ਪੰਜਾਬੀ ਦੀ ਧੀ ਦਾ ਕੈਨੇਡਾ ‘ਚ ਕਮਾਲ, ਪੁਲਿਸ ਅਫ਼ਸਰ ਬਣ ਕਮਾਇਆ ਨਾਮਨਾ

Updated On: 

09 Jan 2024 10:03 AM

ਅਜਨਾਲਾ ਦੀ ਕੋਮਲਜੀਤ ਕੌਰ ਜਿਸ ਨੇ 25 ਸਾਲ ਦੀ ਉਮਰ 'ਚ ਕੈਨੇਡਾ ਦੀ ਪੁਲਿਸ 'ਚ ਕਰੈਕਸ਼ਨਲ ਪੀਸ ਅਫਸਰ ਬਣੀ ਹੈ। ਕੋਮਲਜੀਤ ਕੌਰ ਨੇ ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ। ਕੋਮਲਜੀਤ ਕੌਰ ਦੇ ਮਾਪਿਆਂ ਨੇ ਕਿਹਾ ਹੈ ਕਿ ਦੀ ਮਿਹਨਤ ਕਰਕੇ ਹੀ ਸਭ ਕੁਝ ਹੋਇਆ ਹੈ। ਕੋਮਲਜੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ ਅਤੇ ਵਿਦੇਸ਼ ਕੈਨੇਡਾ ਵਿੱਚ ਜਾ ਕੇ ਉਸ ਵੱਲੋਂ ਕੜੀ ਮਿਹਨਤ ਅਤੇ ਪੜ੍ਹਾਈ ਕਰਨ ਤੋਂ ਬਾਅਦ ਇਹ ਮੁਕਾਮ ਹਾਸਿਲ ਕੀਤਾ ਗਿਆ ਹੈ।

ਪੰਜਾਬੀ ਦੀ ਧੀ ਦਾ ਕੈਨੇਡਾ ਚ ਕਮਾਲ, ਪੁਲਿਸ ਅਫ਼ਸਰ ਬਣ ਕਮਾਇਆ ਨਾਮਨਾ
Follow Us On

ਹਰੇਕ ਮਾਤਾ ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚੇ ਪੜ੍ਹ ਲਿਖ ਕੇ ਇੱਕ ਚੰਗਾ ਮੁਕਾਮ ਹਾਸਿਲ ਕਰਨ। ਦੇਸ਼ ਵਿਦੇਸ਼ ਵਿੱਚ ਉਹਨਾਂ ਦਾ ਨਾਂਅ ਰੋਸ਼ਨ ਕਰਨ। ਉਸੇ ਸੁਪਨੇ ਨੂੰ ਪੂਰਾ ਕਰਦੇ ਹੋਏ ਅਜਨਾਲਾ (Ajanala) ਦੀ ਕੋਮਲਜੀਤ ਕੌਰ ਜਿਸ ਨੇ 25 ਸਾਲ ਦੀ ਉਮਰ ‘ਚ ਕੈਨੇਡਾ ਦੀ ਪੁਲਿਸ ‘ਚ ਕਰੈਕਸ਼ਨਲ ਪੀਸ ਅਫਸਰ ਬਣੀ ਹੈ। ਕੋਮਲਜੀਤ ਕੌਰ ਨੇ ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ। ਜਿਸ ਨੂੰ ਲੈ ਕੇ ਕੋਮਲਜੀਤ ਕੌਰ ਦੇ ਪਰਿਵਾਰ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਕੋਮਲਜੀਤ ਕੌਰ ਦੇ ਪਿਤਾ ਨੇ ਸਭ ਨੂੰ ਆਪਣੀਆਂ ਕੁੜੀਆਂ ਨੂੰ ਪੜ੍ਹਾਉਣ ਦੀ ਗੱਲ ਕਹੀ ਹੈ।

ਇਸ ਖ਼ੁਸੀ ਦੇ ਮੌਕੇ ਪਰਿਵਾਰਿਕ ਮੈਂਬਰ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਉੱਥੇ ਹੀ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਦੇ ਫੋਨ ਕੋਮਲਜੀਤ ਕੌਰ ਦੇ ਮਾਤਾ-ਪਿਤਾ ਨੂੰ ਆ ਰਹੇ ਹਨ ਅਤੇ ਰਿਸ਼ਤੇਦਾਰ ਅਤੇ ਲੋਕ ਵਧਾਈ ਦੇ ਰਹੇ ਹਨ। ਇਸ ਮੌਕੇ ਕੋਮਲਜੀਤ ਕੌਰ ਦੇ ਮਾਤਾ ਰਣਬੀਰ ਕੌਰ ਪਿਤਾ ਮਨਵੀਰ ਸਿੰਘ ਬੱਲ ਅਤੇ ਭਰਾ ਸੁਖਦੀਪ ਸਿੰਘ ਬੱਲ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਜਿਆਦਾ ਖੁਸ਼ੀ ਹੈ ਕਿ ਕੋਮਲਜੀਤ ਕੌਰ ਨੇ ਉਹਨਾਂ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਮਲਜੀਤ ਦੀ ਕੈਨੇਡਾ ‘ਚ ਕਰੈਕਸ਼ਨਲ ਪੀਸ ਅਫਸਰ ਵਜੋਂ ਤੈਨਾਤ ਹੋਈ ਹੈ।

ਮਾਪਿਆਂ ਦੀ ਅਪੀਲ

ਕੋਮਲਜੀਤ ਕੌਰ ਦੇ ਮਾਪਿਆਂ ਨੇ ਕਿਹਾ ਹੈ ਕਿ ਦੀ ਮਿਹਨਤ ਕਰਕੇ ਹੀ ਸਭ ਕੁਝ ਹੋਇਆ ਹੈ। ਕੋਮਲਜੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ ਅਤੇ ਵਿਦੇਸ਼ ਕੈਨੇਡਾ ਵਿੱਚ ਜਾ ਕੇ ਉਸ ਵੱਲੋਂ ਕੜੀ ਮਿਹਨਤ ਅਤੇ ਪੜ੍ਹਾਈ ਕਰਨ ਤੋਂ ਬਾਅਦ ਇਹ ਮੁਕਾਮ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜਾਉਣ ਅਤੇ ਮੌਕਾ ਦੇਣ ਤਾਂ ਜੋ ਉਹ ਵੀ ਇੱਕ ਚੰਗਾ ਮੁਕਾਮ ਹਾਸਿਲ ਕਰਕੇ ਉਹਨਾਂ ਦੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂਅ ਰੋਸ਼ਨ ਕਰ ਸਕਣ।