ਕਰੇਨ ਦੀ ਚਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਦੁਬਈ 'ਚ ਦਰਦਨਾਕ ਮੌਤ, ਪਰਿਵਾਰ ਦਾ ਬੁਰਾ ਹਾਲ | death of rupowali punjabi nri in Dubai due to being hit by a crane Punjabi news - TV9 Punjabi

ਕਰੇਨ ਦੀ ਚਪੇਟ ‘ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਦੁਬਈ ‘ਚ ਦਰਦਨਾਕ ਮੌਤ, ਪਰਿਵਾਰ ਦਾ ਬੁਰਾ ਹਾਲ

Updated On: 

12 Aug 2024 23:57 PM

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਦੇ ਵੀਜਾ ਤੇ ਗਿਆ ਸੀ। ਬੀਤੇ ਕੱਲ ਉਹਨਾਂ ਨੂੰ ਦੁਬਈ ਵਿੱਚੋਂ ਉਸ ਦੇ ਨਾਂਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਜਾਰਜ ਮਸੀਹ ਦੀ ਮੋਬਾਇਲ ਕਰੇਨ ਦਾ ਬੂਮ ਟੁੱਟਣ ਦੇ ਨਾਲ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋ ਗਿਆ ਹੈ।

ਕਰੇਨ ਦੀ ਚਪੇਟ ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਦੁਬਈ ਚ ਦਰਦਨਾਕ ਮੌਤ, ਪਰਿਵਾਰ ਦਾ ਬੁਰਾ ਹਾਲ

ਕਰੇਨ ਦੀ ਚਪੇਟ ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਦੁਬਈ 'ਚ ਦਰਦਨਾਕ ਮੌਤ, ਪਰਿਵਾਰ ਦਾ ਬੁਰਾ ਹਾਲ

Follow Us On

ਜ਼ਿਲਾ ਗੁਰਦਾਸਪੁਰ ਦੇ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਦੁਬਈ ਦੇ ਵਿੱਚ ਕਰੇਨ ਦਾ ਬੂਮ (ਚੀਜ਼ਾਂ ਚੁੱਕਣ ਵਾਲਾ ਹਿੱਸਾ) ਟੁੱਟਣ ਨਾਲ ਹੋਈ ਦਰਦਨਾਕ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਚੱਲ ਰਹੀ ਹੈ।

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਦੇ ਵੀਜਾ ਤੇ ਗਿਆ ਸੀ। ਬੀਤੇ ਕੱਲ ਉਹਨਾਂ ਨੂੰ ਦੁਬਈ ਵਿੱਚੋਂ ਉਸ ਦੇ ਨਾਂਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਜਾਰਜ ਮਸੀਹ ਦੀ ਮੋਬਾਇਲ ਕਰੇਨ ਦਾ ਬੂਮ ਟੁੱਟਣ ਦੇ ਨਾਲ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋ ਗਿਆ ਹੈ। ਉਹਨਾਂ ਨੇ ਦੱਸਿਆ ਕਿ ਜਾਰਜ ਨੂੰ ਇਲਾਜ ਲਈ ਕੰਪਨੀ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੇ ਦੇਹ ਵਤਨ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਾਰਜ ਮਸੀਹ ਦੀਆਂ ਦੋ ਭੈਣਾਂ,ਦੋ ਭਰਾ ਅਤੇ ਬਜ਼ੁਰਗ ਮਾਤਾ ਪਿਤਾ ਦਾ ਗੁਜਾਰਾ ਉਸ ਦੇ ਸਿਰ ਤੇ ਚਲਦਾ ਸੀ ਪਰ ਉਸ ਤੇ ਭਰ ਜਵਾਨੀ ਵਿੱਚ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

Exit mobile version