ਅੰਮ੍ਰਿਤਸਰ: ਹੋਟਲ ‘ਚੋਂ ਮਿਲੀ NRI ਮਹਿਲਾ ਦੀ ਲਾਸ਼, ਪਤੀ ਮੌਕੇ ਤੋਂ ਫ਼ਰਾਰ
ਪੁਲਿਸ ਨੇ ਇਸ ਮਾਮਲੇ 'ਚ ਮ੍ਰਿਤਕ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਚੱਲ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮ ਦੀ ਤਲਾਸ਼ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਮਹਿਲਾ ਦੇ (ਮਾਪੇ) ਘਰ ਵਾਲਿਆਂ ਨੂੰ ਬੁਲਾਇਆ ਹੈ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ।
ਅੰਮ੍ਰਿਤਸਰ ਦੇ ਕੋਰਟ ਰੋਡ ਵਿਖੇ ਹੋਟਲ ਕਿੰਗਸ ਰੂਟ ‘ਚ ਇੱਕ ਐਨਆਰਆਈ ਮਹਿਲਾ ਦਾ ਕਤਲ ਹੋਇਆ ਹੈ। ਮਹਿਲਾ ਦੀ ਲਾਸ਼ ਹੋਟਲ ਦੇ ਕਮਰੇ ‘ਚੋਂ ਮਿਲੀ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜਤ ਕੌਰ ਵਾਸੀ ਪਿੰਡ ਵੜੈਚ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮਹਿਲਾ ਆਪਣੇ ਪਤੀ ਦੇ ਨਾਲ ਹੋਟਲ ‘ਚ ਰੁਕੀ ਹੋਈ ਸੀ। ਉਸ ਦਾ ਪਤੀ ਹੋਟਲ ਤੋਂ ਫ਼ਰਾਰ ਹੋ ਗਿਆ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮਹਿਲਾ ਦੇ ਪਤੀ ਨੇ ਹੀ ਕਤਲ ਕੀਤਾ ਹੈ ਤੇ ਉਹ ਇਸ ਤੋਂ ਬਾਅਦ ਫ਼ਰਾਰ ਹੋ ਗਿਆ।
