AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Bhagwant Mann ਦੀ ਧੀ ਨੂੰ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ, ਦਿੱਤੀਆਂ ਧਮਕੀਆਂ

CM Mann Daughter: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤਲਾਕ ਤੋਂ ਬਾਅਦ ਵੱਖ ਹੋ ਗਏ ਸਨ। ਭਗਵੰਤ ਮਾਨ ਦੀ ਪਹਿਲੀ ਪਤਨੀ ਤੋਂ ਇੱਕ ਬੇਟੀ ਸੀਰਤ ਕੌਰ ਮਾਨ ਅਤੇ ਬੇਟਾ ਦਿਲਸ਼ਾਨ ਮਾਨ ਹੈ।

CM Bhagwant Mann ਦੀ ਧੀ ਨੂੰ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ, ਦਿੱਤੀਆਂ ਧਮਕੀਆਂ
CM ਮਾਨ ਦੇ ਸਹੁੰ ਚੁੱਕ ਸਮਾਗਮ ਲਈ ਭਾਰਤ ਆਏ ਸਨ ਸੀਰਤ ਕੌਰ ਮਾਨ ਅਤੇ ਦਿਲਸ਼ਾਨ ਮਾਨ
abhishek-thakur
| Published: 30 Mar 2023 09:19 AM IST
Share
CM Daughter Receive Threat: ਪੰਜਾਬ ਸਰਕਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ ਵਿਦੇਸ਼ਾਂ ਵਿੱਚ ਖਾਲਿਸਤਾਨ ਦੇ ਸਮਰਥਕ ਭਾਰਤ ਖਿਲਾਫ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ‘ਤੇ ਦਬਾਅ ਬਣਾਉਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ‘ਤੇ ਨਿਸ਼ਾਨਾ ਸਾਧਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਐਮ ਮਾਨ ਦੀ ਧੀ ਨੂੰ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਖਾਲਿਸਤਾਨ ਸਮਰਥਕ ਅਮਰੀਕਾ ਵਿੱਚ ਸੀਐਮ ਮਾਨ ਦੇ ਬੱਚਿਆਂ ਦੀ ਘੇਰਾਬੰਦੀ ਕਰਨ ਦੀ ਵੀ ਯੋਜਨਾ ਬਣਾ ਰਹੇ ਹਨ। ਦਰਅਸਲ, ਇਸ ਗੱਲ ਦਾ ਖੁਲਾਸਾ ਇੱਕ ਫੇਸਬੁੱਕ ਪੋਸਟ ਰਾਹੀਂ ਹੋਇਆ ਹੈ, ਜਿਸ ਨੂੰ ਪਟਿਆਲਾ ਦੇ ਇੱਕ ਵਕੀਲ ਨੇ ਸਾਂਝਾ ਕੀਤਾ ਹੈ। ਇਸ ਵਿੱਚ ਮੁੱਖ ਮੰਤਰੀ ਮਾਨ ਦੀ ਧੀ ਸੀਰਤ ਕੌਰ ਨੂੰ ਖਾਲਿਸਤਾਨ ਸਮਰਥਕਾਂ ( Khalistan Supporters) ਵੱਲੋਂ ਧਮਕੀਆਂ ਅਤੇ ਦੁਰਵਿਵਹਾਰ ਕਰਨ ਬਾਰੇ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ।

ਗੁਰਦੁਆਰੇ ‘ਚ ਮਤਾ ਪਾਸ

ਇਸ ਸਬੰਧੀ ਸੀਐਮ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਅਮਰੀਕਾ ਦੇ ਇੱਕ ਗੁਰਦੁਆਰੇ ਨੇ ਵੀ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਦੋਵਾਂ ਬੱਚਿਆਂ ਦਾ ਘਿਰਾਓ ਕਰਨ ਦੀ ਗੱਲ ਕਹੀ ਗਈ ਹੈ। ਦੱਸ ਦੇਈਏ ਕਿ ਇੰਦਰਪ੍ਰੀਤ ਕੌਰ ਆਪਣੇ ਦੋ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦੀ ਹੈ।

CM ਮਾਨ ਦੇ ਸਹੁੰ ਚੁੱਕ ਸਮਾਗਮ ਲਈ ਆਏ ਸਨ ਭਾਰਤ

ਭਗਵੰਤ ਮਾਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤਲਾਕ ਤੋਂ ਬਾਅਦ ਵੱਖ ਹੋ ਗਏ ਹਨ। ਭਗਵੰਤ ਮਾਨ ਦੀ ਪਹਿਲੀ ਪਤਨੀ ਤੋਂ ਇੱਕ ਬੇਟੀ ਸੀਰਤ ਕੌਰ ਮਾਨ ਅਤੇ ਬੇਟਾ ਦਿਲਸ਼ਾਨ ਮਾਨ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ 16 ਮਾਰਚ ਨੂੰ ਮੁੱਖ ਮੰਤਰੀ ਮਾਨ ਦੇ ਦੋਵੇਂ ਬੱਚੇ ਸੀਰਤ ਅਤੇ ਦਿਲਸ਼ਾਨ ਆਪਣੇ ਪਿਤਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...