NRI NEWS: ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਪਿਆਂ ਦੇ ਇਕਲੌਤੇ ਪੁੱਤਰ ਦੀ
ਕੈਨੇਡਾ (Canada) ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਸੁਖਚੈਨ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਮਾਣੂੰਕੇ ਤਰਨਤਾਰਨ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਸੁਖਚੈਨ 26 ਦਸੰਬਰ 2022 ਨੂੰ ਵੀਜੇ ਦੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਇਨ੍ਹੀਂ ਦਿਨੀਂ ਉਹ
ਬਰੈਂਪਟਨ (Brampton) ਸ਼ਹਿਰ ਵਿੱਚ ਰਹਿ ਸੀ। ਜਿੱਥੇ ਹਾਲ ਹੀ ਵਿੱਚ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਇਸ ਦੌਰਾਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਇਲਾਕੇ ‘ਚ ਸੋਗ ਦੀ ਲਹਿਰ ਹੈ।