰ ਦਿੱਤਾ ਗਿਆ ਹੈ।
ਪੰਜਾਬ ਨਿਊਜ। ਉਜਵਲ ਭਵਿੱਖ ਅਤੇ ਰੋਜ਼ਗਾਰ ਦੀ ਭਾਲ ਵਿੱਚ ਕੈਨੇਡਾ (Canada) ਵਰਗੇ ਵਿਦੇਸ਼ੀ ਮੁਲਕਾਂ ਦੀ ਧਰਤੀ ‘ਤੇ ਗਏ ਨੌਜਵਾਨਾਂ ਨਾਲ ਵਾਪਰ ਰਹੀ ਅਣਹੋਣੀਆ ਘਟਨਾਵਾਂ ਕਾਰਨ ਸਮੁੱਚੇ ਪੰਜਾਬ ਦੇ ਲੋਕ ਸਦਮੇ ਵਿਚ ਹਨ। ਅਜਿਹੀ ਹੀ ਇੱਕ ਹੋਰ ਦੁੱਖਦਾਈ ਘਟਨਾ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਤੋਂ ਸਾਹਮਣੇ ਆਈ ਹੈ, ਜਿੱਥੇ 15 ਨਵੰਬਰ ਦੀ ਰਾਤ ਨੂੰ ਟਰਾਂਸਪੋਰਟ ਯਾਰਡ ਵਿਖੇ ਸਿਕਿਓਰਿਟੀ ਗਾਰਡ ਵਜੋਂ ਨੌਕਰੀ ਕਰਦੇ ਲੁਧਿਆਣਾ ਦੇ ਰਾਏਕੋਟ ਦੇ ਪਿੰਡ ਨੱਥੋਵਾਲ ਦੇ ਵਸਨੀਕ 28 ਸਾਲਾਂ ਨੌਜਵਾਨ ਦੀ ਬਾਈਕ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਰਾਜਾ ਤਿੰਨ ਮਹੀਨੇ ਪਹਿਲਾਂ ਹੀ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ। ਮ੍ਰਿਤਕ ਜੁਗਰਾਜ MSc ਮੈਥ ਤੱਕ ਪੜ੍ਹਿਆ ਕਾਫ਼ੀ ਮਿਹਨਤੀ ਤੇ ਸਾਊ ਸੁਭਾਅ ਦਾ ਮਾਲਕ ਸੀ ਤੇ ਪਿਤਾ ਦੀ ਮੌਤ ਤੋਂ ਬਾਅਦ ਦੁਬਈ ਵਿਖੇ ਕੰਮ ਕਰਦੇ ਵੱਡੇ ਭਰਾ ਸਮੇਤ ਆਪਣੀ ਬਿਰਧ ਮਾਂ ਲਈ ਵੱਡਾ ਸਹਾਰਾ ਸੀ।
ਮ੍ਰਿਤਕ ਦੀ ਭਾਬੀ ਨੇ ਦੱਸਿਆ ਕਿ ਹਾਲੇ ਜੁਗਰਾਜ ਸਿੰਘ ਨੂੰ ਗਏ ਤਿੰਨ ਮਹੀਨੇ ਹੋਏ ਅੱਜ ਆਹ ਭਾਣਾ ਵਾਪਰ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕੇਂਦਰ ਸਰਕਾਰ (Central Govt) ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਆਪੀਲ ਕੀਤੀ ਹੈ ਤਾਂ ਜੋ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾ ਸਕੇ।