ਕੈਨੇਡਾ ‘ਚ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ, ਸਰਕਾਰ ਨੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਕੀਤਾ ਇਨਕਾਰ

Updated On: 

14 Dec 2023 15:53 PM

ਕੈਨੇਡਾ ਸਰਕਾਰ ਹੁਣ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਿਯਮਾਂ ਨੂੰ ਸਖ਼ਤ ਕਰਨ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ। ਕੈਨੇਡਾ 'ਚ ਮੌਜੂਦਾ ਸਮੇਂ ਕਰੀਬ 14 ਲੱਖ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ 'ਤੇ ਕੰਮ ਕਰ ਰਹੇ ਹਨ।

ਕੈਨੇਡਾ ਚ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ, ਸਰਕਾਰ ਨੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਕੀਤਾ ਇਨਕਾਰ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ

Follow Us On

ਕੈਨੇਡਾ ‘ਚ ਜਿੱਥੇ ਵਿਧਿਆਰਥੀਆਂ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ, ਉੱਥੇ ਹੀ ਹੁਣ ਕੈਨੇਡਾ ਸਰਕਾਰ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਜਾ ਰਹੀ ਹੈ। ਕੈਨੇਡਾ (Canada) ਸਰਕਾਰ ਹੁਣ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਿਯਮਾਂ ਨੂੰ ਸਖ਼ਤ ਕਰਨ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ।

14 ਲੱਖ ਵਿਦਿਆਰਥੀਆਂ ਕੋਲ ਪੋਸਟ ਗ੍ਰੈਜੂਏਟ ਵਰਕ ਪਰਮਿਟ

ਕੈਨੇਡਾ ‘ਚ ਮੌਜੂਦਾ ਸਮੇਂ ਕਰੀਬ 14 ਲੱਖ ਵਿਦਿਆਰਥੀ (Student) ਪੋਸਟ ਗ੍ਰੈਜੂਏਟ ਵਰਕ ਪਰਮਿਟ ‘ਤੇ ਕੰਮ ਕਰ ਰਹੇ ਹਨ ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਵਿਦਿਆਰੀਥੀਆਂ ਨੂੰ ਵਾਪਸ ਆਪਣੇ ਜੱਦੀ ਦੇਸ਼ ਪਰਤਨਾ ਪੈ ਸਕਦਾ ਹੈ। ਕੈਨੇਡਾ ਸਰਕਾਰ ਦੇ ਇਸ ਫੈਸਲੇ ਬਾਰੇ ਇਮੀਗ੍ਰੇਸ਼ਨ ਅਤੇ ਵਰਕ ਪਰਮਿਟ ਵੀਜ਼ਾ ਮਾਹਿਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕੰਮ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 5 ਲੱਖ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ 2 ਦੇ ਨਾਲ 3 ਸਾਲ ਦਾ ਵਰਕ ਪਰਮਿਟ ਵੀਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ 1 ਜਨਵਰੀ 2024 ਤੋਂ ਪੜ੍ਹਾਈ ਦੀਆਂ ਫੀਸਾਂ ਦੁੱਗਣੀਆਂ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

ਕੈਨੇਡਾ ਵਿੱਚ ਇਸ ਵੇਲੇ 9.5 ਲੱਖ ਅੰਤਰਰਾਸ਼ਟਰੀ (International) ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ। ਵਰਕ ਪਰਮਿਟ ਵਾਲੇ 14 ਲੱਖ ਵਿਦਿਆਰਥੀਆਂ ਵਿੱਚੋਂ ਹੁਣ ਤੱਕ ਸਿਰਫ਼ 3 ਲੱਖ ਬਿਨੈਕਾਰਾਂ ਨੇ ਪੀਆਰ ਲਈ ਅਪਲਾਈ ਕੀਤਾ ਹੈ। 2017 ਤੋਂ ਬਾਅਦ, 2-ਸਾਲ ਦੇ ਅਧਿਐਨ ਪਰਮਿਟ ਵਾਲੇ ਵਿਦਿਆਰਥੀਆਂ ਨੂੰ 4.5-ਸਾਲ ਦੇ ਵਰਕ ਪਰਮਿਟ ਦਿੱਤੇ ਜਾਣੇ ਸ਼ੁਰੂ ਹੋ ਗਏ ਸੀ। ਜਿਸ ਵਿੱਚ 18 ਮਹੀਨਿਆਂ ਦੇ ਤਿੰਨ ਐਕਸਟੈਂਸ਼ਨ ਸ਼ਾਮਲ ਸਨ। ਇਸ ਨੀਤੀ ਦੀ ਮਿਆਦ 31 ਦਸੰਬਰ, 2023 ਨੂੰ ਖਤਮ ਹੋ ਰਹੀ ਹੈ।

ਫੈਸਲੇ ਤੋਂ ਬਾਅਦ ਕੀ ਹੋਵੇਗਾ?

ਜਿਨ੍ਹਾਂ ਦਾ ਵਰਕ ਪਰਮਿਟ ਵੀਜ਼ਾ 1 ਜਨਵਰੀ, 2024 ਨੂੰ ਖਤਮ ਹੋ ਜਾਵੇਗਾ, ਉਨ੍ਹਾਂ ਨੂੰ ਨਵਾਂ ਵਰਕ ਪਰਮਿਟ ਨਹੀਂ ਮਿਲੇਗਾ। ਹਾਲਾਂਕਿ, ਜਿਨ੍ਹਾਂ ਦੇ ਪੀਜੀ ਵਰਕ ਪਰਮਿਟ ਦੀ ਮਿਆਦ 31 ਦਸੰਬਰ, 2023 ਨੂੰ ਖਤਮ ਹੋ ਰਹੀ ਹੈ, ਉਹ ਐਕਸਟੈਂਸ਼ਨ ਲਈ ਅਰਜ਼ੀ ਦੇ ਸਕਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ।