AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬੀ ਮੁੰਡੇ ਨੇ 280 ਦੀ ਸਪੀਡ ‘ਚ ਭਜਾਈ ਕਾਰ, ਕੈਨੇਡਾ ‘ਚ ਕਾਰਵੇਟ ਦੌੜਾਉਣ ਵਾਲੇ ਦੀ ਵੀਡੀਓ ਵਾਇਰਲ, ਡਿਪੋਰਟ ਦੀ ਮੰਗ

ਕੈਨੇਡਾ ਦੇ ਕੈਲਗਰੀ ਵਿੱਚ ਇੱਕ ਪੰਜਾਬੀ ਨੌਜਵਾਨ ਵੱਲੋਂ ਬੇਹੱਦ ਖ਼ਤਰਨਾਕ ਅਤੇ ਰੈੱਸ਼ ਡਰਾਈਵਿੰਗ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਨੌਜਵਾਨ ਨੇ ਟ੍ਰੈਫਿਕ ਨਾਲ ਭਰੇ ਰੋਡ 'ਤੇ ਆਪਣੀ ਕਾਰਵੇਟ ਕਾਰ ਨੂੰ ਲਗਭਗ 280 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਦੌੜਾਇਆ। ਵੀਡੀਓ ਵਿੱਚ ਕਾਰ ਦਾ ਸਪੀਡੋਮੀਟਰ ਵੀ ਸਾਫ਼ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨ ਨੇ ਕਾਰ ਦੇ ਟਾਇਰਾਂ ਤੋਂ ਧੂੰਆਂ ਕੱਢਣ ਦੀ ਇੱਕ ਹੋਰ ਵੀਡੀਓ ਵੀ ਸਾਂਝੀ ਕੀਤੀ ਹੈ

ਪੰਜਾਬੀ ਮੁੰਡੇ ਨੇ 280 ਦੀ ਸਪੀਡ 'ਚ ਭਜਾਈ ਕਾਰ, ਕੈਨੇਡਾ 'ਚ ਕਾਰਵੇਟ ਦੌੜਾਉਣ ਵਾਲੇ ਦੀ ਵੀਡੀਓ ਵਾਇਰਲ, ਡਿਪੋਰਟ ਦੀ ਮੰਗ
tv9-punjabi
| Published: 03 Aug 2026 16:59 PM IST
Share

ਕੈਨੇਡਾ ਦੇ ਕੈਲਗਰੀ ਵਿੱਚ ਇੱਕ ਪੰਜਾਬੀ ਨੌਜਵਾਨ ਵੱਲੋਂ ਬੇਹੱਦ ਖ਼ਤਰਨਾਕ ਅਤੇ ਰੈੱਸ਼ ਡਰਾਈਵਿੰਗ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਨੌਜਵਾਨ ਨੇ ਟ੍ਰੈਫਿਕ ਨਾਲ ਭਰੇ ਰੋਡ ‘ਤੇ ਆਪਣੀ ਕਾਰਵੇਟ ਕਾਰ ਨੂੰ ਲਗਭਗ 280 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਦੌੜਾਇਆ। ਵੀਡੀਓ ਵਿੱਚ ਕਾਰ ਦਾ ਸਪੀਡੋਮੀਟਰ ਵੀ ਸਾਫ਼ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨ ਨੇ ਕਾਰ ਦੇ ਟਾਇਰਾਂ ਤੋਂ ਧੂੰਆਂ ਕੱਢਣ ਦੀ ਇੱਕ ਹੋਰ ਵੀਡੀਓ ਵੀ ਸਾਂਝੀ ਕੀਤੀ ਹੈ।

ਕੈਨੇਡਾ ਦੇ ਸਥਾਨਕ ਲੋਕਾਂ ਨੇ ਇਸ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ‘ਤੇ ਸਾਂਝੀ ਕਰਦਿਆਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਉਸ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੀ ਮੰਗ ਕੀਤੀ ਹੈ। ਕਾਰ ਚਲਾ ਰਹੇ ਨੌਜਵਾਨ ਦੀ ਪਛਾਣ ਜਸ ਸਿੰਘ ਵਜੋਂ ਹੋਈ ਹੈ, ਹਾਲਾਂਕਿ ਇਹ ਨੌਜਵਾਨ ਪੰਜਾਬ ‘ਚ ਕਿਹੜੇ ਜ਼ਿਲ੍ਹੇ ਜਾਂ ਪਿੰਡ ਦਾ ਰਹਿਣ ਵਾਲਾ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਨੌਜਵਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ jas_singh_25 ਤੋਂ 2 ਅਗਸਤ ਨੂੰ ਇਹ ਵੀਡੀਓ ਅਪਲੋਡ ਕੀਤੀ ਸੀ। ਵੀਡੀਓ ਦੇ ਨਾਲ ਹੀ ਉਸ ਨੇ ਆਪਣੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸ਼੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਅੰਮ੍ਰਿਤਸਰ ਵਿਖੇ ਨਤਮਸਤਕ ਹੁੰਦਾ ਦਿਖਾਈ ਦੇ ਰਹਾ ਹੈ। ਫਿਲਹਾਲ ਇਸ ਮਾਮਲੇ ‘ਚ ਕੈਨੇਡਾ ਪੁਲਿਸ ਵੱਲੋਂ ਕੋਈ ਅਧਿਕਾਰਤ ਐਕਸ਼ਨ ਨਹੀਂ ਲਿਆ ਗਿਆ ਹੈ। ਦੱਸ ਦੇਈਏ ਕਿ ਕੈਨੇਡਾ ਵਿੱਚ ਇਸ ਤਰ੍ਹਾਂ ਦੀ ਖ਼ਤਰਨਾਕ ਡਰਾਈਵਿੰਗ ਕਰਨ ‘ਤੇ ਡਰਾਈਵਿੰਗ ਲਾਇਸੈਂਸ ਰੱਦ ਹੋ ਸਕਦਾ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜੇਲ੍ਹ ਭੇਜਣ ਦਾ ਵੀ ਪ੍ਰਬੰਧ ਹੈ।

ਨੌਜਵਾਨ ਨੂੰ ਡਿਪੋਰਟ ਕਰਨ ਦੀ ਉੱਠੀ ਮੰਗ

ਸੋਸ਼ਲ ਮੀਡੀਆ ਯੂਜ਼ਰਸ ਨੇ ਜਸ ਸਿੰਘ ‘ਤੇ ਕੈਨੇਡਾ ‘ਚ ਪੜ੍ਹਾਈ ਦਾ ਮੌਕਾ ਮਿਲਣ ਦੇ ਬਾਵਜੂਦ ਉੱਥੋਂ ਦੇ ਕਾਨੂੰਨ ਅਤੇ ਜਨਤਕ ਸੁਰੱਖਿਆ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਲਗਾਏ ਹਨ। ਕਈ ਪੋਸਟਾਂ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਕਿ ਕੋਈ ਭਿਆਨਕ ਸੜਕ ਹਾਦਸਾ ਵਾਪਰੇ, ਇਸ ਨੌਜਵਾਨ ਨੂੰ ਤੁਰੰਤ ਦੇਸ਼ ਤੋਂ ਬਾਹਰ ਭੇਜਿਆ ਜਾਵੇ। ਅਜੇ ਤੱਕ ਕੈਲਗਰੀ ਪੁਲਿਸ ਜਾਂ ਕਿਸੇ ਹੋਰ ਸਰਕਾਰੀ ਏਜੰਸੀ ਵੱਲੋਂ ਇਸ ਵੀਡੀਓ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇੰਟਰਨੈਸ਼ਨਲ ਸਟੂਡੈਂਟਸ ਦੀਆਂ ਵਧ ਰਹੀਆਂ ਸ਼ਿਕਾਇਤਾਂ ‘ਤੇ ਚਿੰਤਾ

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਧਣ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਖ਼ਤਰਨਾਕ ਡਰਾਈਵਿੰਗ ਦੀਆਂ ਸ਼ਿਕਾਇਤਾਂ ਪਹਿਲਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਮਾਹਰਾਂ ਦਾ ਮੰਨਣਾ ਹੈ ਕਿ ਅਜਿਹੀਆਂ ਘਟਨਾਵਾਂ ਸੜਕੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ। ਸਥਾਨਕ ਪ੍ਰਸ਼ਾਸਨ ਤੋਂ ਇਸ ਵੀਡੀਓ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਰੈੱਸ਼ ਡਰਾਈਵਿੰਗ ‘ਤੇ ਕੈਨੇਡਾ ‘ਚ ਹੋ ਸਕਦੀ ਹੈ 2 ਸਾਲ ਦੀ ਜੇਲ੍ਹ

ਕੈਨੇਡਾ ਵਿੱਚ ਖ਼ਤਰਨਾਕ ਡਰਾਈਵਿੰਗ (ਕ੍ਰਿਮੀਨਲ ਕੋਡ ਧਾਰਾ 320.13) ਇੱਕ ਗੰਭੀਰ ਅਪਰਾਧ ਹੈ। ਜੇਕਰ ਹਾਦਸੇ ਵਿੱਚ ਕੋਈ ਜ਼ਖ਼ਮੀ ਜਾਂ ਮੌਤ ਨਾ ਹੋਈ ਹੋਵੇ, ਤਾਂ ਵੀ ਅਧਿਕਤਮ 10 ਸਾਲ ਦੀ ਜੇਲ੍ਹ ਜਾਂ 2 ਸਾਲ ਤੋਂ ਘੱਟ ਦੀ ਜੇਲ੍ਹ ਜਾਂ ਜ਼ੁਰਮਾਨਾ (ਜਾਂ ਦੋਵੇਂ) ਹੋ ਸਕਦੇ ਹਨ। ਜ਼ਖ਼ਮੀ ਹੋਣ ‘ਤੇ ਅਧਿਕਤਮ 14 ਸਾਲ ਜੇਲ੍ਹ ਅਤੇ ਮੌਤ ਹੋਣ ਦੀ ਸਥਿਤੀ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਪਹਿਲੀ ਵਾਰ ਅਪਰਾਧ ਕਰਨ ‘ਤੇ ਘੱਟੋ-ਘੱਟ 1000 ਡਾਲਰ ਦਾ ਜ਼ੁਰਮਾਨਾ ਲਗਾਇਆ ਜਾਂਦਾ ਹੈ ਅਤੇ ਵਾਰ-ਵਾਰ ਗਲਤੀ ਦੁਹਰਾਉਣ ‘ਤੇ ਜੇਲ੍ਹ ਦੀ ਮਿਆਦ ਵਧ ਜਾਂਦੀ ਹੈ। ਇਸ ਤੋਂ ਇਲਾਵਾ ਲਾਇਸੈਂਸ ਰੱਦ ਹੋਣਾ, ਕ੍ਰਿਮੀਨਲ ਰਿਕਾਰਡ ਦਰਜ ਹੋਣਾ ਅਤੇ ਗ਼ੈਰ-ਨਾਗਰਿਕਾਂ ਲਈ ਡਿਪੋਰਟੇਸ਼ਨ (ਦੇਸ਼ ਨਿਕਾਲਾ) ਵੀ ਹੋ ਸਕਦਾ ਹੈ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...