ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ‘ਚ ਇੱਕੋ ਵਿਸ਼ੇ ‘ਚ ਫੇਲ੍ਹ 130 ਵਿਦਿਆਰਥੀਆਂ ਨੇ ਲਾਇਆ ਧਰਨਾ, ਜ਼ਿਆਦਾ ਪੰਜਾਬੀ

ਵਿਦਿਆਰਥੀਆਂ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫੇਲ ਕੀਤਾ ਗਿਆ ਹੈ। ਇਨ੍ਹਾਂ ਦਾ ਨਤੀਜਾ 1 ਜਨਵਰੀ ਨੂੰ ਐਲਾਨਿਆ ਗਿਆ, ਜਦਕਿ ਬਾਕੀਆਂ ਦਾ ਨਤੀਜਾ 31 ਦਸੰਬਰ ਨੂੰ ਐਲਾਨਿਆ ਗਿਆ। ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਇੰਸ ਡੀਨ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਬਣਾਈ ਜਾ ਰਹੀ ਹੈ। ਦਰਅਸਲ, ਇੱਕ ਵਿਸ਼ੇ ਦੀ ਘੱਟੋ-ਘੱਟ ਫੀਸ 4 ਲੱਖ ਰੁਪਏ ਹੈ, ਜੋ ਵਿਦਿਆਰਥੀਆਂ ਨੂੰ ਦੁਬਾਰਾ ਅਦਾ ਕਰਨੀ ਪੈ ਸਕਦੀ ਹੈ।

ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ‘ਚ ਇੱਕੋ ਵਿਸ਼ੇ ‘ਚ ਫੇਲ੍ਹ 130 ਵਿਦਿਆਰਥੀਆਂ ਨੇ ਲਾਇਆ ਧਰਨਾ, ਜ਼ਿਆਦਾ ਪੰਜਾਬੀ
ਸੰਕੇਤਕ ਤਸਵੀਰ
Follow Us
tv9-punjabi
| Updated On: 08 Jan 2024 12:57 PM

ਕੈਨੇਡਾ ਦੇ ਓਨਟਾਰੀਓ ਸਥਿਤ ਅਲਗੋਮਾ ਯੂਨੀਵਰਸਿਟੀ ਵਿੱਚ ਪੜ੍ਹਦੇ 130 ਵਿਦਿਆਰਥੀ ਇੱਕ ਵੀ ਵਿਸ਼ੇ ਵਿੱਚ ਫੇਲ੍ਹ ਹੋ ਗਏ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬ ਦੇ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਆਰੋਪ ਹੈ ਕਿ ਇੱਕ ਆਈਟੀ ਵਿਸ਼ੇ ਵਿੱਚ 130 ਵਿਦਿਆਰਥੀ ਫੇਲ੍ਹ ਹੋਏ ਹਨ। ਜੋ ਫੇਲ ਹੋਏ ਹਨ ਉਹ ਸਾਰੇ ਦੂਜੇ ਦੇਸ਼ਾਂ ਦੇ ਹਨ।

ਪ੍ਰਦਰਸ਼ਨਕਾਰੀ ਵਿਦਿਆਰਥੀ ਉਨ੍ਹਾਂ ਨੂੰ ਪਾਸ ਕਰਨ ਅਤੇ ਅਗਲੇ ਸਮੈਸਟਰ ਵਿੱਚ ਦਾਖ਼ਲਾ ਦੇਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੌਂ ਵਿਸ਼ੇ ਪਾਸ ਕੀਤੇ ਹਨ ਅਤੇ ਸਿਸਟਮ ਐਨਾਲਿਸਟ ਵਿਸ਼ੇ ਦਾ ਪ੍ਰੈਕਟੀਕਲ ਵੀ ਕੀਤਾ ਹੈ ਪਰ ਉਹ ਇਸ ਵਿਸ਼ੇ ਦੀ ਲਿਖਤੀ ਪ੍ਰੀਖਿਆ ਵਿੱਚੋਂ ਫੇਲ੍ਹ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਵਿਦਿਆਰਥੀਆਂ ਨੂੰ ਫੇਲ ਕਰਨ ਵਾਲਾ ਪ੍ਰੋਫ਼ੈਸਰ ਇੱਕੋ ਹੀ ਹੈ।

ਉਨ੍ਹਾਂ ਯੂਨੀਵਰਸਿਟੀ ਅੱਗੇ ਮੰਗ ਰੱਖੀ ਹੈ ਕਿ ਇਸ ਵਿਸ਼ੇ ਦਾ ਪੇਪਰ ਕਿਸੇ ਹੋਰ ਅਧਿਆਪਕ ਤੋਂ ਚੈੱਕ ਕਰਵਾਇਆ ਜਾਵੇ। ਇਸ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫੇਲ ਕੀਤਾ ਗਿਆ ਹੈ। ਇਨ੍ਹਾਂ ਦਾ ਨਤੀਜਾ 1 ਜਨਵਰੀ ਨੂੰ ਐਲਾਨਿਆ ਗਿਆ ਸੀ ਜਦਕਿ ਬਾਕੀਆਂ ਦਾ ਨਤੀਜਾ 31 ਦਸੰਬਰ ਨੂੰ ਐਲਾਨਿਆ ਗਿਆ। ਇੰਨਾ ਹੀ ਨਹੀਂ ਅਗਲੇ ਦਾਖਲੇ ਲਈ ਵੀ 7 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਇਹ ਸਾਰੇ 130 ਵਿਦਿਆਰਥੀ ਦਾ ਭਵਿੱਖ ਅੱਧ ਵਿਚਾਲੇ ਫਸੇ ਗਿਆ ਹੈ।

ਯੂਨੀਵਰਸਿਟੀ ਨੇ ਦਿੱਤਾ ਜਾਂਚ ਦਾ ਭਰੋਸਾ

ਯੂਨੀਵਰਸਿਟੀ ਦਾ ਬਿਆਨ ਵੀ ਸਾਹਮਣੇ ਆਇਆ ਹੈ ਅਤੇ ਪ੍ਰਬੰਧਕਾਂ ਨੇ ਜਾਂਚ ਕਰਨ ਦੀ ਗੱਲ ਕਹੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਅਸੀਂ ਇਕ ਸੀਨੀਅਰ ਪ੍ਰੋਫੈਸਰ ਨੂੰ ਵਿਦਿਆਰਥੀਆਂ ਨਾਲ ਗੱਲ ਕਰਨ ਲਈ ਕਿਹਾ ਹੈ। ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਇੰਸ ਡੀਨ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਬਣਾਈ ਜਾ ਰਹੀ ਹੈ। ਦਰਅਸਲ, ਇੱਕ ਵਿਸ਼ੇ ਦੀ ਘੱਟੋ-ਘੱਟ ਫੀਸ 4 ਲੱਖ ਰੁਪਏ ਹੈ, ਜੋ ਵਿਦਿਆਰਥੀਆਂ ਨੂੰ ਦੁਬਾਰਾ ਅਦਾ ਕਰਨੀ ਪੈ ਸਕਦੀ ਹੈ। ਵਿਦਿਆਰਥੀਆਂ ਦੀ ਮਦਦ ਕਰਨ ਵਾਲੀ ਰੇਮੀ ਸੇਖੋਂ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ ਅਤੇ ਉਹ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਨ।

ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...