ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪਿੰਡ ਦੇਵੀਦਾਸ ਪੁਰਾ ਵਿੱਚ ਸੋਗ ਦੀ ਲਹਿਰ

Published: 

15 Jan 2026 19:08 PM IST

Punjabi youth shot dead in Canada: ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਇਹ ਦਰਦਨਾਕ ਸੂਚਨਾ ਮਿਲੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖ਼ਬਰ ਮਿਲਦੇ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਰ ਵਿੱਚ ਮਾਹੌਲ ਗ਼ਮਗੀਨ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪਿੰਡ ਦੇਵੀਦਾਸ ਪੁਰਾ ਵਿੱਚ ਸੋਗ ਦੀ ਲਹਿਰ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Follow Us On

ਅੰਮ੍ਰਿਤਸਰ ਦੇ ਪਿੰਡ ਦੇਵੀਦਾਸ ਪੁਰਾ, ਜੰਡਿਆਲਾ ਗੁਰੂ ਨੇੜੇ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਪੂਰੇ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਕੈਨੇਡ ਗਏ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਪਿੰਡ ਦੇਵੀਦਾਸ ਪੁਰਾ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਸਾਲ 2023 ਵਿੱਚ ਸਟਡੀ ਬੇਸ ਤੇ ਕਨੇਡਾ ਗਿਆ ਸੀ। ਪਰਿਵਾਰ ਦੀ ਆਸ ਸੀ ਕਿ ਉਹ ਉੱਥੇ ਪੜ੍ਹਾਈ ਪੂਰੀ ਕਰਕੇ ਆਪਣੇ ਭਵਿੱਖ ਨੂੰ ਰੌਸ਼ਨ ਕਰਦਾ ਹੋਇਆ ਪਰਿਵਾਰ ਦਾ ਨਾਮ ਚਮਕਾਏਗਾ ਕਰੇਗਾ। ਸਿਮਰਨਜੀਤ ਆਪਣੇ ਮਿਹਨਤੀ ਸੁਭਾਅ ਅਤੇ ਸਾਧੇ ਜੀਵਨ ਲਈ ਜਾਣਿਆ ਜਾਂਦਾ ਸੀ ਅਤੇ ਪਿੰਡ ਵਿੱਚ ਵੀ ਉਸ ਦੀ ਚੰਗੀ ਛਵੀ ਸੀ।

ਪਰਿਵਾਰ ਨੂੰ ਫੋਨ ਰਾਹੀਂ ਦਰਦਨਾਕ ਸੂਚਨਾ ਮਿਲੀ

ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਇਹ ਦਰਦਨਾਕ ਸੂਚਨਾ ਮਿਲੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖ਼ਬਰ ਮਿਲਦੇ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਰ ਵਿੱਚ ਮਾਹੌਲ ਗ਼ਮਗੀਨ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਦੇ ਲੋਕ, ਰਿਸ਼ਤੇਦਾਰ ਅਤੇ ਸੱਜਣ-ਮਿੱਤਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਹਰ ਕਿਸੇ ਦੀਆਂ ਅੱਖਾਂ ਭਰੀਆਂ ਹੋਈਆਂ ਹਨ ਅਤੇ ਲੋਕ ਇਸ ਨਿਰਦਈ ਹੱਤਿਆ ਦੀ ਨਿੰਦਾ ਕਰ ਰਹੇ ਹਨ।

ਕੈਨੇਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਕੈਨੇਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੱਤਿਆ ਦੇ ਕਾਰਨਾਂ ਦੀ ਤਹਕੀਕਾਤ ਕੀਤੀ ਜਾ ਰਹੀ ਹੈ। ਪਰਿਵਾਰ ਨੇ ਕੈਨੇਡਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਇਹ ਘਟਨਾ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਤੇ ਸਵਾਲ ਖੜੇ ਕਰ ਰਹੀ ਹੈ।