ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

NRI ਸਭਾ ਨੂੰ ਮਿਲਿਆ ਨਵਾਂ ਪ੍ਰਧਾਨ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤੀ ਵਧਾਈ

ਨਵੀਂ ਚੁਣੀ ਗਈ ਪ੍ਰਧਾਨ ਪਰਵਿੰਦਰ ਕੌਰ ਨੂੰ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਧਾਈ ਦਿੱਤੀ, ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨਆਰਆਈ ਸਭਾ ਪੰਜਾਬ ਦੀਆਂ ਗਤੀਵਿਧੀਆਂ ਕਾਰਨ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਵਿੱਚ ਮਦਦ ਮਿਲਦੀ ਹੈ, ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਐਨਆਰਆਈ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ

NRI ਸਭਾ ਨੂੰ ਮਿਲਿਆ ਨਵਾਂ ਪ੍ਰਧਾਨ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤੀ ਵਧਾਈ
Follow Us
davinder-kumar-jalandhar
| Updated On: 06 Jan 2024 14:25 PM IST
NRI ਸਭਾ ਪੰਜਾਬ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ, ਇਸ ਚੋਣ ਵਿੱਚ ਪਰਵਿੰਦਰ ਕੌਰ ਬੰਗਾ ਨੇ ਵਿਰੋਧੀ ਉਮੀਦਵਾਰਾਂ ਨੂੰ ਹਰਾਕੇ ਪ੍ਰਧਾਨ ਦੇ ਆਹੁਦੇ ਤੇ ਜਿੱਤ ਹਾਸਲ ਕੀਤੀ ਹੈ। ਪ੍ਰਧਾਨ ਦੇ ਆਹੁਦੇ ਦੀ ਚੋਣ ਲਈ ਮੈਦਾਨ ਚ ਤਿੰਨ ਉਮੀਦਵਾਰ ਸਨ ਜਿਨ੍ਹਾਂ ਚ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਅਤੇ ਕਮਲਜੀਤ ਸਿੰਘ ਹੇਅਰ ਵੀ ਸ਼ਾਮਿਲ ਸਨ। NRI ਸਭਾ ਪੰਜਾਬ ਦੇ ਪ੍ਰਧਾਨ ਲਈ ਕੁੱਲ 168 ਲੋਕਾਂ ਨੇ ਆਪਣੀ ਵੋਟ ਭੁਗਤਾਈ। ਜਿਸ ਵਿਚੋਂ ਕਮਲਜੀਤ ਹੇਅਰ ਨੂੰ ਕੋਈ ਵੋਟ ਨਹੀਂ ਮਿਲੀ ਜਦਕਿ ਜਸਬੀਰ ਸਿੰਘ ਗਿੱਲ ਨੂੰ 14 ਵੋਟਾਂ ਪ੍ਰਾਪਤ ਹੋਈਆਂ ਇਸ ਤੋਂ ਇਲਾਵਾ ਪਰਵਿੰਦਰ ਕੌਰ ਨੂੰ 147 ਵੋਟਾਂ ਹਾਸਲ ਹੋਈਆਂ ਅਤੇ ਇਸ ਚੋਣ ਵਿੱਚ ਉਹਨਾਂ ਦੀ ਇੱਕ ਪਾਸੜ ਜਿੱਤ ਹੋਈ। ਇਸ ਤੋਂ ਪਹਿਲਾਂ ਸਵੇਰੇ ਵੇਲੇ ਮੈਂਬਰਾਂ ਦੇ ਪਹੁੰਚਣ ਤੇ ਉਲਝਣ ਦੀ ਸਥਿਤੀ ਬਰਕਰਾਰ ਰਹੀ ਐੱਨਆਰਆਈ ਸਭਾ ਦੇ ਸਾਲ 2018 ਵਿੱਚ 450 ਦੇ ਕਰੀਬ ਨਵੇਂ ਮੈਂਬਰ ਜੋੜੇ ਗਏ ਹਨ। 650 ਅਜਿਹੇ ਵੋਟਰ ਹਨ ਜਿਨ੍ਹਾਂ ਨੇ ਸਾਲ 2018 ਤੋਂ ਬਾਅਦ ਆਈ ਕਾਰਡ ਰੀਨਿਉ ਕਰਵਾਇਆ ਹੈ ਜਿਨ੍ਹਾਂ ਕੋਲ ਵੋਟ ਦਾ ਅਧਿਕਾਰ ਹੈ। ਜ਼ਿਆਦਾਤਰ ਮੈਂਬਰਾਂ ਕੋਲ ਸਾਲ 2018 ਵਾਲਾ ਪੁਰਾਣਾ ਆਈ ਕਾਰਡ ਹੈ ਪਰ ਵੋਟ ਦਾ ਅਧਿਕਾਰ ਨਹੀਂ ਹੈ। ਨਵੀਂ ਚੁਣੀ ਗਈ ਪ੍ਰਧਾਨ ਪਰਵਿੰਦਰ ਕੌਰ ਨੂੰ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਧਾਈ ਦਿੱਤੀ, ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨਆਰਆਈ ਸਭਾ ਪੰਜਾਬ ਦੀਆਂ ਗਤੀਵਿਧੀਆਂ ਕਾਰਨ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਵਿੱਚ ਮਦਦ ਮਿਲਦੀ ਹੈ, ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਐਨਆਰਆਈ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਫਿਰ ਵੀ ਸਮੱਸਿਆ ਆਉਂਦੀ ਹੈ ਤਾਂ ਭਾਰਤ ਸਰਕਾਰ ਨਾਲ ਮਿਲਕੇ ਉਹਨਾਂ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਨਾਲ ਪੰਜਾਬ ਵਿੱਚ ਇੱਕ ਬਦਲਾਅ ਦੀ ਲਹਿਰ ਚੱਲ ਰਹੀ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...