AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

NRI News: ਪੰਜਾਬੀ ਨੌਜਵਾਨ ਦੇ ਕਤਲ ਕੈਨੇਡਾ ਦੇ ਸ਼ਖਸ ਨੂੰ ਕੋਰਟ ਨੇ ਸੁਣਾਈ 9 ਸਾਲ ਦੀ ਸਜ਼ਾ

ਮੁਲਜਮ ਪ੍ਰੋਸਪਰ ਨੇ ਮ੍ਰਿਤਕ ਪ੍ਰਭਜੋਤ ਕੈਟਰੀ ਦੀ ਮਾਂ ਤੋਂ ਮੁਆਫੀ ਮੰਗੀ ਅਤੇ ਆਪਣਾ ਗੁਣਾਹ ਕਬੂਲ ਲਿਆ। ਮ੍ਰਿਤਕ ਦੀ ਮਾਂ ਨੇ ਕੋਰਟ ਅੱਗੇ ਰੋ-ਰੋ ਕੇ ਦੋਸ਼ੀ ਪ੍ਰੋਸਪਰ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ ਸੀ।

NRI News: ਪੰਜਾਬੀ ਨੌਜਵਾਨ ਦੇ ਕਤਲ ਕੈਨੇਡਾ ਦੇ ਸ਼ਖਸ ਨੂੰ ਕੋਰਟ ਨੇ ਸੁਣਾਈ 9 ਸਾਲ ਦੀ ਸਜ਼ਾ
tv9-punjabi
| Updated On: 15 May 2023 19:22 PM IST
Share
ਟੋਰਾਂਟੋ ਨਿਊਜ: ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਸਾਲ 2021 ਚ ਪੰਜਾਬੀ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿੱਚ ਹੁਣ ਉਥੋਂ ਦੀ ਕੋਰਟ ਨੇ ਕੈਨਡਾ ਦੇ ਰਹਿਣ ਵਾਲੇ ਸ਼ਖਸ ਕੈਮਰਨ ਜੇਮਜ਼ ਪ੍ਰੇਸਪਰ ਨੂੰ 9 ਸਾਲ ਦੀ ਸਜ਼ਾ ਸੁਣਾਈ ਹੈ। ਮੀਡੀਆ ਰਿਪੋਰਟਾਂ ਰਾਹੀਂ ਇਹ ਜਾਣਕਾਰੀ ਹਾਸਿਲ ਹੋਈ ਹੈ।ਜਾਣਕਾਰੀ ਮੁਤਾਬਕ, ਮ੍ਰਿਤਕ 23 ਸਾਲਾ ਪ੍ਰਭਜੋਤ ਸਿੰਘ ਕੈਟਰੀ ਸਾਲ 2017 ਚ ਕੈਨੇਡਾ ਦੇ ਸ਼ਹਿਰ ਸ਼ਕੋਸ਼ੀਆ ਗਿਆ ਸੀ। 5 ਸਤੰਬਰ 2021 ਚ ਜਦੋਂ ਇਹ ਘਟਨਾ ਵਾਪਰੀ, ਉਸ ਵੇਲ੍ਹੇ ਪ੍ਰਭਜੋਤ ਆਪਣੀ ਕਾਰ ਵੱਲ ਜਾ ਰਿਹਾ ਸੀ। ਆਪਣੇ ਉੱਤੇ ਹੋਏ ਅਚਾਨਕ ਜਾਨਲੇਵਾ ਹਮਲੇ ਤੋਂ ਬਾਅਦ ਪ੍ਰਭਜੋਤ ਸੰਭਲ ਨਹੀਂ ਪਾਇਆ ਅਤੇ ਉਸਦੀ ਮੌਤ ਹੋ ਗਈ। ਹਾਲਾਂਕਿ ਮੁਲਜਮ ਮੌਕੇ ਤੋਂ ਬਾਈਕ ਤੇ ਫਰਾਰ ਹੋ ਗਏ ਸਨ, ਪਰ ਪੁਲਿਸ ਨੇ ਬਾਅਦ ਵਿੱਚ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਪ੍ਰਭਜੋਤ ਦੇ ਕਤਲ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸਤੋ ਬਾਅਦ ਇਨ੍ਹਾਂ ਦੀ ਕੋਰਟ ਵਿੱਚ ਪੇਸ਼ੀ ਹੋਈ ਤਾਂ ਕੋਰਟ ਨੇ ਇਸ ਕਤਲ ਪਿੱਛੇ ਬਿਨਾ ਤਰਕਸੰਗਤ ਕਾਰਨ ਕੀਤਾ ਗਿਆ ਕਤਲ ਦੱਸਿਆ ਸੀ। ਪ੍ਰਭਜੋਤ ਦੀ ਮੌਤ ਤੋਂ ਬਾਅਦ ਪੂਰੇ ਸਿੱਖ ਭਾਈਚਾਰੇ ਵਿੱਚ ਰੋਸ ਫੈਲ ਗਿਆ ਸੀ।

ਕੋਰਟ ਨੇ ਦੋਸ਼ੀ ਨੂੰ ਸੁਣਾਈ 9 ਸਾਲ ਦੀ ਸਜ਼ਾ

ਗਲੋਬਲ ਨਿਊਜ ਦੀ ਰਿਪੋਰਟ ਮੁਤਾਬਕ ਪੁਲਿਸ ਨੇ ਕਤਲ ਚ ਸਾਥ ਦੇਣ ਦੇ ਦੋਸ਼ ਹੇਠ ਮੈਕਡੋਨਲਡ ਅਤੇ ਕਤਲ ਕਰਨ ਦੇ ਦੋਸ਼ ਹੇਠ ਕੈਮਰਨ ਜੇਮਜ਼ ਪ੍ਰੇਸਪਰ ਨੂੰ ਗ੍ਰਿਫਤਾਰ ਕੀਤਾ ਸੀ। ਸੁਣਵਾਈ ਦੌਰਾਨ ਪ੍ਰੇਸਪਰ ਨੂੰ ਕੈਟਰੀ ਦੇ ਕਤਲ ਦਾ ਦੋਸ਼ੀ ਮੰਨਿਆ ਗਿਆ ਅਤੇ ਹੁਣ ਕੋਰਟ ਨੇ ਉਸਨੂੰ 9 ਸਾਲ ਦੀ ਸਜ਼ਾ ਸੁਣਾਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...