10 ਦਿਨ ਪਹਿਲਾਂ ਕੈਨੇਡਾ ਗਏ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
Boy Got Cardiac Arrest in Canada: ਭਾਰਤ ਤੋਂ ਕੈਨੇਡਾ ਗਏ ਕਈ ਨੌਜਵਾਨਾਂ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਦੀ ਖਬਰ ਸਾਹਮਣੇ ਆ ਚੁੱਕੀ ਹੈ। ਕੈਨੇਡਾ ਵਿੱਚ ਰਹਿਣ ਦੀ ਬਹੁਤ ਜਿਆਦਾ ਉਤਸੁਕਤਾ ਜਾਂ ਫੇਰ ਕਲਾਈਮੇਟ ਚੇਂਜ ਹੋਣ ਦਾ ਅਸਰ, ਇਸ ਗੱਲ ਦੀ ਘੋਖ ਕਰਨ ਦੀ ਲੌੜ ਹੈ।
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ ਦੇ 17 ਸਾਲਾ ਜਗਜੀਤ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ ਪੜ੍ਹਾਈ ਅਤੇ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਪੀੜਤ ਪਰਿਵਾਰ ਪਹਿਲਾਂ ਹੀ ਭੈਣ-ਭਰਾ ਨੂੰ ਕੈਨੇਡਾ ਭੇਜਣ ਲਈ 46 ਲੱਖ ਰੁਪਏ ਖਰਚ ਕਰ ਚੁੱਕਾ ਹੈ। ਪਰਿਵਾਰ ਨੇ ਬੈਂਕ ਤੋਂ 35 ਲੱਖ ਰੁਪਏ ਅਤੇ ਏਜੰਟ ਤੋਂ 11 ਲੱਖ ਰੁਪਏ ਉਧਾਰ ਲਏ ਸਨ। ਇਸ ਦੇ ਨਾਲ ਹੀ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।


