Amritpal Singh: ਮੈਂ ਭਗੌੜਾ ਨਹੀਂ ਹਾਂ, ਜਲਦੀ ਆਵਾਂਗਾ…ਅੰਮ੍ਰਿਤਪਾਲ ਸਿੰਘ ਨੇ ਨਵੀਂ ਵੀਡੀਓ ਵਿੱਚ ਦਿਖਾਏ ਤੇਵਰ
Operation Amritpal Singh: ਭਗੌੜਾ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਹੁਣ ਤੱਕ ਪੰਜਾਬ ਪੁਲਿਸ ਦੀਆਂ ਨਜ਼ਰਾਂ ਤੋਂ ਲੁਕ ਰਿਹਾ ਹੈ।
ਸਰਹੱਦੀ ਇਲਾਕਿਆਂ (Border Area) ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਅੰਮ੍ਰਿਤਪਾਲ ਸਿੰਘ ਨੇਪਾਲ ਰਾਹੀਂ ਵਿਦੇਸ਼ ਨਾ ਜਾ ਸਕੇ। ਪੰਜਾਬ ਵਿੱਚ ਹਰ ਕੋਨੇ ‘ਤੇ ਪੁਲਿਸ ਦਾ ਪਹਿਰਾ ਹੈ। ਹੁਣ ਕੈਨੇਡਾ ਵੀ ਪੰਜਾਬ ਦੇ ਤਾਜ਼ਾ ਹਾਲਾਤ ‘ਤੇ ਨਜ਼ਰ ਰੱਖ ਰਿਹਾ ਹੈ।
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਹੈ ਕਿ ਅਸੀਂ ਪੰਜਾਬ ਦੇ ਘਟਨਾਕ੍ਰਮ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।
ਇੰਡੋ-ਕੈਨੇਡੀਅਨ ਸੰਸਦ ਮੈਂਬਰ ਇਕਵਿੰਦਰ ਐੱਸ. ਗਹਿਰ ਦੇ ਸਵਾਲ ਦੇ ਜਵਾਬ ‘ਚ ਮੇਲਾਨੀਆ ਜੌਲੀ ਨੇ ਕਿਹਾ ਕਿ ਕੈਨੇਡਾ ਸਰਕਾਰ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕਰਦੀ ਰਹੇਗੀ। ਭਾਈਚਾਰੇ ਦੇ ਲੋਕਾਂ ਨੂੰ
ਕੈਨੇਡਾ ਸਰਕਾਰ (Canada Government) ‘ਤੇ ਭਰੋਸਾ ਪ੍ਰਗਟਾਉਣਾ ਚਾਹੀਦਾ ਹੈ। ਹਾਊਸ ਆਫ ਕਾਮਨਜ਼ ‘ਚ ਜੌਲੀ ਨੇ ਕਿਹਾ ਕਿ ਅਸੀਂ ਪੰਜਾਬ ‘ਚ ਜੋ ਕੁਝ ਹੋ ਰਿਹਾ ਹੈ, ਉਸ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।
ਅਸੀਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਬਾਰੇ ਸੁਣਿਆ ਹੈ, ਪਰ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਵਿੱਚ ਸਥਿਤੀ ਜਲਦੀ ਹੀ ਆਮ ਵਾਂਗ ਹੋ ਜਾਵੇਗੀ।
ਅਫਵਾਹਾਂ ‘ਤੇ ਵਿਸ਼ਵਾਸ ਨਾ ਕਰੋ-ਭਾਰਤੀ ਵਿਦੇਸ਼ ਮੰਤਰਾਲਾ
ਪੰਜਾਬ ਦੇ ਹਾਲਾਤ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵਿਦੇਸ਼ਾਂ ‘ਚ ਵਸਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਝੂਠ ਫੈਲਾਇਆ ਜਾ ਰਿਹਾ ਹੈ। ਇਸ ‘ਤੇ ਵਿਸ਼ਵਾਸ ਨਾ ਕਰੋ। ਭਗੌੜੇ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਮੁਹਿੰਮ ਜਾਰੀ ਹੈ।
ਭਾਰਤ-ਨੇਪਾਲ ਸਰਹੱਦ ‘ਤੇ ਪੁਲਿਸ ਦੀ ਨਜ਼ਰ
ਦੱਸ ਦੇਈਏ ਕਿ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਗੁਆਂਢੀ ਦੇਸ਼ ਨੇਪਾਲ ਵਿੱਚ ਹੋਣ ਦੀ ਸੰਭਾਵਨਾ ਹੈ।
ਉੱਤਰਾਖੰਡ (Uttarakhand) ਦੇ ਧਾਰਚੂਲਾ ਵਿੱਚ ਭਾਰਤ-ਨੇਪਾਲ ਸਰਹੱਦ ‘ਤੇ SSB ਦੇ ਜਵਾਨ ਅਲਰਟ ‘ਤੇ ਹਨ। ਪੁਲਿਸ ਭਾਰਤ-ਨੇਪਾਲ ਸਰਹੱਦ ‘ਤੇ ਆਉਣ-ਜਾਣ ਵਾਲੇ ਲੋਕਾਂ ‘ਤੇ ਨਜ਼ਰ ਰੱਖ ਰਹੀ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ ਪੰਜਾਬ, ਦਿੱਲੀ, ਜੰਮੂ-ਕਸ਼ਮੀਰ ਅਤੇ ਉਤਰਾਖੰਡ ਸਮੇਤ ਕਰੀਬ 9 ਸੂਬਿਆਂ ਵਿੱਚ ਜਾਰੀ ਹੈ। ਪੁਲਿਸ ਅੰਮ੍ਰਿਤਪਾਲ ਨੂੰ ਫੜਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।
ਇਸ ਦੌਰਾਨ ਅਕਾਲ ਤਖ਼ਤ ਨੇ ਅੰਮ੍ਰਿਤਪਾਲ ਨੂੰ ਸਰੰਡਰ ਕਰਨ ਲਈ ਕਿਹਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਸਰੰਡਰ ਕਰੇ ਅਤੇ ਪੁਲਿਸ ਜਾਂਚ ਵਿੱਚ ਸਹਿਯੋਗ ਕਰੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ