ਕੈਨੇਡਾ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ‘ਤੇ ਵੱਡਾ ਐਕਸ਼ਨ, ਪੰਜਾਬ ‘ਚ ਜਮੀਨ ਕੀਤੀ ਕੁਰਕ

Published: 

06 Oct 2023 18:48 PM

ਪੰਜਾਬ ਪੁਲਿਸ ਦੀ ਜਾਂਚ ਵਿੱਚ ਹਮਲੇ ਵਿੱਚ ਗੁਆਂਢੀ ਮੁਲਕਾਂ ਪਾਕਿਸਤਾਨ ਅਤੇ ਕੈਨੇਡਾ ਦੀ ਭੂਮਿਕਾ ਦਾ ਖੁਲਾਸਾ ਹੋਇਆ ਹੈ। ਸਾਰੀ ਸਾਜ਼ਿਸ਼ ਕੈਨੇਡਾ 'ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਰਚੀ ਸੀ। ਆਰਪੀਜੀ ਪਾਕਿਸਤਾਨ ਤੋਂ ਭੇਜੀ ਗਈ ਸੀ।

ਕੈਨੇਡਾ ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਵੱਡਾ ਐਕਸ਼ਨ, ਪੰਜਾਬ ਚ ਜਮੀਨ ਕੀਤੀ ਕੁਰਕ
Follow Us On

ਐੱਨਆਰਆਈ ਨਿਊਜ। ਮੋਹਾਲੀ ਸਥਿਤ ਪੰਜਾਬ ਪੁਲਿਸ (Punjab Police) ਦੇ ਖੁਫੀਆ ਹੈੱਡਕੁਆਰਟਰ ‘ਤੇ 16 ਮਹੀਨੇ ਪਹਿਲਾਂ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ‘ਚ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ ‘ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੀੜੀਆਂ ਵਿੱਚ ਲੰਡਾ ਦੀ ਚਾਰ ਕਨਾਲ ਜਾਇਦਾਦ ਕੁਰਕ ਕਰ ਲਈ ਹੈ। ਪੁਲਿਸ ਇਸ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਲਈ ਵਿਗਿਆਨਕ ਢੰਗ ਨਾਲ ਜਾਂਚ ਕਰ ਰਹੀ ਹੈ।

ਡੀਜੀਪੀ ਗੌਰਵ ਯਾਦਵ ਵੀ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹਨ, ਕਿਉਂਕਿ ਮੁਲਜ਼ਮਾਂ ਨੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲਾ ਕਰਕੇ ਪੰਜਾਬ ਪੁਲਿਸ ਨੂੰ ਨਿਸ਼ਾਨਾ ਬਣਾਇਆ ਸੀ।

ਪੰਜਾਬ ਪੁਲਿਸ ਦੇ ਖੂਫੀਆਂ ਨੂੰ ਬਣਾਇਆ ਸੀ ਨਿਸ਼ਾਨਾ

ਮਈ 2022 ਵਿੱਚ, ਸੈਕਟਰ-77, ਮੁਹਾਲੀ (Mohali) ਵਿੱਚ ਸਥਿਤ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ਨੂੰ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀਆਂ ਨੇ ਆਪਣੇ ਨੈੱਟਵਰਕ ਵਿੱਚ ਸ਼ਾਮਲ ਗੈਂਗਸਟਰਾਂ ਦੀ ਮਦਦ ਨਾਲ ਨਿਸ਼ਾਨਾ ਬਣਾਇਆ ਸੀ। ਦੇਰ ਸ਼ਾਮ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀਜ਼ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਹਮਲੇ ਦੇ ਸਮੇਂ ਦਫਤਰ ‘ਚ ਛੁੱਟੀ ਸੀ। ਇਹੀ ਕਾਰਨ ਸੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਇਮਾਰਤ ਨੂੰ ਮਾਮੂਲੀ ਨੁਕਸਾਨ ਹੋਇਆ ਹੈ। ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਪਾਕਿਸਤਾਨ ਦੀ ਭੂਮਿਕਾ ਦਾ ਹੋਇਆ ਖੁਲਾਸਾ

ਪੰਜਾਬ ਪੁਲਿਸ ਦੀ ਜਾਂਚ ਵਿੱਚ ਹਮਲੇ ਵਿੱਚ ਗੁਆਂਢੀ ਮੁਲਕਾਂ ਪਾਕਿਸਤਾਨ ਅਤੇ ਕੈਨੇਡਾ ਦੀ ਭੂਮਿਕਾ ਦਾ ਖੁਲਾਸਾ ਹੋਇਆ ਹੈ। ਸਾਰੀ ਸਾਜ਼ਿਸ਼ ਕੈਨੇਡਾ ‘ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਰਚੀ ਸੀ। ਆਰਪੀਜੀ ਪਾਕਿਸਤਾਨ ਤੋਂ ਭੇਜੀ ਗਈ ਸੀ। ਇਸ ਬਾਰੇ ਮੁਹਾਲੀ ਦੇ ਡੀਐਸਪੀ (DSP) ਸਿਟੀ-2 ਹਰਸਿਮਰਨ ਸਿੰਘ ਬੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ 13 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤੇ ਹਨ। ਜਦੋਂ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਮਾਮਲੇ ਵਿੱਚ ਦੋ ਹੋਰ ਲੋਕਾਂ ਦੇ ਨਾਮ ਸਾਹਮਣੇ ਆਏ। ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹਮਲੇ ਵਿੱਚ ਸ਼ਾਮਲ ਨਾਬਾਲਗ ਮੁਲਜ਼ਮਾਂ ਦਾ ਗੇਟ ਟੈਸਟ ਵੀ ਕਰਵਾਇਆ ਗਿਆ ਸੀ।

ਤਰਨਤਾਰਨ ਦੇ ਡੀਸੀ ਨੇ ਭੇਜੇ ਵੇਰਵੇ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਮਲੇ ਨਾਲ ਸਬੰਧਤ ਸਾਰੀਆਂ ਲੈਬ ਦੀਆਂ ਰਿਪੋਰਟਾਂ ਆ ਚੁੱਕੀਆਂ ਹਨ। ਜਦਕਿ ਇਸ ਮਾਮਲੇ ‘ਚ ਅੱਤਵਾਦੀ ਲਾਂਡਾ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਹੈ। ਕੁਰਕ ਕੀਤੀ ਜਾਇਦਾਦ ਤਰਨਤਾਰਨ ਦੇ ਮਾਲ ਵਿਭਾਗ ਵੱਲੋਂ ਤਸਦੀਕ ਕੀਤੀ ਗਈ ਸੀ। ਤਰਨਤਾਰਨ ਦੇ ਡੀਸੀ ਨੇ ਜਾਇਦਾਦ ਦੇ ਵੇਰਵੇ ਭੇਜੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਕਤ ਜਾਇਦਾਦ ਕੁਰਕ ਕਰ ਲਈ ਹੈ। ਇਸ ਤੋਂ ਪਹਿਲਾਂ NIA ਨੇ ਅੱਤਵਾਦੀ ਲਾਂਡਾ ਦੀ ਕੁਝ ਜਾਇਦਾਦ ਵੀ ਕੁਰਕ ਕੀਤੀ ਸੀ।