NRI ਸਭਾ ਨੂੰ ਮਿਲਿਆ ਨਵਾਂ ਪ੍ਰਧਾਨ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤੀ ਵਧਾਈ
ਨਵੀਂ ਚੁਣੀ ਗਈ ਪ੍ਰਧਾਨ ਪਰਵਿੰਦਰ ਕੌਰ ਨੂੰ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਧਾਈ ਦਿੱਤੀ, ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨਆਰਆਈ ਸਭਾ ਪੰਜਾਬ ਦੀਆਂ ਗਤੀਵਿਧੀਆਂ ਕਾਰਨ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਵਿੱਚ ਮਦਦ ਮਿਲਦੀ ਹੈ, ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਐਨਆਰਆਈ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ
NRI ਸਭਾ ਪੰਜਾਬ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ, ਇਸ ਚੋਣ ਵਿੱਚ ਪਰਵਿੰਦਰ ਕੌਰ ਬੰਗਾ ਨੇ ਵਿਰੋਧੀ ਉਮੀਦਵਾਰਾਂ ਨੂੰ ਹਰਾਕੇ ਪ੍ਰਧਾਨ ਦੇ ਆਹੁਦੇ ਤੇ ਜਿੱਤ ਹਾਸਲ ਕੀਤੀ ਹੈ। ਪ੍ਰਧਾਨ ਦੇ ਆਹੁਦੇ ਦੀ ਚੋਣ ਲਈ ਮੈਦਾਨ ਚ ਤਿੰਨ ਉਮੀਦਵਾਰ ਸਨ ਜਿਨ੍ਹਾਂ ਚ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਅਤੇ ਕਮਲਜੀਤ ਸਿੰਘ ਹੇਅਰ ਵੀ ਸ਼ਾਮਿਲ ਸਨ। NRI ਸਭਾ ਪੰਜਾਬ ਦੇ ਪ੍ਰਧਾਨ ਲਈ ਕੁੱਲ 168 ਲੋਕਾਂ ਨੇ ਆਪਣੀ ਵੋਟ ਭੁਗਤਾਈ। ਜਿਸ ਵਿਚੋਂ ਕਮਲਜੀਤ ਹੇਅਰ ਨੂੰ ਕੋਈ ਵੋਟ ਨਹੀਂ ਮਿਲੀ ਜਦਕਿ ਜਸਬੀਰ ਸਿੰਘ ਗਿੱਲ ਨੂੰ 14 ਵੋਟਾਂ ਪ੍ਰਾਪਤ ਹੋਈਆਂ ਇਸ ਤੋਂ ਇਲਾਵਾ ਪਰਵਿੰਦਰ ਕੌਰ ਨੂੰ 147 ਵੋਟਾਂ ਹਾਸਲ ਹੋਈਆਂ ਅਤੇ ਇਸ ਚੋਣ ਵਿੱਚ ਉਹਨਾਂ ਦੀ ਇੱਕ ਪਾਸੜ ਜਿੱਤ ਹੋਈ।
ਇਸ ਤੋਂ ਪਹਿਲਾਂ ਸਵੇਰੇ ਵੇਲੇ ਮੈਂਬਰਾਂ ਦੇ ਪਹੁੰਚਣ ਤੇ ਉਲਝਣ ਦੀ ਸਥਿਤੀ ਬਰਕਰਾਰ ਰਹੀ ਐੱਨਆਰਆਈ ਸਭਾ ਦੇ ਸਾਲ 2018 ਵਿੱਚ 450 ਦੇ ਕਰੀਬ ਨਵੇਂ ਮੈਂਬਰ ਜੋੜੇ ਗਏ ਹਨ। 650 ਅਜਿਹੇ ਵੋਟਰ ਹਨ ਜਿਨ੍ਹਾਂ ਨੇ ਸਾਲ 2018 ਤੋਂ ਬਾਅਦ ਆਈ ਕਾਰਡ ਰੀਨਿਉ ਕਰਵਾਇਆ ਹੈ ਜਿਨ੍ਹਾਂ ਕੋਲ ਵੋਟ ਦਾ ਅਧਿਕਾਰ ਹੈ। ਜ਼ਿਆਦਾਤਰ ਮੈਂਬਰਾਂ ਕੋਲ ਸਾਲ 2018 ਵਾਲਾ ਪੁਰਾਣਾ ਆਈ ਕਾਰਡ ਹੈ ਪਰ ਵੋਟ ਦਾ ਅਧਿਕਾਰ ਨਹੀਂ ਹੈ।
ਨਵੀਂ ਚੁਣੀ ਗਈ ਪ੍ਰਧਾਨ ਪਰਵਿੰਦਰ ਕੌਰ ਨੂੰ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਧਾਈ ਦਿੱਤੀ, ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨਆਰਆਈ ਸਭਾ ਪੰਜਾਬ ਦੀਆਂ ਗਤੀਵਿਧੀਆਂ ਕਾਰਨ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਵਿੱਚ ਮਦਦ ਮਿਲਦੀ ਹੈ, ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਐਨਆਰਆਈ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਫਿਰ ਵੀ ਸਮੱਸਿਆ ਆਉਂਦੀ ਹੈ ਤਾਂ ਭਾਰਤ ਸਰਕਾਰ ਨਾਲ ਮਿਲਕੇ ਉਹਨਾਂ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਨਾਲ ਪੰਜਾਬ ਵਿੱਚ ਇੱਕ ਬਦਲਾਅ ਦੀ ਲਹਿਰ ਚੱਲ ਰਹੀ ਹੈ।