AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਕੈਨੇਡਾ ਦੇ ਅੱਠ ਸ਼ਹਿਰਾਂ ਤੋਂ ਰਚੀ ਜਾ ਰਹੀ ਭਾਰਤ ਵਿਰੋਧੀ ਸਾਜ਼ਿਸ਼, ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਕੈਨੇਡਾ ਆਪਣੀਆਂ ਕਾਰਵਾਈਆਂ ਤੋਂ ਪਿੱਛੇ ਨਹੀਂ ਹਟ ਰਿਹਾ। ਹੁਣ ਇੱਕ ਵਾਰ ਫਿਰ ਉੱਥੋਂ ਦੇ ਅੱਠ ਸ਼ਹਿਰਾਂ ਵਿੱਚ ਭਾਰਤ ਵਿਰੋਧੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਚੌਕਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਖਾਲਿਸਤਾਨ ਸਮਰਥਕਾਂ ਅਤੇ ਉਨ੍ਹਾਂ ਦੇ ਕਰੀਬੀਆਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਵਿਦੇਸ਼ਾਂ 'ਚ ਲੁਕੇ ਅੱਤਵਾਦੀ ਲਾਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

ਕੈਨੇਡਾ ਦੇ ਅੱਠ ਸ਼ਹਿਰਾਂ ਤੋਂ ਰਚੀ ਜਾ ਰਹੀ ਭਾਰਤ ਵਿਰੋਧੀ ਸਾਜ਼ਿਸ਼, ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ
ਜਸਟਿਨ ਟਰੂਡੋ
abhishek-thakur
| Updated On: 30 Oct 2023 12:51 PM IST
Share
ਕੈਨੇਡਾ ਨਿਊਜ਼। ਖਾਲਿਸਤਾਨੀ ਪ੍ਰਚਾਰ ਨੂੰ ਪੰਜਾਬ ਵਿੱਚ ਵਧਾਵਾ ਦੇਣ ਲਈ ਕੈਨੇਡਾ ਦੇ ਅੱਠ ਸ਼ਹਿਰਾਂ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ। ਕੈਨੇਡਾ ਦੇ ਕੁਝ ਗੁਰਦੁਆਰੇ ਵੀ ਇਸ ਲਈ ਵਰਤੇ ਜਾ ਰਹੇ ਹਨ। ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਖਾਲਿਸਤਾਨ ਸਮਰਥਕਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀਆਂ ਗਤੀਵਿਧੀਆਂ ‘ਤੇ ਵੀ ਨਜ਼ਰ ਰੱਖੀ ਜਾਵੇ। ਵਿਦੇਸ਼ਾਂ ‘ਚ ਲੁਕੇ ਅੱਤਵਾਦੀ ਲਾਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਸੂਬਾ ਸਰਕਾਰ ਨੂੰ ਭੇਜੀ ਰਿਪੋਰਟ ‘ਚ ਖੁਫੀਆ ਏਜੰਸੀਆਂ ਨੇ ਕੈਨੇਡਾ ਦੇ ਉਸ ਸ਼ਹਿਰ ਦਾ ਵੀ ਜ਼ਿਕਰ ਕੀਤਾ ਹੈ, ਜਿੱਥੇ ਹਾਲ ਹੀ ‘ਚ ਅੱਤਵਾਦੀ ਨਿੱਝਰ ਦਾ ਕਤਲ ਕੀਤਾ ਗਿਆ ਸੀ। ਕੈਨੇਡਾ ਦੇ ਕੁਝ ਸ਼ਹਿਰਾਂ ਵਿੱਚ ਭਾਰਤ ਵਿਰੋਧੀ ਪੋਸਟਰ ਲਾਏ ਗਏ ਹਨ। ਏਜੰਸੀਆਂ ਨੇ ਦੱਸਿਆ ਕਿ ਉਕਤ ਸ਼ਹਿਰਾਂ ‘ਚ ਅੱਤਵਾਦੀ ਅਤੇ ਖਾਲਿਸਤਾਨ ਸਮਰਥਕ ਆਉਂਦੇ-ਜਾਂਦੇ ਰਹਿੰਦੇ ਹਨ। ਕੁਝ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵੀ ਉਨ੍ਹਾਂ ਦੀ ਮਦਦ ਕਰ ਰਹੀਆਂ ਹਨ। ਏਜੰਸੀਆਂ ਨੇ ਅਜਿਹੇ ਗੁਰਦੁਆਰਾ ਪ੍ਰਬੰਧਕਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ। ਭਾਰਤ ਵਿੱਚ ਉਨ੍ਹਾਂ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ‘ਤੇ ਨਜ਼ਰ ਰੱਖਣ ਲਈ ਇਹ ਸੂਚੀ ਪੰਜਾਬ ਸਰਕਾਰ ਨਾਲ ਸਾਂਝੀ ਕੀਤੀ ਗਈ ਹੈ। ਖੁਫੀਆ ਏਜੰਸੀਆਂ ਕਹਿਣਾ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵੱਲੋਂ ਖਾਲਿਸਤਾਨ ਸਮਰਥਕਾਂ ਦੇ ਹੱਕ ਵਿੱਚ ਦਿੱਤੇ ਗਏ ਬਿਆਨ ਤੋਂ ਬਾਅਦ ਸਰੀ, ਬਰੈਂਪਟਨ ਅਤੇ ਵੈਨਕੂਵਰ ਵਿੱਚ ਭਾਰਤ ਵਿਰੋਧੀ ਪ੍ਰਚਾਰ ਵਧ ਗਿਆ ਹੈ। ਏਜੰਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਖਾਲਿਸਤਾਨੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਕੈਨੇਡਾ ਦੇ ਕੁਝ ਸ਼ਹਿਰਾਂ ਵਿੱਚ ਮੁੜ ਤੋਂ ਜਨਮਤ ਸੰਗ੍ਰਹਿ (Referendum) ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਨੇਡਾ ਵਿੱਚ ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਇੱਕ ਅਧਿਕਾਰੀ ਮੁਤਾਬਕ ਕੈਨੇਡਾ ਦੇ ਅੱਠ ਸ਼ਹਿਰਾਂ ਵਿੱਚ ਆਉਣ-ਜਾਣ ਵਾਲੇ ਖਾਲਿਸਤਾਨੀਆਂ ਦੇ ਨਜ਼ਦੀਕੀ ਰਿਸ਼ਤੇਦਾਰਾਂ, ਜਿਨ੍ਹਾਂ ਦੇ ਨਾਮ ਸਾਹਮਣੇ ਆਏ ਹਨ, ‘ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...