ਕੈਨੇਡਾ ਦੇ PM ਜਸਟਿਨ ਟਰੂਡੋ ਦੇ ਨਿੱਜਰ ਕਤਲ ਕਾਂਡ 'ਤੇ ਬਦਲੇ ਸੁਰ, ਕਿਹਾ- ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ | Canadian PM Justin Trudeau statemet on Hardeep Nijjar Murder Case know in Punjabi Punjabi news - TV9 Punjabi

ਕੈਨੇਡਾ ਦੇ PM ਜਸਟਿਨ ਟਰੂਡੋ ਦੇ ਨਿੱਜਰ ਕਤਲ ਕਾਂਡ ‘ਤੇ ਬਦਲੇ ਸੁਰ, ਕਿਹਾ- ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ

Updated On: 

28 Mar 2024 17:37 PM

Hardeep Nijjar Murder Case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸਰਕਾਰ ਯਕੀਨੀ ਬਣਾਏ ਕਿ ਇਸ ਕੇਸ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਸਮਝਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਅਜਿਹਾ ਕਿਵੇਂ ਹੋਇਆ? ਪੀਐਮ ਨੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦਾ ਕਤਲ ਮਾਮਲੇ ਨੂੰ ਲੈ ਕੇ ਸਾਨੂੰ ਸਾਰਿਆਂ ਨੂੰ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਕੈਨੇਡਾ ਦੇ PM ਜਸਟਿਨ ਟਰੂਡੋ ਦੇ ਨਿੱਜਰ ਕਤਲ ਕਾਂਡ ਤੇ ਬਦਲੇ ਸੁਰ, ਕਿਹਾ- ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ
Follow Us On

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਵੱਲੋਂ ਅੱਤਵਾਦੀ ਐਲਾਨੇ ਗਏ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਜਾਂਚ ਦੇ ਅਪਡੇਟ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਭਾਰਤ ਸਰਕਾਰ ਨਾਲ ਉਸਾਰੂ ਢੰਗ ਨਾਲ ਕੰਮ ਕਰਨਾ ਚਾਹੁੰਦੇ ਹਨ।

ਭਾਰਤ ਸਰਕਾਰ ਨਾਲ ਮਿਲ ਕੇ ਜਾਂਚ ਕਰਨਾ ਚਾਹੁੰਦੇ ਹਨ ਟਰੂਡੋ

ਪੀਐਮ ਟਰੂਡੋ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ‘ਚ ਭਾਰਤ ਦੇ ਸਹਿਯੋਗ ਬਾਰੇ ਪੁੱਛਿਆ ਗਿਆ ਤਾਂ PM ਨੇ ਕਿਹਾ ਕਿ ਕੈਨੇਡਾ ਦੀ ਧਰਤੀ ਤੇ ਨਿੱਜਰ ਦੇ ਕਤਲ ਨੂੰ ਸਾਨੂੰ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਦੌਰਾਨ ਪੀਐਮ ਨੇ ਕਿਹਾ ਕਿ ਭਰੋਸੇਯੋਗ ਇਲਜ਼ਾਮ ਹਨ ਕਿ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਸਨ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ੀ ਸਰਕਾਰਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਸਾਰੇ ਕੈਨੇਡੀਅਨਾਂ ਨੂੰ ਬਚਾਉਣ ਦੀ ਸਾਡੀ ਜ਼ਿੰਮੇਵਾਰੀ ਹੈ।”

ਨੇਡੀਅਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਇਸ ਮਾਮਲੇ ਦੀ ਸਤ੍ਹਾ ‘ਤੇ ਜਾਣ ਲਈ ਭਾਰਤ ਸਰਕਾਰ ਨਾਲ ਉਸਾਰੂ ਢੰਗ ਨਾਲ ਕੰਮ ਕਰਨ ਦੀ ਉਮੀਦ ਕਰ ਰਹੇ ਹਾਂ।

ਭਾਰਤ ਤੇ ਲਗਾਇਆ ਸੀ ਇਲਜ਼ਾਮ

ਦੱਸ ਦੇਈਏ ਕਿ ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਇਲਜ਼ਾਮ ਲਾਇਆ ਸੀ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਕਾਰਨ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧ ਵਿਗੜ ਗਏ। ਦੱਸ ਦਈਏ ਕਿ 2020 ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਪਿਛਲੇ ਸਾਲ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਨੇੜੇ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਅਮਰੀਕਾ ਚ ਅੱਤਵਾਦੀ ਪੰਨੂ ਦੇ ਰੈਫਰੈਂਡਮ ਚ ਭਿੜੇ ਖਾਲਿਸਤਾਨੀ ਸਮਰਥਕਾਂ ਦੇ 2 ਧੜੇ, ਚੱਲੇ ਮੁੱਕੇ ਤੇ ਡੰਡੇ

Exit mobile version