AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਿਊਯਾਰਕ ‘ਚ ਪੰਜਾਬੀ ਸਖਸ਼ ਦੀ ਮੌਤ, ਪਹਿਲਾਂ ਹੋਇਆ ਐਕਸੀਡੈਂਟ ਫੇਰ ਅਮਰੀਕੀ ਮੂਲ ਦੇ ਡਰਾਈਵਰ ਨੇ ਕੀਤਾ ਹਮਲਾ

ਨਿਊਯਾਰਕ ਵਿੱਚ ਪੰਜਾਬੀ ਮੂਲ ਦੇ ਜਸਮੇਰ ਸਿੰਘ ਦੀ ਵੀਰਵਾਰ ਨੂੰ ਮੌਤ ਹੋ ਹਈ। ਜਸਮੇਰ ਸਿੰਘ ਦੀ ਮੌਤ ਉਸ ਵੇਲੇ ਹੋਈ ਜਦੋ ਉਹ ਆਪਣੀ ਪਤਨੀ ਨੂੰ ਡਾਕਟਰ ਕੋਲ ਚੈਕਅਪ ਕਰਨ ਲਈ ਲਿਜਾ ਰਹੇ ਸਨ। ਤਾਂ ਇਸ ਦੌਰਾਨ ਹਾਈਵੇਅ ਤੇ ਉਨ੍ਹਾਂ ਦੀ ਕਾਰ ਇੱਕ ਹੋਰ ਕਾਰ ਨਾਲ ਟਕਰਾ ਗਈ ਤੇ ਦੂਜੀ ਕਾਰ ਦੇ ਅਮਰੀਕੀ ਮੂਲ ਦੇ ਡਰਾਈਵਰ ਨੇ ਜਸਮੇਰ ਸਿੰਘ ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਮਰੀਕੀ ਟੈਲੀਵਿਜ਼ਨ ਅਤੇ ਰੇਡੀਓ ਸਰਵਿਸ ਦੇ ਨਿਊਜ਼ ਡਿਵੀਜ਼ਨ ਮੁਤਾਬਕ ਇਹ ਹਾਦਸਾ ਵੀਰਵਾਰ ਨੂੰ ਵਾਪਰਿਆ।

ਨਿਊਯਾਰਕ 'ਚ ਪੰਜਾਬੀ ਸਖਸ਼ ਦੀ ਮੌਤ, ਪਹਿਲਾਂ ਹੋਇਆ ਐਕਸੀਡੈਂਟ ਫੇਰ ਅਮਰੀਕੀ ਮੂਲ ਦੇ ਡਰਾਈਵਰ ਨੇ ਕੀਤਾ ਹਮਲਾ
tv9-punjabi
| Published: 23 Oct 2023 17:02 PM IST
Share

ਐੱਨਆਰਆਈ ਨਿਊਜ। ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਹੁਣ ਅਮਰੀਕਾ ਦੇ ਨਿਊਯਾਰਕ (New York) ਵਿਖੇ ਇੱਕ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਵੈਨ ਵਿਕ ਐਕਸਪ੍ਰੈੱਸਵੇਅ ‘ਤੇ ਵਾਪਰਿਆ। ਜਿੱਥੇ ਜਸਮੇਰ ਸਿੰਘ ਦੀ ਕਾਰ ਇੱਕ ਹੋਰ ਅਮਰੀਕੀ ਮੂਲ ਦੇ ਡਰਾਈਵਰ ਦੀ ਕਾਰ ਨਾਲ ਟਕਰਾ ਗਈ। ਤੇ ਹਮਲਾ ਕਰਕੇ ਅਮਰੀਕੀ ਮੂਲ ਦੇ ਡਰਾਈਵਰ ਨੇ ਉਨਾਂ ਦੀ ਜਾਨ ਲੈ ਲਈ। ਜਸਮੇਰ ਦੇ ਪਰਿਵਾਰ ਨੇ ਐਤਵਾਰ ਰਾਤ ਨਿਊਯਾਰਕ ‘ਚ ਗੱਲ ਕੀਤੀ ਅਤੇ ਸ਼ੱਕੀ ਡਰਾਈਵਰ ਖਿਲਾਫ ਨਫਰਤ ਅਪਰਾਧ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਜਸਮੇਰ ਦੇ ਪੁੱਤਰ ਮੁਲਤਾਨੀ ਨੇ ਦੱਸਿਆ ਕਿ ਮੇਰੇ ਪਿਤਾ ਪੜ੍ਹੇ ਲਿਖੇ ਅਤੇ ਬਹੁਤ ਨੇਕ ਇਨਸਾਨ ਸਨ।

ਜਾਣਕਾਰੀ ਅਨੁਸਾਰ 68 ਸਾਲਾ ਜਸਮੇਰ ਸਿੰਘ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਭਾਰਤ ਤੋਂ ਅਮਰੀਕਾ (America) ਗਿਆ ਸੀ। ਮੁਲਤਾਨੀ ਨੇ ਦੱਸਿਆ ਕਿ ਪਿਤਾ ਜੀ ਦਸਤਾਰ ਨਾਲ ਨਿਵੇਕਲੇ ਨਜ਼ਰ ਆ ਰਹੇ ਸਨ। ਉਨਾਂ ਨੇ ਦੱਸਿਆ ਕਿ ਹਮਲੇ ਦੌਰਾਨ ਪਿਤਾ ਦਾ ਸਿਰ ਟੁੱਟ ਗਿਆ ਅਤੇ ਅਗਲੇ ਦੋ ਦੰਦ ਵੀ ਟੁੱਟ ਗਏ। ਜਿਸ ਕਾਰਨ ਪਿਤਾ ਜਸਮੇਰ ਦੀ ਮੌਤ ਹੋ ਗਈ। ਇਸ ਘਟਨਾ ਨੇ ਉਸ ਦੇ ਪਰਿਵਾਰ ਨੂੰ ਸਦਮਾ ਦਿੱਤਾ ਹੈ।

ਪੁਲਿਸ ਨੇ ਹਮਲਾ ਕਰਨ ਵਾਲੇ ਨੂੰ ਕੀਤਾ ਗ੍ਰਿਫਤਾਰ

ਇਸ ਦੌਰਾਨ ਜਾਂਚ ਅਧਿਕਾਰੀ ਅਨੁਸਾਰ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ‘ਤੇ ਕਤਲ ਅਤੇ ਹਮਲੇ ਦਾ ਦੋਸ਼ ਲਗਾਇਆ ਗਿਆ ਹੈ, ਪਰ ਨਫ਼ਰਤ ਅਪਰਾਧ ਵਜੋਂ ਨਹੀਂ। ਸੀਬੀਐਸ ਨਿਊਜ਼ ਦੇ ਅਨੁਸਾਰ, ਮੁਲਤਾਨੀ ਨੇ ਕਿਹਾ ਕਿ ਉਹ ਮੰਨਦੀ ਹਨ ਕਿ ਉਨਾਂ ਦੇ ਪਿਤਾ ਦਸਤਾਰਧਾਰੀ ਸਿੱਖ ਵਜੋਂ ਦਿੱਖਣਾ ਹੀ ਬੇਰਹਿਮੀ ਦਾ ਕਾਰਨ ਸੀ, ਜਿਸ ਕਾਰਨ ਉਨਾਂ ਦਾ ਕਤਲ ਕਰ ਦਿੱਤਾ ਗਿਆ। ਉਨਾਂ ਨੇ ਮੰਗ ਕੀਤੀ ਕਿ ਮੁਲਜ਼ਮ ਖਿਲਾਫ ਨਫ਼ਰਤੀ ਅਪਰਾਧ ਦਾ ਕੇਸ ਦਰਜ ਕੀਤਾ ਜਾਵੇ।

‘ਜਸਮੇਰ ਆਪਣੇ ਸ਼ਹਿਰ ਨੂੰ ਪਿਆਰ ਕਰਦੇ ਸਨ’

ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਜਸਮੇਰ ਸਿੰਘ ਆਪਣੇ ਸ਼ਹਿਰ ਨੂੰ ਪਿਆਰ ਕਰਦੇ ਸਨ। ਸਾਡੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਮੇਅਰ ਨੇ ਕਿਹਾ ਕਿ ਜਿਸ ਅਮਰੀਕੀ ਮੂਲ ਦੇ ਡਰਾਈਵਰ ਨੇ ਉਨ੍ਹਾਂ ਤੇ ਹਮਲਾ ਕੀਤਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...