ਕੈਨੇਡਾ ਦੇ ਅੱਠ ਸ਼ਹਿਰਾਂ ਤੋਂ ਰਚੀ ਜਾ ਰਹੀ ਭਾਰਤ ਵਿਰੋਧੀ ਸਾਜ਼ਿਸ਼, ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

Updated On: 

30 Oct 2023 12:51 PM

ਕੈਨੇਡਾ ਆਪਣੀਆਂ ਕਾਰਵਾਈਆਂ ਤੋਂ ਪਿੱਛੇ ਨਹੀਂ ਹਟ ਰਿਹਾ। ਹੁਣ ਇੱਕ ਵਾਰ ਫਿਰ ਉੱਥੋਂ ਦੇ ਅੱਠ ਸ਼ਹਿਰਾਂ ਵਿੱਚ ਭਾਰਤ ਵਿਰੋਧੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਚੌਕਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਖਾਲਿਸਤਾਨ ਸਮਰਥਕਾਂ ਅਤੇ ਉਨ੍ਹਾਂ ਦੇ ਕਰੀਬੀਆਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਵਿਦੇਸ਼ਾਂ 'ਚ ਲੁਕੇ ਅੱਤਵਾਦੀ ਲਾਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

ਕੈਨੇਡਾ ਦੇ ਅੱਠ ਸ਼ਹਿਰਾਂ ਤੋਂ ਰਚੀ ਜਾ ਰਹੀ ਭਾਰਤ ਵਿਰੋਧੀ ਸਾਜ਼ਿਸ਼, ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਜਸਟਿਨ ਟਰੂਡੋ

Follow Us On

ਕੈਨੇਡਾ ਨਿਊਜ਼। ਖਾਲਿਸਤਾਨੀ ਪ੍ਰਚਾਰ ਨੂੰ ਪੰਜਾਬ ਵਿੱਚ ਵਧਾਵਾ ਦੇਣ ਲਈ ਕੈਨੇਡਾ ਦੇ ਅੱਠ ਸ਼ਹਿਰਾਂ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ। ਕੈਨੇਡਾ ਦੇ ਕੁਝ ਗੁਰਦੁਆਰੇ ਵੀ ਇਸ ਲਈ ਵਰਤੇ ਜਾ ਰਹੇ ਹਨ। ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਖਾਲਿਸਤਾਨ ਸਮਰਥਕਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀਆਂ ਗਤੀਵਿਧੀਆਂ ‘ਤੇ ਵੀ ਨਜ਼ਰ ਰੱਖੀ ਜਾਵੇ। ਵਿਦੇਸ਼ਾਂ ‘ਚ ਲੁਕੇ ਅੱਤਵਾਦੀ ਲਾਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

ਸੂਬਾ ਸਰਕਾਰ ਨੂੰ ਭੇਜੀ ਰਿਪੋਰਟ ‘ਚ ਖੁਫੀਆ ਏਜੰਸੀਆਂ ਨੇ ਕੈਨੇਡਾ ਦੇ ਉਸ ਸ਼ਹਿਰ ਦਾ ਵੀ ਜ਼ਿਕਰ ਕੀਤਾ ਹੈ, ਜਿੱਥੇ ਹਾਲ ਹੀ ‘ਚ ਅੱਤਵਾਦੀ ਨਿੱਝਰ ਦਾ ਕਤਲ ਕੀਤਾ ਗਿਆ ਸੀ। ਕੈਨੇਡਾ ਦੇ ਕੁਝ ਸ਼ਹਿਰਾਂ ਵਿੱਚ ਭਾਰਤ ਵਿਰੋਧੀ ਪੋਸਟਰ ਲਾਏ ਗਏ ਹਨ। ਏਜੰਸੀਆਂ ਨੇ ਦੱਸਿਆ ਕਿ ਉਕਤ ਸ਼ਹਿਰਾਂ ‘ਚ ਅੱਤਵਾਦੀ ਅਤੇ ਖਾਲਿਸਤਾਨ ਸਮਰਥਕ ਆਉਂਦੇ-ਜਾਂਦੇ ਰਹਿੰਦੇ ਹਨ। ਕੁਝ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵੀ ਉਨ੍ਹਾਂ ਦੀ ਮਦਦ ਕਰ ਰਹੀਆਂ ਹਨ। ਏਜੰਸੀਆਂ ਨੇ ਅਜਿਹੇ ਗੁਰਦੁਆਰਾ ਪ੍ਰਬੰਧਕਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ। ਭਾਰਤ ਵਿੱਚ ਉਨ੍ਹਾਂ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ‘ਤੇ ਨਜ਼ਰ ਰੱਖਣ ਲਈ ਇਹ ਸੂਚੀ ਪੰਜਾਬ ਸਰਕਾਰ ਨਾਲ ਸਾਂਝੀ ਕੀਤੀ ਗਈ ਹੈ।

ਖੁਫੀਆ ਏਜੰਸੀਆਂ ਕਹਿਣਾ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵੱਲੋਂ ਖਾਲਿਸਤਾਨ ਸਮਰਥਕਾਂ ਦੇ ਹੱਕ ਵਿੱਚ ਦਿੱਤੇ ਗਏ ਬਿਆਨ ਤੋਂ ਬਾਅਦ ਸਰੀ, ਬਰੈਂਪਟਨ ਅਤੇ ਵੈਨਕੂਵਰ ਵਿੱਚ ਭਾਰਤ ਵਿਰੋਧੀ ਪ੍ਰਚਾਰ ਵਧ ਗਿਆ ਹੈ। ਏਜੰਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਖਾਲਿਸਤਾਨੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਕੈਨੇਡਾ ਦੇ ਕੁਝ ਸ਼ਹਿਰਾਂ ਵਿੱਚ ਮੁੜ ਤੋਂ ਜਨਮਤ ਸੰਗ੍ਰਹਿ (Referendum) ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਨੇਡਾ ਵਿੱਚ ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਇੱਕ ਅਧਿਕਾਰੀ ਮੁਤਾਬਕ ਕੈਨੇਡਾ ਦੇ ਅੱਠ ਸ਼ਹਿਰਾਂ ਵਿੱਚ ਆਉਣ-ਜਾਣ ਵਾਲੇ ਖਾਲਿਸਤਾਨੀਆਂ ਦੇ ਨਜ਼ਦੀਕੀ ਰਿਸ਼ਤੇਦਾਰਾਂ, ਜਿਨ੍ਹਾਂ ਦੇ ਨਾਮ ਸਾਹਮਣੇ ਆਏ ਹਨ, ‘ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ।