10 ਦਿਨ ਪਹਿਲਾਂ ਕੈਨੇਡਾ ਗਏ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

Updated On: 

26 Jul 2023 16:53 PM

Boy Got Cardiac Arrest in Canada: ਭਾਰਤ ਤੋਂ ਕੈਨੇਡਾ ਗਏ ਕਈ ਨੌਜਵਾਨਾਂ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਦੀ ਖਬਰ ਸਾਹਮਣੇ ਆ ਚੁੱਕੀ ਹੈ। ਕੈਨੇਡਾ ਵਿੱਚ ਰਹਿਣ ਦੀ ਬਹੁਤ ਜਿਆਦਾ ਉਤਸੁਕਤਾ ਜਾਂ ਫੇਰ ਕਲਾਈਮੇਟ ਚੇਂਜ ਹੋਣ ਦਾ ਅਸਰ, ਇਸ ਗੱਲ ਦੀ ਘੋਖ ਕਰਨ ਦੀ ਲੌੜ ਹੈ।

10 ਦਿਨ ਪਹਿਲਾਂ ਕੈਨੇਡਾ ਗਏ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
Follow Us On

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ ਦੇ 17 ਸਾਲਾ ਜਗਜੀਤ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ ਪੜ੍ਹਾਈ ਅਤੇ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਪੀੜਤ ਪਰਿਵਾਰ ਪਹਿਲਾਂ ਹੀ ਭੈਣ-ਭਰਾ ਨੂੰ ਕੈਨੇਡਾ ਭੇਜਣ ਲਈ 46 ਲੱਖ ਰੁਪਏ ਖਰਚ ਕਰ ਚੁੱਕਾ ਹੈ। ਪਰਿਵਾਰ ਨੇ ਬੈਂਕ ਤੋਂ 35 ਲੱਖ ਰੁਪਏ ਅਤੇ ਏਜੰਟ ਤੋਂ 11 ਲੱਖ ਰੁਪਏ ਉਧਾਰ ਲਏ ਸਨ। ਇਸ ਦੇ ਨਾਲ ਹੀ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

20 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ ਜਗਜੀਤ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਗਜੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਗਜੀਤ 14 ਜੁਲਾਈ ਨੂੰ ਪਿੰਡ ਤੋਂ ਕੈਨੇਡਾ ਗਿਆ ਸੀ ਕਿ ਉਹ ਉੱਥੇ ਪੜ੍ਹਾਈ ਪੂਰੀ ਕਰਕੇ ਚੰਗੀ ਨੌਕਰੀ ਹਾਸਿਲ ਕਰਨਾ ਚਾਹੁੰਦਾ ਸੀ। ਪਰ ਉਸ ਨੂੰ ਕੀ ਪਤਾ ਸੀ ਕਿ ਕੈਨੇਡਾ ‘ਚ ਉਸ ਦੀ ਮੌਤ ਉਸ ਦੀ ਉਡੀਕ ਕਰ ਰਹੀ ਸੀ। ਜਗਜੀਤ ਸਿੰਘ ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ 4 ਮਹੀਨੇ ਪਹਿਲਾਂ ਮ੍ਰਿਤਕ ਦੀ ਭੈਣ ਵੀ ਪੜ੍ਹਾਈ ਲਈ ਕੈਨੇਡਾ ਗਈ ਸੀ, ਜਿਸ ਤੋਂ ਬਾਅਦ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ

ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ ‘ਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਦੁਖਦਾਈ ਘਟਨਾ ਤੋਂ ਸਦਮੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੋੜਨ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਆਪਣਾ ਪਾਲਣ ਪੋਸ਼ਣ ਕਰ ਸਕੇ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ। ਦਾਦੀ ਆਪਣੇ ਪੋਤੇ ਨੂੰ ਯਾਦ ਕਰਕੇ ਵਾਰ-ਵਾਰ ਬੇਹੋਸ਼ ਹੋ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version