Canada Student Protest: ਕੈਨੇਡਾ ‘ਚੋਂ ਡਿਪੋਰਟ ਕੀਤੇ ਜਾ ਰਹੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ, ਹੱਕ ‘ਚ ਨਿੱਤਰੇ ਕਲਾਕਾਰ
Student Protest in Canada: ਕੈਨੇਡੀਅਨ ਚੋਂ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ ਵਿੱਚ ਪੰਜਾਬੀ ਸਿੰਗਰ ਸ਼ੈਰੀ ਮਾਨ ਤੇ ਐਲੀ ਮਾਂਗਟ ਨੇ ਵੀ ਧਰਨਾ ਲਾਇਆ ਹੈ।

Mississauga: ਮਾਰਚ ਮਹੀਨੇ ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਸੀ। ਜਿਸ ਵਿੱਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ।
ਦਰਅਸਲ, ਵਿਦਿਅਕ ਅਦਾਰਿਆਂ ‘ਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਹੁਣ ਇਹ ਮਾਮਲਾ ਦਿਨੋਂ-ਦਿਨ ਹੋਰ ਭੱਖਦਾ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਪੰਜਾਬੀ ਗਾਇਕ ਐਲੀ ਮਾਂਗਟ ਤੇ ਸ਼ੈਰੀ ਮਾਨ ਵਿਦਿਆਰਥੀਆਂ ਦੇ ਹੱਕ ‘ਚ ਅੱਗੇ ਆਏ ਹਨ।
ਇੰਸਟਾਗ੍ਰਾਮ ਅਕਾਊਂਟ ਦੀ ਸਾਂਝੀ ਸਟੋਰੀ
ਗਾਇਕ ਸ਼ੈਰੀ ਮਾਨ ਤੇ ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ (Instagram Account) ਦੀ ਸਟੋਰੀ ‘ਤੇ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਦੋਵੇਂ ਸਿੰਗਰ ਸੜਕ ‘ਤੇ ਧਰਨਾ ਲਾ ਕੇ ਬੈਠੇ ਨਜ਼ਰ ਆ ਰਹੇ ਹਨ। ਐਲੀ ਮਾਂਗਟ ਨੇ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, ‘ਕੱਲ ਨੂੰ ਸਾਰੇ ਜਾਣੇ ਪਹੁੰਚੋ 11 ਵਜੇ 6900 ਏਅਰਪੋਰਟ ਰੋਡ ਮਿਸੀਸਾਗਾ।’