AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡੀਅਨ ਕ੍ਰਿਕਟ ਸਟਾਰ ਯੁਵਰਾਜ ਸਿੰਘ ਸਮਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ, ਵਰਲਡ ਕੱਪ ਦੀ ਸਫਲਤਾ ਲਈ ਕੀਤਾ ਸ਼ੁਕਰਾਨਾ

ਮੀਡੀਆ ਨਾਲ ਗੱਲਬਾਤ ਕਰਦਿਆਂ ਯੁਵਰਾਜ ਨੇ ਕਿਹਾ ਕਿ ਵਰਲਡ ਕੱਪ 'ਚ ਖੇਡਣਾ ਉਨ੍ਹਾਂ ਦਾ ਤੇ ਉਨ੍ਹਾਂ ਦੇ ਪਰਿਵਾਰ ਦਾ ਇੱਕ ਵੱਡਾ ਸੁਪਨਾ ਸੀ, ਜੋ ਹੁਣ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਗੁਰੂ ਨਗਰੀ ਆਉਂਦੇ ਹਨ, ਪਰ ਇਸ ਵਾਰ ਦੀ ਫੇਰੀ ਬੇਹੱਦ ਖਾਸ ਹੈ ਕਿਉਂਕਿ ਉਹ ਆਪਣੀ ਕਾਮਯਾਬੀ ਦਾ ਸ਼ੁਕਰਾਨਾ ਕਰਨ ਆਏ ਹਨ।

ਕੈਨੇਡੀਅਨ ਕ੍ਰਿਕਟ ਸਟਾਰ ਯੁਵਰਾਜ ਸਿੰਘ ਸਮਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ, ਵਰਲਡ ਕੱਪ ਦੀ ਸਫਲਤਾ ਲਈ ਕੀਤਾ ਸ਼ੁਕਰਾਨਾ
ਕੈਨੇਡੀਅਨ ਕ੍ਰਿਕਟ ਸਟਾਰ ਯੁਵਰਾਜ ਸਿੰਘ ਸਮਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ
lalit-sharma
| Updated On: 02 Mar 2026 15:01 PM IST

ਕੈਨੇਡਾ ਦੀ ਰਾਸ਼ਟਰੀ ਕ੍ਰਿਕਟ ਟੀਮ ਦੇ ਉੱਭਰਦੇ ਸਿਤਾਰੇ ਤੇ ਪੰਜਾਬੀ ਮੂਲ ਦੇ ਖਿਡਾਰੀ ਯੁਵਰਾਜ ਸਿੰਘ ਸਮਰਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ‘ਚ ਸੀਸ ਨਿਵਾਇਆ ਤੇ ਵਿਸ਼ਵ ਕੱਪ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਯੁਵਰਾਜ ਨੇ ਕਿਹਾ ਕਿ ਵਰਲਡ ਕੱਪ ‘ਚ ਖੇਡਣਾ ਉਨ੍ਹਾਂ ਦਾ ਤੇ ਉਨ੍ਹਾਂ ਦੇ ਪਰਿਵਾਰ ਦਾ ਇੱਕ ਵੱਡਾ ਸੁਪਨਾ ਸੀ, ਜੋ ਹੁਣ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਗੁਰੂ ਨਗਰੀ ਆਉਂਦੇ ਹਨ, ਪਰ ਇਸ ਵਾਰ ਦੀ ਫੇਰੀ ਬੇਹੱਦ ਖਾਸ ਹੈ ਕਿਉਂਕਿ ਉਹ ਆਪਣੀ ਕਾਮਯਾਬੀ ਦਾ ਸ਼ੁਕਰਾਨਾ ਕਰਨ ਆਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਮਹਿਸੂਸ ਹੋਣ ਵਾਲੀ ਰੂਹਾਨੀ ਸ਼ਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇੱਥੇ ਆ ਕੇ ਜੋ ਸਕੂਨ ਮਿਲਦਾ ਹੈ, ਉਹ ਹੋਰ ਕਿਤੇ ਨਹੀਂ ਮਿਲ ਸਕਦਾ।”

ਆਪਣੀਆਂ ਜੜ੍ਹਾਂ ਨਾਲ ਜੁੜੇ ਹੋਣ ਦਾ ਮਾਣ ਮਹਿਸੂਸ ਕਰਦਿਆਂ ਯੁਵਰਾਜ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ-ਦਾਦੀ ਅੰਮ੍ਰਿਤਸਰ ਨਾਲ ਸਬੰਧ ਰੱਖਦੇ ਹਨ, ਇਸ ਲਈ ਇਹ ਸ਼ਹਿਰ ਉਨ੍ਹਾਂ ਦੇ ਦਿਲ ਦੇ ਬੇਹੱਦ ਕਰੀਬ ਹੈ। ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਭਾਰਤੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਾਰਤ ਇਸ ਸਮੇਂ ਬਹੁਤ ਮਜ਼ਬੂਤ ਕ੍ਰਿਕਟ ਖੇਡ ਰਿਹਾ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਫਾਈਨਲ ‘ਚ ਜ਼ਰੂਰ ਪਹੁੰਚੇਗਾ।

ਵਿਦੇਸ਼ੀ ਧਰਤੀ (ਕੈਨੇਡਾ) ਵੱਲੋਂ ਖੇਡਦਿਆਂ ਆਪਣੇ ਪੰਜਾਬ ਆਉਣ ‘ਤੇ ਉਨ੍ਹਾਂ ਕਿਹਾ ਕਿ ਕੈਨੇਡੀਅਨ ਖਿਡਾਰੀ ਵਜੋਂ ਭਾਰਤ ‘ਚ ਖੇਡਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੇ ਪੂਰੇ ਪਰਿਵਾਰ ‘ਚ ਇਸ ਗੱਲ ਨੂੰ ਲੈ ਕੇ ਬੇਹੱਦ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ।

Follow Us
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...