AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh ਹਾਲੇ ਵੀ ਫਰਾਰ, ਪੰਜਾਬ ਦੇ ਹਾਲਾਤਾਂ ‘ਤੇ ਕਿਉਂ ਨਜ਼ਰ ਰੱਖ ਰਿਹਾ ਹੈ ਕੈਨੇਡਾ ?

Operation Amritpal: ਕੈਨੇਡਾ ਸਰਕਾਰ ਪੰਜਾਬ ਦੇ ਤਾਜ਼ਾ ਹਾਲਾਤ 'ਤੇ ਨਜ਼ਰ ਰੱਖ ਰਹੀ ਹੈ। ਦੂਜੇ ਪਾਸੇ ਸੂਚਨਾ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਨੇਪਾਲ ਭੱਜ ਸਕਦਾ ਹੈ। ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ।

Amritpal Singh ਹਾਲੇ ਵੀ ਫਰਾਰ, ਪੰਜਾਬ ਦੇ ਹਾਲਾਤਾਂ 'ਤੇ ਕਿਉਂ ਨਜ਼ਰ ਰੱਖ ਰਿਹਾ ਹੈ ਕੈਨੇਡਾ ?
Amritpal Singh: ਮੈਂ ਭਗੌੜਾ ਨਹੀਂ ਹਾਂ, ਜਲਦੀ ਆਵਾਂਗਾ…ਅੰਮ੍ਰਿਤਪਾਲ ਸਿੰਘ ਨੇ ਨਵੀਂ ਵੀਡੀਓ ਵਿੱਚ ਦਿਖਾਏ ਤੇਵਰ
tv9-punjabi
| Published: 26 Mar 2023 20:07 PM IST
Share
Operation Amritpal Singh: ਭਗੌੜਾ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਹੁਣ ਤੱਕ ਪੰਜਾਬ ਪੁਲਿਸ ਦੀਆਂ ਨਜ਼ਰਾਂ ਤੋਂ ਲੁਕ ਰਿਹਾ ਹੈ। ਸਰਹੱਦੀ ਇਲਾਕਿਆਂ (Border Area) ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਅੰਮ੍ਰਿਤਪਾਲ ਸਿੰਘ ਨੇਪਾਲ ਰਾਹੀਂ ਵਿਦੇਸ਼ ਨਾ ਜਾ ਸਕੇ। ਪੰਜਾਬ ਵਿੱਚ ਹਰ ਕੋਨੇ ‘ਤੇ ਪੁਲਿਸ ਦਾ ਪਹਿਰਾ ਹੈ। ਹੁਣ ਕੈਨੇਡਾ ਵੀ ਪੰਜਾਬ ਦੇ ਤਾਜ਼ਾ ਹਾਲਾਤ ‘ਤੇ ਨਜ਼ਰ ਰੱਖ ਰਿਹਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਹੈ ਕਿ ਅਸੀਂ ਪੰਜਾਬ ਦੇ ਘਟਨਾਕ੍ਰਮ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਇੰਡੋ-ਕੈਨੇਡੀਅਨ ਸੰਸਦ ਮੈਂਬਰ ਇਕਵਿੰਦਰ ਐੱਸ. ਗਹਿਰ ਦੇ ਸਵਾਲ ਦੇ ਜਵਾਬ ‘ਚ ਮੇਲਾਨੀਆ ਜੌਲੀ ਨੇ ਕਿਹਾ ਕਿ ਕੈਨੇਡਾ ਸਰਕਾਰ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕਰਦੀ ਰਹੇਗੀ। ਭਾਈਚਾਰੇ ਦੇ ਲੋਕਾਂ ਨੂੰ ਕੈਨੇਡਾ ਸਰਕਾਰ (Canada Government) ‘ਤੇ ਭਰੋਸਾ ਪ੍ਰਗਟਾਉਣਾ ਚਾਹੀਦਾ ਹੈ। ਹਾਊਸ ਆਫ ਕਾਮਨਜ਼ ‘ਚ ਜੌਲੀ ਨੇ ਕਿਹਾ ਕਿ ਅਸੀਂ ਪੰਜਾਬ ‘ਚ ਜੋ ਕੁਝ ਹੋ ਰਿਹਾ ਹੈ, ਉਸ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਬਾਰੇ ਸੁਣਿਆ ਹੈ, ਪਰ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਵਿੱਚ ਸਥਿਤੀ ਜਲਦੀ ਹੀ ਆਮ ਵਾਂਗ ਹੋ ਜਾਵੇਗੀ।

ਅਫਵਾਹਾਂ ‘ਤੇ ਵਿਸ਼ਵਾਸ ਨਾ ਕਰੋ-ਭਾਰਤੀ ਵਿਦੇਸ਼ ਮੰਤਰਾਲਾ

ਪੰਜਾਬ ਦੇ ਹਾਲਾਤ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵਿਦੇਸ਼ਾਂ ‘ਚ ਵਸਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਝੂਠ ਫੈਲਾਇਆ ਜਾ ਰਿਹਾ ਹੈ। ਇਸ ‘ਤੇ ਵਿਸ਼ਵਾਸ ਨਾ ਕਰੋ। ਭਗੌੜੇ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਮੁਹਿੰਮ ਜਾਰੀ ਹੈ।

ਭਾਰਤ-ਨੇਪਾਲ ਸਰਹੱਦ ‘ਤੇ ਪੁਲਿਸ ਦੀ ਨਜ਼ਰ

ਦੱਸ ਦੇਈਏ ਕਿ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਗੁਆਂਢੀ ਦੇਸ਼ ਨੇਪਾਲ ਵਿੱਚ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ (Uttarakhand) ਦੇ ਧਾਰਚੂਲਾ ਵਿੱਚ ਭਾਰਤ-ਨੇਪਾਲ ਸਰਹੱਦ ‘ਤੇ SSB ਦੇ ਜਵਾਨ ਅਲਰਟ ‘ਤੇ ਹਨ। ਪੁਲਿਸ ਭਾਰਤ-ਨੇਪਾਲ ਸਰਹੱਦ ‘ਤੇ ਆਉਣ-ਜਾਣ ਵਾਲੇ ਲੋਕਾਂ ‘ਤੇ ਨਜ਼ਰ ਰੱਖ ਰਹੀ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ ਪੰਜਾਬ, ਦਿੱਲੀ, ਜੰਮੂ-ਕਸ਼ਮੀਰ ਅਤੇ ਉਤਰਾਖੰਡ ਸਮੇਤ ਕਰੀਬ 9 ਸੂਬਿਆਂ ਵਿੱਚ ਜਾਰੀ ਹੈ। ਪੁਲਿਸ ਅੰਮ੍ਰਿਤਪਾਲ ਨੂੰ ਫੜਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਅਕਾਲ ਤਖ਼ਤ ਨੇ ਅੰਮ੍ਰਿਤਪਾਲ ਨੂੰ ਸਰੰਡਰ ਕਰਨ ਲਈ ਕਿਹਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਸਰੰਡਰ ਕਰੇ ਅਤੇ ਪੁਲਿਸ ਜਾਂਚ ਵਿੱਚ ਸਹਿਯੋਗ ਕਰੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...