ਹੁਸ਼ਿਆਰਪੁਰ ਦੇ ਸਚਿਨ ਭਾਟੀਆ ਦੀ ਕੈਨੇਡਾ ‘ਚ ਮੌਤ, ਪਰਿਵਾਰ ਵਿੱਚ ਸੋਗ ਦੀ ਲਹਿਰ

Updated On: 

10 Aug 2023 09:58 AM

Punjabi Student Died: ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ ਦੀ ਕੈਨੇਡਾ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਚਿਨ ਦੀ ਸਿਹਤ ਤੇਜ਼ ਬੁਖਾਰ ਆਉਣ ਨਾਲ ਉਸ ਦੀ ਸਿਹਤ ਵਿਗੜ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਹੁਸ਼ਿਆਰਪੁਰ ਦੇ ਸਚਿਨ ਭਾਟੀਆ ਦੀ ਕੈਨੇਡਾ ਚ ਮੌਤ, ਪਰਿਵਾਰ ਵਿੱਚ ਸੋਗ ਦੀ ਲਹਿਰ
Follow Us On

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਤਾਜਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ ਦੀ ਕੈਨੇਡਾ (Canada) ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਚਿਨ ਦੀ ਸਿਹਤ ਤੇਜ਼ ਬੁਖਾਰ ਆਉਣ ਨਾਲ ਉਸ ਦੀ ਸਿਹਤ ਵਿਗੜ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਦੱਸ ਦਈਏ ਕਿ ਸਚਿਨ ਕਰੀਬ 4 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਚਿਨ ਭਾਟਿਆ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਸਚਿਨ ਦੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ 2019 ਵਿੱਚ ਪੜਾਈ ਲਈ ਕੈਨੇਡਾ ਗਿਆ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸਚਿਨ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਸੁਨੇਹਰ ਭੱਵਿਖ ਲਈ ਕੈਨੇਡਾ ਗਿਆ ਸੀ।

2019 ਵਿੱਚ ਕੈਨੇਡਾ ਗਿਆ ਸੀ ਸਚਿਨ

ਬਾਅਦ ਵਿੱਚ 2019 ਵਿੱਚ ਉਸ ਦੀ ਭੈਣ ਸੁਸ਼ੀਲ ਕੁਮਾਰੀ ਵੀ ਪੜ੍ਹਾਈ ਕਰਨ ਕੈਨੇਡਾ ਪਹੁੰਚ ਗਈ। ਦੋਵੇਂ ਇਕੱਠੇ ਰਹਿੰਦੇ ਸਨ। ਸਚਿਨ ਨੇ ਆਪਣੇ ਪਿਤਾ ਨੂੰ ਫੋਨ ‘ਤੇ ਆਪਣੀ ਖਰਾਬ ਸਿਹਤ ਬਾਰੇ ਦੱਸਿਆ ਸੀ। ਪਿਤਾ ਨੇ ਸਚਿਨ ਨੂੰ ਟੈਸਟ ਕਰਵਾਉਣ ਅਤੇ ਦਵਾਈ ਲੈਣ ਦੀ ਸਲਾਹ ਦਿੱਤੀ। ਹਾਲਾਂਕਿ 8 ਅਗਸਤ ਦੀ ਰਾਤ ਨੂੰ ਸਚਿਨ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਧੀ ਸੁਸ਼ੀਲ ਕੁਮਾਰੀ ਨੇ ਆਪਣੇ ਪਿਤਾ ਨੂੰ ਆਪਣੇ ਭਰਾ ਦੀ ਮੌਤ ਦੀ ਸੂਚਨਾ ਦਿੱਤੀ।

ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ

ਕੈਨੇਡਾ ‘ਚ ਹੁਸ਼ਿਆਰਪੁਰ ਦੇ ਪਿੰਡ ਸੀਕਰੀ ਦੇ ਇੱਕ ਨੌਜਵਾਨ ਅਕਾਸ਼ਦੀਪ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਕਾਸ਼ਦੀਪ ਸਿੰਘ 5 ਸਾਲ ਪਹਿਲਾਂ ਸਟੱਡੀ ਵੀਜ਼ਾ (Study Visa) ਲਈ ਕੈਨੇਡਾ ਗਿਆ ਸੀ। ਉਸ ਨੂੰ ਹਾਲਾ ਹੀ ਵਿੱਚ ਕੈਨੇਡਾ ਦੀ ਪੀਆਰ ਮਿਲੀ ਸੀ। ਜਿਸ ਦੀ ਖੁਸ਼ੀ ਵਿੱਚ ਉਹ ਦੋਸਤਾਂ ਨਾਲ ਓਂਟਾਰਿਓ ਸੂਬੇ ਦੀ ਇੱਕ ਝੀਲ ‘ਤੇ ਗਿਆ ਹੋਈ ਸੀ। ਜਿੱਥੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ