AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਨਵੇਂ ਸਾਲ ‘ਤੇ ਭਾਰਤੀਆਂ ਨੂੰ ਮਿਲੇਗਾ ਅਮਰੀਕਾ ਤੋਂ ਨੌਕਰੀਆਂ ਦਾ ਤੋਹਫਾ! ਬਦਲ ਰਹੇ ‘ਵਰਕ ਵੀਜ਼ਾ’ ਦੇ ਨਿਯਮ

America New Year Gift: ਅਮਰੀਕਾ ਨੇ H-1B ਵੀਜ਼ਾ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਜਿਸ ਦੇ ਮੁਤਾਬਕ ਅਮਰੀਕਾ H-1B ਵੀਜ਼ਾ ਦੀਆਂ ਕੁਝ ਸ਼੍ਰੇਣੀਆਂ ਦੇ ਘਰੇਲੂ ਨਵੀਨੀਕਰਨ ਲਈ ਪਾਇਲਟ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਭਾਰਤੀ ਪੇਸ਼ੇਵਰਾਂ ਨੂੰ ਕਾਫੀ ਫਾਇਦਾ ਮਿਲਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਅਮਰੀਕੀ ਦੌਰੇ ਦੌਰਾਨ ਇਸਦਾ ਐਲਾਨ ਕੀਤਾ ਸੀ।

Good News: ਨਵੇਂ ਸਾਲ 'ਤੇ ਭਾਰਤੀਆਂ ਨੂੰ ਮਿਲੇਗਾ ਅਮਰੀਕਾ ਤੋਂ ਨੌਕਰੀਆਂ ਦਾ ਤੋਹਫਾ! ਬਦਲ ਰਹੇ 'ਵਰਕ ਵੀਜ਼ਾ' ਦੇ ਨਿਯਮ
tv9-punjabi
| Updated On: 29 Nov 2023 16:54 PM IST
Share

ਅਮਰੀਕਾ ਦਸੰਬਰ ਵਿੱਚ H-1B ਵੀਜ਼ਾ ਦੀਆਂ ਕੁਝ ਸ਼੍ਰੇਣੀਆਂ ਦੇ ਘਰੇਲੂ ਨਵੀਨੀਕਰਨ ਲਈ ਇੱਕ ਪਾਇਲਟ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਅਮਰੀਕਾ ਦੇ ਇਸ ਕਦਮ ਨਾਲ ਵੱਡੀ ਗਿਣਤੀ ‘ਚ ਭਾਰਤੀ ਟੈਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਮਿਲਣ ਦੀ ਉਮੀਦ ਹੈ। ਅਮਰੀਕੀ ਸਰਕਾਰ ਦਾ ਇਹ ਫੈਸਲਾ ਜੂਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਵ੍ਹਾਈਟ ਹਾਊਸ ਵੱਲੋਂ ਇਸ ਯੋਜਨਾ ਦਾ ਐਲਾਨ ਕਰਨ ਤੋਂ ਕੁਝ ਮਹੀਨੇ ਬਾਅਦ ਆਇਆ ਹੈ।

ਅਮਰੀਕੀ ਵੀਜ਼ਾ ਅਧਿਕਾਰੀ ਮੁਤਾਬਕ ਭਾਰਤ ਵਿੱਚ ਅਮਰੀਕੀ ਵੀਜ਼ਾ ਦੀ ਮੰਗ ਬਹੁਤ ਜ਼ਿਆਦਾ ਹੈ। ਇਸ ਲਈ ਲੋਕਾਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਅਜਿਹੇ ‘ਚ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਅਮਰੀਕਾ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਜਲਦੀ ਹੀ ਅਪਾਇੰਟਮੈਂਟ ਸਕੇ। ਇਸ ਦੇ ਲਈ ਘਰੇਲੂ ਵੀਜ਼ਾ ਨਵਿਆਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਫੋਕਸ ਭਾਰਤ ‘ਤੇ ਹੈ। ਉਨ੍ਹਾਂ ਕਿਹਾ ਕਿ ਦਸੰਬਰ ਤੋਂ ਸ਼ੁਰੂ ਹੋਣ ਵਾਲੇ ਇਸ ਤਿੰਨ ਮਹੀਨੇ ਦੇ ਪ੍ਰੋਗਰਾਮ ਵਿੱਚ ਵਿਦੇਸ਼ ਵਿਭਾਗ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ 20 ਹਜ਼ਾਰ ਵੀਜ਼ੇ ਜਾਰੀ ਕਰੇਗਾ ਜੋ ਪਹਿਲਾਂ ਹੀ ਦੇਸ਼ ਦੇ ਅੰਦਰ ਰਹਿ ਰਹੇ ਹਨ।

ਭਾਰਤੀ ਨਾਗਰਿਕਾਂ ਨੂੰ ਮਿਲੇਗਾ ਫਾਇਦਾ

ਵੀਜ਼ਾ ਸੇਵਾਵਾਂ ਬਾਰੇ ਰਾਜ ਦੀ ਉਪ ਸਹਾਇਕ ਸਕੱਤਰ ਜੂਲੀ ਸਟਫਟ ਨੇ ਕਿਹਾ ਕਿ ਪ੍ਰਕਿਰਿਆ ਦੇ ਅੱਗੇ ਵਧਣ ਨਾਲ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਭਾਰਤੀ ਕਾਮਿਆਂ ਦਾ ਸਭ ਤੋਂ ਹੁਨਰਮੰਦ ਸਮੂਹ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਅਮਰੀਕਾ ਦੇ ਇਸ ਪ੍ਰੋਗਰਾਮ ਦਾ ਸਭ ਤੋਂ ਜ਼ਿਆਦਾ ਫਾਇਦਾ ਭਾਰਤੀ ਨਾਗਰਿਕਾਂ ਨੂੰ ਮਿਲੇਗਾ ਅਤੇ ਨਾਲ ਹੀ ਲੋਕਾਂ ਨੂੰ ਵੀਜ਼ਾ ਦੇ ਨਵੀਨੀਕਰਨ ਲਈ ਭਾਰਤ ਜਾਂ ਕਿਤੇ ਹੋਰ ਵਾਪਸ ਜਾਣ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਘਰੇਲੂ ਵੀਜ਼ਾ ਨਵਿਆਉਣ ਦਾ ਪ੍ਰੋਗਰਾਮ ਸਿਰਫ ਵੀਜ਼ਾ ਲਈ ਹੈ।

ਪੀਐਮ ਨੇ ਪ੍ਰਵਾਸੀ ਭਾਰਤੀਆਂ ਦੇ ਸਾਹਮਣੇ ਕੀਤਾ ਸੀ ਐਲਾਨ

ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਵਿਦੇਸ਼ ਮੰਤਰਾਲਾ ਪਿਛਲੇ ਕੁਝ ਸਮੇਂ ਤੋਂ ਇਸ ਪ੍ਰੋਗਰਾਮ ਦੀ ਤਿਆਰੀ ਕਰ ਰਿਹਾ ਸੀ। ਇਸ ਦਾ ਰਸਮੀ ਐਲਾਨ ਉਦੋਂ ਕੀਤਾ ਗਿਆ ਜਦੋਂ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਦੌਰੇ ‘ਤੇ ਗਏ ਸਨ। ਪ੍ਰਧਾਨ ਮੰਤਰੀ ਨੇ ਰੋਨਾਲਡ ਰੀਗਨ ਸੈਂਟਰ ਵਿਖੇ ਭਾਰਤੀ ਪ੍ਰਵਾਸੀਆਂ ਨੂੰ ਆਪਣੇ ਸੰਬੋਧਨ ਦੌਰਾਨ ਇਹ ਐਲਾਨ ਕੀਤਾ ਸੀ। ਭਾਰਤੀ-ਅਮਰੀਕੀ ਭਾਈਚਾਰੇ ਦੇ ਨੇਤਾ ਅਜੇ ਜੈਨ ਭੂਟੋਰੀਆ ਨੇ ਅਮਰੀਕੀ ਵਿਦੇਸ਼ ਵਿਭਾਗ ਦੇ ਇਸ ਕਦਮ ਨੂੰ ਬਹੁਤ ਮਹੱਤਵਪੂਰਨ ਦੱਸਿਆ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...