America: ਬਨੂੜ ਦੇ ਨੌਜਵਾਨ ਦੀ ਅਮਰੀਕਾ ਦੀ ਝੀਲ ‘ਚ ਡੁੱਬਣ ਕਾਰਨ ਮੌਤ, ਪਰਿਵਾਰ ਦਾ ਹੋ ਰਿਹਾ ਬੁਰਾ ਹਾਲ
ਹਸ਼ਨਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਕਰੀਬ ਡੇਢ ਮਹੀਨਾ ਪਹਿਲਾਂ ਗੰਡਾਖੇੜੀ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
NRI. ਬਨੂੜ ਦੇ ਪਿੰਡ ਮਠਿਆਡਾ ਦੇ 22 ਸਾਲਾ ਨੌਜਵਾਨ ਦੀ ਅਮਰੀਕਾ (America) ਦੀ ਮਿਲਟਰੋਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਗਿਆ ਸੀ। ਪਿੰਡ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਹ ਆਪਣੇ ਦੋਸਤਾਂ ਨਾਲ ਅਮਰੀਕਾ ਦੀ ਮਿਲਟਰੋਨ ਝੀਲ ਦੇਖਣ ਗਿਆ ਸੀ।
ਇਸ ਦੌਰਾਨ ਹਸ਼ਨਪ੍ਰੀਤ ਸਿੰਘ ਤਿਲਕਣ ਕਾਰਨ ਝੀਲ ਵਿੱਚ ਡਿੱਗ ਗਿਆ। ਸੂਚਨਾ ਮਿਲਣ ‘ਤੇ ਸਥਾਨਕ ਪ੍ਰਸ਼ਾਸਨ ਨੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਨੂੰ ਬਾਹਰ ਕੱਢਿਆ ਅਤੇ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਹਸ਼ਨਪ੍ਰੀਤ ਸਿੰਘ ਦੀ ਮੌਤ ਹੋ ਗਈ। ਸੋਮਵਾਰ ਸਵੇਰੇ ਜਿਵੇਂ ਹੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਖ਼ਬਰ ਮਿਲੀ ਤਾਂ ਹਰ ਕੋਈ ਸੋਗ ਵਿੱਚ ਡੁੱਬ ਗਿਆ।


