CM Bhagwant Mann ਦੀ ਧੀ ਨੂੰ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ, ਦਿੱਤੀਆਂ ਧਮਕੀਆਂ

Published: 

30 Mar 2023 09:19 AM

CM Mann Daughter: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤਲਾਕ ਤੋਂ ਬਾਅਦ ਵੱਖ ਹੋ ਗਏ ਸਨ। ਭਗਵੰਤ ਮਾਨ ਦੀ ਪਹਿਲੀ ਪਤਨੀ ਤੋਂ ਇੱਕ ਬੇਟੀ ਸੀਰਤ ਕੌਰ ਮਾਨ ਅਤੇ ਬੇਟਾ ਦਿਲਸ਼ਾਨ ਮਾਨ ਹੈ।

CM Bhagwant Mann ਦੀ ਧੀ ਨੂੰ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ, ਦਿੱਤੀਆਂ ਧਮਕੀਆਂ

CM ਮਾਨ ਦੇ ਸਹੁੰ ਚੁੱਕ ਸਮਾਗਮ ਲਈ ਭਾਰਤ ਆਏ ਸਨ ਸੀਰਤ ਕੌਰ ਮਾਨ ਅਤੇ ਦਿਲਸ਼ਾਨ ਮਾਨ

Follow Us On

CM Daughter Receive Threat: ਪੰਜਾਬ ਸਰਕਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ ਵਿਦੇਸ਼ਾਂ ਵਿੱਚ ਖਾਲਿਸਤਾਨ ਦੇ ਸਮਰਥਕ ਭਾਰਤ ਖਿਲਾਫ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ‘ਤੇ ਦਬਾਅ ਬਣਾਉਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ‘ਤੇ ਨਿਸ਼ਾਨਾ ਸਾਧਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਐਮ ਮਾਨ ਦੀ ਧੀ ਨੂੰ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਖਾਲਿਸਤਾਨ ਸਮਰਥਕ ਅਮਰੀਕਾ ਵਿੱਚ ਸੀਐਮ ਮਾਨ ਦੇ ਬੱਚਿਆਂ ਦੀ ਘੇਰਾਬੰਦੀ ਕਰਨ ਦੀ ਵੀ ਯੋਜਨਾ ਬਣਾ ਰਹੇ ਹਨ।

ਦਰਅਸਲ, ਇਸ ਗੱਲ ਦਾ ਖੁਲਾਸਾ ਇੱਕ ਫੇਸਬੁੱਕ ਪੋਸਟ ਰਾਹੀਂ ਹੋਇਆ ਹੈ, ਜਿਸ ਨੂੰ ਪਟਿਆਲਾ ਦੇ ਇੱਕ ਵਕੀਲ ਨੇ ਸਾਂਝਾ ਕੀਤਾ ਹੈ। ਇਸ ਵਿੱਚ ਮੁੱਖ ਮੰਤਰੀ ਮਾਨ ਦੀ ਧੀ ਸੀਰਤ ਕੌਰ ਨੂੰ ਖਾਲਿਸਤਾਨ ਸਮਰਥਕਾਂ ( Khalistan Supporters) ਵੱਲੋਂ ਧਮਕੀਆਂ ਅਤੇ ਦੁਰਵਿਵਹਾਰ ਕਰਨ ਬਾਰੇ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ।

ਗੁਰਦੁਆਰੇ ‘ਚ ਮਤਾ ਪਾਸ

ਇਸ ਸਬੰਧੀ ਸੀਐਮ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਅਮਰੀਕਾ ਦੇ ਇੱਕ ਗੁਰਦੁਆਰੇ ਨੇ ਵੀ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਦੋਵਾਂ ਬੱਚਿਆਂ ਦਾ ਘਿਰਾਓ ਕਰਨ ਦੀ ਗੱਲ ਕਹੀ ਗਈ ਹੈ। ਦੱਸ ਦੇਈਏ ਕਿ ਇੰਦਰਪ੍ਰੀਤ ਕੌਰ ਆਪਣੇ ਦੋ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦੀ ਹੈ।

CM ਮਾਨ ਦੇ ਸਹੁੰ ਚੁੱਕ ਸਮਾਗਮ ਲਈ ਆਏ ਸਨ ਭਾਰਤ

ਭਗਵੰਤ ਮਾਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤਲਾਕ ਤੋਂ ਬਾਅਦ ਵੱਖ ਹੋ ਗਏ ਹਨ। ਭਗਵੰਤ ਮਾਨ ਦੀ ਪਹਿਲੀ ਪਤਨੀ ਤੋਂ ਇੱਕ ਬੇਟੀ ਸੀਰਤ ਕੌਰ ਮਾਨ ਅਤੇ ਬੇਟਾ ਦਿਲਸ਼ਾਨ ਮਾਨ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ 16 ਮਾਰਚ ਨੂੰ ਮੁੱਖ ਮੰਤਰੀ ਮਾਨ ਦੇ ਦੋਵੇਂ ਬੱਚੇ ਸੀਰਤ ਅਤੇ ਦਿਲਸ਼ਾਨ ਆਪਣੇ ਪਿਤਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ